AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੇਂਦਰੀ ਬਜਟ ‘ਤੇ ਪੰਜਾਬ ਦੀਆਂ ਨਜ਼ਰਾਂ, ਵਿਸ਼ੇਸ਼ ਆਰਿਥਕ ਪੈਕਜ ਦੀ ਉਮੀਦ; ਅਗਲੇ ਸਾਲ ਹੋਣੀਆਂ ਹਨ ਚੋਣਾਂ

Budget 2026 Punjab Expectations: ਪੰਜਾਬ ਸਰਕਾਰ ਨੇ ਕੇਂਦਰ ਵਿੱਤ ਮੰਤਰਾਲੇ ਨੂੰ ਆਪਣੀ ਮੰਗ ਲਿਖ ਕੇ ਭੇਜੀ ਹੈ। ਸੂਬਾ ਸਰਕਾਰ ਨੇ ਕਿਹਾ ਕਿ 2025 'ਚ ਪੰਜਾਬ 'ਚ ਕੁਦਰਤੀ ਤਬਾਹੀ ਆਈ ਹੈ ਤੇ ਸਰਕਾਰ ਨੂੰ ਇਸ ਨਾਲ ਭਾਰੀ ਨੁਕਸਾਨ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕਜ ਦੀ ਜ਼ਰੂਰਤ ਹੈ।

ਕੇਂਦਰੀ ਬਜਟ 'ਤੇ ਪੰਜਾਬ ਦੀਆਂ ਨਜ਼ਰਾਂ, ਵਿਸ਼ੇਸ਼ ਆਰਿਥਕ ਪੈਕਜ ਦੀ ਉਮੀਦ; ਅਗਲੇ ਸਾਲ ਹੋਣੀਆਂ ਹਨ ਚੋਣਾਂ
ਮੁੱਖ ਮੰਤਰੀ ਭਗਵੰਤ ਮਾਨ
tv9-punjabi
| Updated On: 01 Feb 2026 11:07 AM IST

ਕੇਂਦਰ ਸਰਕਾਰ ਅੱਜ ਵਿੱਤ ਸਾਲ 2026-27 ਲਈ ਬਜਟ ਪੇਸ਼ ਕਰੇਗੀ। ਪੰਜਾਬ ‘ਚ 2027 ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ‘ਚ ਵਿੱਤ ਮੰਤਰੀ ਦੇ ਬਜਟ ‘ਚ ਪੰਜਾਬ ਦੇ ਲੋਕਾਂ ਨੂੰ ਵਿਸ਼ੇਸ਼ ਸੌਗਾਤ ਮਿਲਣ ਦੀ ਉਮੀਦ ਹੈ। ਉੱਥ ਹੀ, ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਸਰਕਾਰ ਦੇ ਇਸ ਬਜਟ ‘ਚ ਵਿਸ਼ੇਸ਼ ਆਰਥਿਕ ਪੈਕਜ ਦੀ ਡਿਮਾਂਡ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਕੇਂਦਰ ਵਿੱਤ ਮੰਤਰਾਲੇ ਨੂੰ ਆਪਣੀ ਮੰਗ ਲਿਖ ਕੇ ਭੇਜੀ ਹੈ। ਸੂਬਾ ਸਰਕਾਰ ਨੇ ਕਿਹਾ ਕਿ 2025 ‘ਚ ਪੰਜਾਬ ‘ਚ ਕੁਦਰਤੀ ਤਬਾਹੀ ਆਈ ਹੈ ਤੇ ਸਰਕਾਰ ਨੂੰ ਇਸ ਨਾਲ ਭਾਰੀ ਨੁਕਸਾਨ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕਜ ਦੀ ਜ਼ਰੂਰਤ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਤਤਕਾਲ ਵਿਸ਼ੇਸ਼ ਪੈਕਜ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਸੂਬਾ ਪਾਕਿਸਤਾਨ ਨਾਲ ਲੰਬੇ ਸਮੇਂ ਤੋਂ ਚਲੇ ਆ ਰਹੇ ਤਣਾਅ ਤੇ ਪਿਛਲੇ ਸਾਲ ਆਈ ਭਿਆਨਕ ਹੜ੍ਹ ਦੀ ਦੁਹਰੀ ਮਾਰ ਝੱਲ ਰਿਹਾ ਹੈ।

ਕੇਂਦਰੀ ਬਜਟ 2026-27 ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਲ ਬਜਟ ਪ੍ਰੀ ਬੈਠਕ ਦੌਰਾਨ ਚੀਮਾ ਨੇ ਇੱਕ ਵਿਸਤ੍ਰਤ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਤਰਕ ਦਿੱਤਾ ਕਿ ਪੰਜਾਬ ਦੇ ਵਿੱਤ ਤਣਾਅ ਨੂੰ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ।

ਪੰਜਾਬ ਸਰਕਾਰ ਨੂੰ ਬਜਟ ਤੋਂ ਉਮੀਦਾਂ

ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ‘ਚ ਹਾਲ ਹੀ ‘ਚ ਆਈ ਹੜ੍ਹ ਦੇ ਨਾਲ 2300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਇਸ ਨਾਲ ਕੁੱਲ 12,905 ਕਰੋੜ ਦਾ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਕੇਂਦਰ ਨੂੰ 7,757 ਕਰੋੜ ਦੇ ਗ੍ਰਾਮੀਣ ਵਿਕਾਸ ਫੰਡ ਦੇ ਬਕਾਏ ਨੂੰ ਤੁਰੰਤ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫੰਡ ਰੁਕਣ ਦੇ ਕਾਰਨ ਗ੍ਰਾਮੀਣ ਸੜਕਾਂ ਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚ ਰਿਹਾ ਹੈ।

ਝੋਨੇ ਦੀ ਖੇਤੀ ਤੋਂ ਹੱਟ ਕੇ ਫਸਲ ਵਿੰਭਿਨਤਾ ਨੂੰ ਹੁਲਾਰਾ ਦੇਣ ਦੇ ਲਈ ਉਨ੍ਹਾਂ ਨੇ ਪ੍ਰੋਤਸਾਹਨ ਰਕਮ ਨੂੰ ਦੁਗਣਾ ਕਰ 15 ਹਜ਼ਾਰ ਪ੍ਰਤੀ ਏਕੜ ਕਰਨ ਦੀ ਮੰਗ ਕੀਤੀ ਹੈ, ਤਾਂ ਜੋਂ ਪੰਜਾਬ ‘ਚ ਤੇਜ਼ੀ ਨਾਲ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।

ਸਰਕਾਰ ਦੇ ਜੀਐਸਟੀ ਤੋਂ ਬਾਅਦ ਪੰਜਾਬ ਦੇ ਰਿਵੈਨਯੂ ਨੂੰ ਨੁਕਸਾਨ ਹੋਇਆ ਹੈ। ਸੂਬੇ ਨੂੰ ਸਾਲਾਨਾ ਲਗਭਗ 6 ਹਜ਼ਾਰ ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਇਸ ਦੀ ਭਰਪਾਈ ਦੇ ਲਈ ਇੱਕ ਸਿਸਟਮ ਬਣਾਉਣ ਦੀ ਮੰਗ ਕੀਤੀ ਹੈ।

Follow Us
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...