AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤ-ਪਾਕਿ ਸਰਹੱਦ ‘ਤੇ BSF ਵੱਲੋ 10 ਕਿੱਲੋ ਤੋਂ ਵੱਧ ਹੈਰੋਇਨ, ਤੁਰਕੀ ਦੀ ਪਿਸਤੌਲ ਤੇ ਡਰੋਨ ਬਰਾਮਦ; ਇੱਕ ਮੁਲਜ਼ਮ ਕਾਬੂ

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਦੋ ਵੱਖ-ਵੱਖ ਮੁਹਿੰਮਾਂ ਦੌਰਾਨ ਪਾਕਿਸਤਾਨ ਵੱਲੋਂ ਭੇਜੀ ਗਈ ਨਸ਼ਿਆਂ ਅਤੇ ਹਥਿਆਰਾਂ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸਰਹੱਦੀ ਖੇਤਰ ਵਿੱਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਬੀ.ਐੱਸ.ਐੱਫ. ਨੇ 10 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ, ਇੱਕ ਆਧੁਨਿਕ ਵਿਦੇਸ਼ੀ ਪਿਸਤੌਲ ਅਤੇ ਹਾਦਸਾਗ੍ਰਸਤ ਹੋਇਆ ਇੱਕ ਡਰੋਨ ਬਰਾਮਦ ਕੀਤਾ ਹੈ।

ਭਾਰਤ-ਪਾਕਿ ਸਰਹੱਦ 'ਤੇ BSF ਵੱਲੋ  10 ਕਿੱਲੋ ਤੋਂ ਵੱਧ ਹੈਰੋਇਨ, ਤੁਰਕੀ ਦੀ ਪਿਸਤੌਲ ਤੇ ਡਰੋਨ ਬਰਾਮਦ; ਇੱਕ ਮੁਲਜ਼ਮ ਕਾਬੂ
tv9-punjabi
| Published: 29 Oct 2026 17:40 PM IST
Share

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ ਦੋ ਵੱਖ-ਵੱਖ ਮੁਹਿੰਮਾਂ ਦੌਰਾਨ ਪਾਕਿਸਤਾਨ ਵੱਲੋਂ ਭੇਜੀ ਗਈ ਨਸ਼ਿਆਂ ਅਤੇ ਹਥਿਆਰਾਂ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸਰਹੱਦੀ ਖੇਤਰ ਵਿੱਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਬੀ.ਐੱਸ.ਐੱਫ. ਨੇ 10 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ, ਇੱਕ ਆਧੁਨਿਕ ਵਿਦੇਸ਼ੀ ਪਿਸਤੌਲ ਅਤੇ ਹਾਦਸਾਗ੍ਰਸਤ ਹੋਇਆ ਇੱਕ ਡਰੋਨ ਬਰਾਮਦ ਕੀਤਾ ਹੈ। ਇਨ੍ਹਾਂ ਦੋਵਾਂ ਮਾਮਲਿਆਂ ਸਬੰਧੀ ਥਾਣਾ ਘਰਿੰਡਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਅਤੇ ਹੋਰ ਸੰਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਪਰਚੇ ਦਰਜ ਕਰ ਲਏ ਗਏ ਹਨ।

ਪਹਿਲੀ ਕਾਰਵਾਈ

ਪਹਿਲੀ ਘਟਨਾ ਵਿੱਚ ਬੀ.ਐੱਸ.ਐੱਫ. ਦੀ 181ਵੀਂ ਬਟਾਲੀਅਨ ਦੀ ਸੀ ਕੰਪਨੀ ਦੇ ਅਧਿਕਾਰੀਆਂ ਨੇ ਸਰਹੱਦ ਨੇੜੇ ਸ਼ੱਕੀ ਡਰੋਨ ਦੀ ਗਤੀਵਿਧੀ ਮਹਿਸੂਸ ਕੀਤੀ। ਸਰਹੱਦ ਪਾਰੋਂ ਘੁਸਪੈਠ ਦੀ ਕੋਸ਼ਿਸ਼ ਹੁੰਦਿਆਂ ਹੀ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਹਨਗੜ੍ਹ ਖੇਤਰ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ। ਖੇਤਾਂ ਵਿੱਚ ਕੀਤੀ ਗਈ ਡੂੰਘਾਈ ਨਾਲ ਜਾਂਚ ਦੌਰਾਨ ਜਵਾਨਾਂ ਨੇ 5 ਕਿੱਲੋ 10 ਗ੍ਰਾਮ ਸ਼ੱਕੀ ਨਸ਼ੀਲਾ ਪਾਊਡਰ ਅਤੇ ਉਸ ਨਾਲ 545 ਗ੍ਰਾਮ ਪੈਕਿੰਗ ਸਮੱਗਰੀ ਬਰਾਮਦ ਕਰਕੇ ਸਰਹੱਦ ਪਾਰਲੇ ਤਸਕਰਾਂ ਦੇ ਮਨਸੂਬਿਆਂ ਨੂੰ ਢਾਹ ਲਾਈ।

ਦੂਜੀ ਕਾਰਵਾਈ

ਦੂਜੇ ਮਾਮਲੇ ਵਿੱਚ ਬੀ.ਐੱਸ.ਐੱਫ. ਦੀ 10ਵੀਂ ਬਟਾਲੀਅਨ ਦੀ ਡੀ ਕੰਪਨੀ ਦੇ ਅਧਿਕਾਰੀ ਕੇ.ਐੱਸ. ਰਾਣਾ ਨੂੰ ਅਟਾਰੀ ਸਥਿਤ ਏਕੀਕ੍ਰਿਤ ਜਾਂਚ ਚੌਕੀ (ਆਈ.ਸੀ.ਪੀ.) ਦੇ ਆਸ-ਪਾਸ ਸ਼ੱਕੀ ਹਲਚਲ ਹੋਣ ਦੀ ਖੁਫ਼ੀਆ ਸੂਚਨਾ ਮਿਲੀ ਸੀ। ਜਾਣਕਾਰੀ ਮਿਲਦੇ ਹੀ ਅਧਿਕਾਰੀ ਨੇ ਆਪਣੀ ਟੀਮ ਨਾਲ ਮਿਲ ਕੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਤਾਂ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ। ਇਸ ਤਲਾਸ਼ੀ ਦੌਰਾਨ ਖੇਤਾਂ ਵਿੱਚੋਂ 5 ਕਿੱਲੋ 32 ਗ੍ਰਾਮ ਹੈਰੋਇਨ, 1 ਕਿੱਲੋ 156 ਗ੍ਰਾਮ ਪੈਕਿੰਗ ਸਮੱਗਰੀ, ਤੁਰਕੀ ਦੀ ਮਸ਼ਹੂਰ ਕੰਪਨੀ ਦੀ ਇੱਕ ‘ਜਿਗਾਨਾ ਸਪੋਰਟ’ ਪਿਸਤੌਲ ਅਤੇ ਡੀਜੇਆਈ ਮੈਟ੍ਰਿਸ 400 ਮਾਡਲ ਦਾ ਹਾਦਸਾਗ੍ਰਸਤ (ਟੁੱਟਿਆ ਹੋਇਆ) ਕਵਾਡਕਾਪਟਰ ਡਰੋਨ ਬਰਾਮਦ ਹੋਇਆ।

ਪੁਲਿਸ ਵੱਲੋਂ ਮਾਮਲੇ ਦਰਜ, ਅਗਲੇਰੀ ਕੜੀ ਜੋੜਨ ਲਈ ਜਾਂਚ ਜਾਰੀ

ਸੁਰੱਖਿਆ ਬਲਾਂ ਦੀ ਸ਼ਿਕਾਇਤ ‘ਤੇ ਥਾਣਾ ਘਰਿੰਡਾ ਦੀ ਪੁਲਿਸ ਨੇ ਦੋਵਾਂ ਘਟਨਾਵਾਂ ਦੇ ਸੰਬੰਧ ਵਿੱਚ ਕਾਨੂੰਨੀ ਕਾਰਵਾਈ ਕਰਦਿਆਂ ਮਾਮਲੇ ਦਰਜ ਕਰ ਲਏ ਹਨ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਕਿ ਸਰਹੱਦ ਪਾਰੋਂ ਸੁੱਟੀ ਗਈ ਇਹ ਖ਼ਤਰਨਾਕ ਖੇਪ ਸਥਾਨਕ ਪੱਧਰ ‘ਤੇ ਕਿਨ੍ਹਾਂ ਭਾਰਤੀ ਤਸਕਰਾਂ ਨੇ ਚੁੱਕਣੀ ਸੀ ਅਤੇ ਇਸ ਨੂੰ ਅੱਗੇ ਪੰਜਾਬ ਜਾਂ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਕਿੱਥੇ ਸਪਲਾਈ ਕੀਤਾ ਜਾਣਾ ਸੀ।

ਗੁਪਤ ਸੂਚਨਾ ‘ਤੇ ਹਥਿਆਰ ਸਪਲਾਇਰ ਕਾਬੂ

ਇਸੇ ਦੌਰਾਨ ਸਰਹੱਦੀ ਖੇਤਰ ਵਿੱਚ ਸਰਗਰਮ ਦੇਸ਼ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਦਿਆਂ ਥਾਣਾ ਘਰਿੰਡਾ ਦੀ ਪੁਲਿਸ ਨੇ ਇੱਕ ਹੋਰ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪੁਖ਼ਤਾ ਸੂਹ ਦੇ ਆਧਾਰ ‘ਤੇ ਪਿੰਡ ਮੋਦੇ ਦੇ ਵਸਨੀਕ ਅਮਰੀਕ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਉਕਤ ਮੁਲਜ਼ਮ ਨੂੰ ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜਿਆ ਗਿਆ ਸੀ, ਜਿਸ ਨੂੰ ਉਹ ਅੱਗੇ ਕਿਸੇ ਹੋਰ ਗਿਰੋਹ ਜਾਂ ਵਿਅਕਤੀ ਨੂੰ ਸਪਲਾਈ ਕਰਨ ਦੀ ਤਿਆਰੀ ਵਿੱਚ ਸੀ। ਪੁਲਿਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਉਸ ਦੇ ਪੂਰੇ ਨੈੱਟਵਰਕ ਦੀਆਂ ਤਾਰਾਂ ਜੋੜਨ ਵਿੱਚ ਜੁਟੀ ਹੋਈ ਹੈ।

Follow Us
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...