ਪੰਜਾਬ 'ਚ ਅਜੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਪਰ ਰਾਜਨੀਤੀ ਗਰਮ, 4 ਸੀਟਾਂ ਤੋਂ MLA ਦੇ ਚੁੱਕੇ ਹਨ ਅਸਤੀਫ਼ਾ | Byelections will not be held in Punjab yet MLA resigned from 4 seats Punjabi news - TV9 Punjabi

ਪੰਜਾਬ ‘ਚ ਅਜੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਪਰ ਰਾਜਨੀਤੀ ਗਰਮ, 4 ਸੀਟਾਂ ਤੋਂ MLA ਦੇ ਚੁੱਕੇ ਹਨ ਅਸਤੀਫ਼ਾ

Updated On: 

16 Aug 2024 20:58 PM

ਪੰਜਾਬ 'ਚ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਤੇ ਗਿੱਦਖੜਬਾਹਾ ਸੀਟ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੇ ਚੱਬੇਵਾਲ ਦੀ ਸੀਟ ਕਾਂਗਰਸ ਕੋਲ ਸੀ। ਪਰ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣ ਜਾਣ ਦੇ ਇਹ ਸੀਟਾਂ ਖਾਲੀ ਹੋ ਗਈਆਂ। ਚੱਬੇਵਾਲ ਸੀਟ ਤੋਂ ਰਾਜਕੁਮਾਰ 'ਆਪ' 'ਚ ਸ਼ਾਮਲ ਹੋ ਗਏ ਤੇ ਉਹ ਵੀ ਸੰਸਦ ਮੈਂਬਰ ਚੁਣੇ ਗਏ।

ਪੰਜਾਬ ਚ ਅਜੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਪਰ ਰਾਜਨੀਤੀ ਗਰਮ, 4 ਸੀਟਾਂ ਤੋਂ MLA ਦੇ ਚੁੱਕੇ ਹਨ ਅਸਤੀਫ਼ਾ

ਪੰਜਾਬ 'ਚ ਅਜੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਪਰ ਰਾਜਨੀਤੀ ਗਰਮ, 4 ਸੀਟਾਂ ਤੋਂ MLA ਦੇ ਚੁੱਕੇ ਹਨ ਅਸਤੀਫ਼ਾ

Follow Us On

ਚੋਣ ਕਮੀਸ਼ਨ ਨੇ ਸ਼ੁੱਕਰਵਾਰ ਨੂੰ ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਕੋਈ ਘੋਸ਼ਣਾ ਨਹੀਂ ਕੀਤੀ। ਉਮੀਦ ਕੀਤੀ ਜਾ ਰਹੀ ਸੀ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ ਚੋਣ ਕਮੀਸ਼ਨ ਕਰ ਸਕਦੀ ਹੈ। ਉੱਥੇ ਹੀ ਚੋਣ ਕਮੀਸ਼ਨ ਨੇ ਪੰਜਾਬ ਦੇ ਗੁਆਂਢੀ ਸੂਬੇ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ‘ਚ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਤੇ ਗਿੱਦਖੜਬਾਹਾ ਸੀਟ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੇ ਚੱਬੇਵਾਲ ਦੀ ਸੀਟ ਕਾਂਗਰਸ ਕੋਲ ਸੀ। ਪਰ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣ ਜਾਣ ਦੇ ਇਹ ਸੀਟਾਂ ਖਾਲੀ ਹੋ ਗਈਆਂ। ਚੱਬੇਵਾਲ ਸੀਟ ਤੋਂ ਰਾਜਕੁਮਾਰ ‘ਆਪ’ ‘ਚ ਸ਼ਾਮਲ ਹੋ ਗਏ ਤੇ ਉਹ ਵੀ ਸੰਸਦ ਮੈਂਬਰ ਚੁਣੇ ਗਏ। ਉੱਥੇ ਹੀ ਬਰਨਾਲਾ ਸੀਟ ਤੋਂ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਕੋਲ ਸੀ, ਉਨ੍ਹਾਂ ਦੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਇਹ ਸੀਟ ਵੀ ਖਾਲੀ ਹੋ ਗਈ।

ਹਾਲਾਂਕਿ ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ, ਪਰ ਪੰਜਾਬ ਦੀ ਰਾਜਨੀਤੀ ਭੱਖ ਰਹੀ ਹੈ। ਆਮ ਆਦਮੀ ਪਾਰਟੀ ਪੰਜਾਬ ‘ਚ ਆਪਣੀ ਸਥਿਤੀ ਹੋਰ ਵੀ ਮਜ਼ਬੂਤ ਕਰਨਾ ਚਾਹੁੰਦੀ ਹੈ, ਜਦਕਿ ਕਾਂਗਰਸ ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟ ਨੂੰ ਗੁਆਉਣਾ ਨਹੀਂ ਚਾਹੁੰਦੀ। ਉੱਥੇ ਹੀ ਬਰਨਾਲਾ ਸੀਟ ਦੀ ਗੱਲ ਕਰੀਏ ਤਾਂ ‘ਆਪ’ ਇਸ ਕਬਜ਼ਾ ਬਣਾਏ ਰੱਖਣਾ ਚਾਹੁੰਦੀ ਹੈ।

ਜਲੰਧਰ ਵੈਸਟ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ

ਪੰਜਾਬ ‘ਚ ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੇ ਨਾਲ ਇੱਕ ਸੀਟ ‘ਤੇ ਜ਼ਿਮਨੀ ਚੋਣ ਹੋ ਚੁੱਕੀ ਹੈ। ਜਲੰਧਰ ਵੈਸਟ ਸੀਟ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਬੀਜੇਪੀ ‘ਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਜ਼ਿਮਨੀ ਚੋਣਾਂ ਹੋਈਆ ਤੇ ‘ਆਪ’ ਦੇ ਮੋਹਿੰਦਰ ਭਗਤ ਨੇ ਇਸ ਸੀਟ ‘ਤੇ ਜਿੱਤ ਦਰਜ਼ ਕੀਤੀ ਸੀ।

Exit mobile version