AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁਲਾਜ਼ਮਾਂ ਤੋਂ ਬੀਐਸਐਫ ਨੇ ਫੜੀ ਨਸ਼ੇ ਦੀ ਖੇਪ, ਪੰਜਾਬ ਪੁਲਿਸ ਦਾ ਜਵਾਬ – ਬਰਾਮਦਗੀ ਲਈ ਗਏ ਸਨ ਅਫ਼ਸਰ

ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਟੇਂਡੀ ਵਾਲਾ ਕੋਲ BSF ਨੇ ਨਾਕੇ ਦੌਰਾਨ ਪੰਜਾਬ ਪੁਲਿਸ ਦੇ 2 ਮੁਲਾਜ਼ਮਾਂ ਤੋਂ 2 ਕਿਲੋ ਹੈਰਾਇਨ ਬਰਾਮਦ ਹੋਈ ਹੈ। BSF ਨੇ ਕਾਰ ਦੇ ਬੋਨਟ ਤੋਂ ਹੈਰੋਇਨ ਦੀ ਖੇਪ ਫੜੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਪੁਲਿਸ ਮੁਲਾਜ਼ਮ ਜਲੰਧਰ ਦੇ ਗੁਰਾਇਆ ਥਾਣੇ ਨਾਲ ਸਬੰਧਤ ਹਨ।

ਮੁਲਾਜ਼ਮਾਂ ਤੋਂ ਬੀਐਸਐਫ ਨੇ ਫੜੀ ਨਸ਼ੇ ਦੀ ਖੇਪ, ਪੰਜਾਬ ਪੁਲਿਸ ਦਾ ਜਵਾਬ - ਬਰਾਮਦਗੀ ਲਈ ਗਏ ਸਨ ਅਫ਼ਸਰ
davinder-kumar-jalandhar
| Updated On: 15 Sep 2023 16:09 PM IST
Share
ਪੰਜਾਬ ਵਿੱਚ ਅਕਸਰ ਦੀ ਨਸ਼ੇ ਦੀ ਖੇਪ ਫੜੇ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਪਰ ਇਸ ਵਾਰ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਜਾਣ ਕੇ ਤੁਸੀਂ ਹੈਰਾਨ ਹੋ ਜਾਓਗੇ। ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਟੇਂਡੀ ਵਾਲਾ ਕੋਲ ਬੀ.ਐਸ.ਐਫ ਨੇ ਨਾਕਾ ਲਗਾਇਆ ਹੋਇਆ ਸੀ। ਜਿਥੇ ਬੀਐਸਐਫ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਵਿੱਚ ਛੁਪਾ ਕੇ ਰੱਖੀ ਦੋ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸਥਾਨਕ ਲੋਕਾਂ ਨੇ ਬੀਐਸਐਫ ਨੂੰ ਸੂਚਨਾ ਦਿੱਤੀ ਕਿ ਦੋ ਵਿਅਕਤੀਆਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਹੈ। ਉਹ ਆਪਣੀ ਕਾਰ ਦੇ ਬੋਨਟ ਕੋਲ ਹੈਰੋਇਨ ਦੀ ਖੇਪ ਲੁਕਾ ਕੇ ਫਰਾਰ ਹੋਣ ਦੀ ਫਿਰਾਕ ਵਿੱਚ ਹਨ। ਜਿਸ ਤੋਂ ਬਾਅਦ ਬੀ.ਐੱਸ.ਐੱਫ ਦੇ ਜਵਾਨ ਹਰਕਤ ‘ਚ ਆਏ ਅਤੇ ਜੱਲੋ ਨੇੜੇ ਨਾਕਾ ਲਗਾ ਕੇ ਉਨ੍ਹਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ।

ਕਾਰ ‘ਚ ਲੁੱਕਾ ਕੇ ਲੈ ਜਾ ਰਹੇ ਸੀ ਹੈਰੋਇਨ

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦਾ ਏਐਸਆਈ ਅਤੇ ਇੱਕ ਹੌਲਦਾਰ ਇੱਕ ਨਿੱਜੀ ਮਾਰੂਤੀ ਡਿਜ਼ਾਇਰ ਕਾਰ ਵਿੱਚ ਜਲੰਧਰ ਤੋਂ ਆਏ ਸਨ ਅਤੇ ਕਾਰ ਦੇ ਬੋਨਟ ਵਿੱਚ ਛੁਪਾ ਕੇ ਹੈਰੋਇਨ ਦੀ ਇਸ ਖੇਪ ਨੂੰ ਲੈ ਕੇ ਜਾ ਰਹੇ ਸਨ। BSF ਵੱਲੋਂ ਕਾਬੂ ਕੀਤੇ ਗਏ ਵਾਹਨ ਦਾ ਨਬੰਰ (ਪੀ.ਬੀ. 08 ਪੀ.ਬੀ. 0234) ਜਲੰਧਰ ਦਾ ਹੈ। ਦੱਸ ਦਈਏ ਕਿ ਦੋਵੇਂ ਪੁਲਿਸ ਮੁਲਾਜ਼ਮ ਜਲੰਧਰ ਦੇ ਗੁਰਾਇਆ ਥਾਣੇ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਦੇ ਮਲਕੀਤ ਸਿੰਘ ਕਾਲੀ ਨੂੰ ਪਾਕਿਸਤਾਨ ਤੋਂ ਆਈ ਵੱਡੀ ਖੇਪ ਨਾਲ ਫੜਿਆ ਸੀ। ਪਰ ਇਸ ਵਾਰ ਲੋਕਾਂ ਨੂੰ ਦੋ ਪੁਲਿਸ ਮੁਲਾਜ਼ਮ ਮਿਲੇ ਜੋ ਆਪਣੀ ਕਾਰ ਵਿੱਚ ਹੈਰੋਇਨ ਦੀ ਖੇਪ ਲੁਕ-ਛਿਪ ਕੇ ਲੈ ਜਾ ਰਹੇ ਸਨ। ਬੀਐਸਐਫ ਦੇ ਫੌਜੀਆਂ ਨੇ ਉਨ੍ਹਾਂ ਨੂੰ ਫੜ ਕੇ ਉੱਚ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ। ਬੀਐਸਐਫ ਅਧਿਕਾਰੀ ਦੋਵਾਂ ਨੂੰ ਫੜ ਕੇ ਆਪਣੀ ਚੌਕੀ ‘ਤੇ ਲੈ ਗਏ।

ਪੰਜਾਬ ਪੁਲਿਸ ਵਿਭਾਗ ਵੱਲੋਂ ਵੱਡਾ ਖੁਲਾਸਾ

ਪੰਜਾਬ ਪੁਲਿਸ ਵਿਭਾਗ ਨੇ ਟਵੀਟ ਕਰ ਇਸ ਮਾਮਲੇ ਬਾਰੇ ਵੱਡਾ ਖੁਲਾਸਾ ਕੀਤਾ ਹੈ ਕ ਦੋਵੇਂ ਮੁਲਾਜ਼ਮ ਹੈਰੋਇਨ ਨੂੰ ਬਰਾਮਦ ਕਰਨ ਗਏ ਸਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...