ਤਲਵਾੜਾ ਤੋਂ ਮੁਕੇਰੀਆਂ ਸੜਕ ‘ਤੇ ਹੋਏ ਸੜਕ ਹਾਦਸੇ ਵਿਚ 18 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਵਿੱਚ ਇਕ ਨਿੱਜੀ ਕੰਪਨੀ ਦੀ ਬੱਸ ਦੇ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾਉਣ ਕਾਰਨ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਇੱਥੋਂ ਨੇੜੇ ਪੈਂਦੇ ਅੱਡਾ ਝੀਰ ਦਾ ਖੂਹ ਕੋਲ ਖ਼ਾਲਸਾ ਕੰਪਨੀ ਦੀ ਬੱਸ ਜੋ ਤਲਵਾੜਾ ਤੋਂ ਦਸੂਹਾ ਜਾ ਰਹੀ ਸੀ।
ਕੰਡਕਟਰ ਤੇ ਡਰਾਈਵਰ ਬੁਰੀ ਤਰ੍ਹਾਂ ਫ਼ੱਟੜ
ਬੱਸ ਜਦੋਂ ਅੱਡਾ ਝੀਰ ਦਾ ਖੂਹ ਦੇ ਨੇੜੇ ਪੁੱਜੀ ਤਾਂ ਬੇਕਾਬੂ ਹੋ ਕੇ ਸਫ਼ੈਦੇ ਦੇ ਦਰੱਖਤ ਵਿਚ ਵਜੀ। ਇਹ ਹਾਦਸਾ ਏਨਾ ਭਿਆਨਕ ਸੀ ਕਿ ਬੱਸ ਵਿਚ ਬੈਠੀਆਂ ਸਵਾਰੀਆਂ ਦੇ ਨਾਲ ਨਾਲ ਡਰਾਈਵਰ ਤੇ ਕੰਡਕਟਰ ਵੀ ਬੁਰੀ ਤਰਾਂ ਜ਼ਖ਼ਮੀ ਹੋ ਗਏ। ਹਾਦਸੇ ਵਿਚ ਕਰੀਬਨ 18 ਸਵਾਰੀਆਂ ਬੁਰੀ ਤਰ੍ਹਾਂ ਫ਼ੱਟੜ ਹੋ ਗਈਆਂ। ਰਾਹਗੀਰਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਹਾਜੀਪੁਰ ਵਿਚ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਕੁਝ ਮਰੀਜ਼ਾਂ ਦੀ ਗੰਭੀਰ ਹਲਾਤ ਨੂੰ ਵੇਖਦੇ ਹੋਏ ਉਨਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਰੈਫਰ ਕਰ ਦਿੱਤਾ।
ਲਾਪਰਵਾਹੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਮਰੀਜ਼ ਦੇ ਪਰਿਵਾਰਜਨਾਂ ਨੇ ਆਰੋਪ ਲਗਾਇਆ ਕਿ ਹਾਦਸਾ ਹੋਣ ਤੋਂ ਬਾਅਦ ਨਾਂ ਹੀ ਬੱਸ ਦੇ ਮਾਲਕ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਦੀ ਖਬਰ ਲੈਣ ਲਈ ਹਸਪਤਾਲ ਪਹੁੰਚਿਆ ਹੈ। ਮਰੀਜ਼ ਤੜਪ ਰਹੇ ਹਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਲਾਪਰਵਾਹੀ ਕਰਨ ਵਾਲੇ ਚਾਲਕ ਦੇ ਖਿਲਾਫ ਸਖਤ ਕਾਰਵਾਈ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਤਰ੍ਹਾਂ ਦਾ ਵੀ ਕੋਈ ਦਰਦਨਾਕ ਹਾਦਸਾ ਨਾ ਵਾਪਰੇ।
ਬਜ਼ੁਰਗ ਮਹਿਲਾ ਦੀ ਹਾਲਤ ਗੰਭੀਰ
ਸਰਕਾਰੀ ਹਸਪਤਾਲ ਮੁਕੇਰੀਆਂ ਦੇ ਐਸ ਐੱਮ ਓ ਜੀ ਪੀ ਸਿੰਘ ਨੇ ਦੱਸਿਆ ਕਿ ਹਾਜੀਪੁਰ ਹਸਪਤਾਲ ਤੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨਿੱਜੀ ਬੱਸ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਬੱਸ ਵਿਚ ਸਵਾਰ ਯਾਤਰੀ ਜ਼ਖਮੀ ਹੋਏ ਹਨ। ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਹਸਪਤਾਲ ਤੋਂ ਐਂਬੂਲੈਂਸ ਭੇਜੀ ਗਈ ਅਤੇ ਹਾਜੀਪੁਰ ਤੋਂ ਕੁਝ ਗੰਭੀਰ ਜ਼ਖਮੀ ਯਾਤਰੀਆਂ ਨੂੰ ਮੁਕੇਰੀਆਂ ਹਸਪਤਾਲ ਲਿਆਂਦਾ ਗਿਆ ਜਿਨ੍ਹਾਂ ਵਿੱਚੋਂ ਇੱਕ ਬਜ਼ੁਰਗ ਮਹਿਲਾ ਜਿਸ ਦੀ ਹਾਲਤ ਗੰਭੀਰ ਹੈ।
ਅੰਮ੍ਰਿਤਸਰ ਕੀਤਾ ਗਿਆ ਰੈਫਰ
ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਐਸ ਐਮ ਓ ਸ਼ਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਛ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਫਸਟ ਏਡ ਦੇਣ ਤੋਂ ਬਾਅਦ ਉਨ੍ਹਾਂ ਨੂੰ ਦੂਸਰਾ ਸਾਲਾਂ ਦੇ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਜੀਪੁਰ ਤਲਵਾੜਾ ਦਸੂਹਾ ਮੁਕੇਰੀਆਂ ਇੱਕ ਯਾਤਰੀ ਨੂੰ ਅੰਮ੍ਰਿਤਸਰ ਇਲਾਜ ਲਈ ਭਰਤੀ ਕੀਤਾ ਗਿਆ ਹੈ ਕਿਸੇ ਦੀ ਵੀ ਮੌਤ ਦੀ ਖ਼ਬਰ ਨਹੀਂ ਹੈ।