ਸਾਂਸਦ ਚਰਨਜੀਤ ਚੰਨੀ ‘ਤੇ ਲੱਗਿਆ ਮਹਿਲਾਵਾਂ ਦਾ ਅਪਮਾਨ ਕਰਨ ਦਾ ਇਲਜ਼ਾਮ, ਆਪ ਤੇ ਭਾਜਪਾ ਨੇ ਚੁੱਕੇ ਸਵਾਲ
ਚਰਨਜੀਤ ਸਿੰਘ ਚੰਨੀ ਗਿੱਦੜਬਾਹਾ 'ਚ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੇ ਭਾਜਪਾ ਤੇ ਆਪ ਤੇ ਨਿਸ਼ਾਨਾ ਸਾਧਦੇ ਇੱਕ ਉਦਾਹਰਨ ਦੇ ਰਹੇ ਸਨ, ਜਿਸ 'ਚ ਮਹਿਲਾਵਾਂ ਦਾ ਵੀ ਜ਼ਿਕਰ ਸੀ। ਉਨ੍ਹਾਂ ਦੇ ਇਸ ਬਿਆਨ 'ਤੇ ਭਾਜਪਾ ਤੇ ਆਪ ਨੇ ਸਵਾਲ ਚੁੱਕੇ ਹਨ। ਆਪ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਚਰਨਜੀਤ ਨੇ ਮਹਿਲਾਵਾਂ ਤੇ ਤੰਜ਼ ਕੱਸਿਆ ਹੈ ਤੇ ਮਹਿਲਾ ਕਮਿਸ਼ਨ ਨੂੰ ਇਸ ਤੇ ਐਕਸ਼ਨ ਲੈਣਾ ਚਾਹੀਦਾ ਹੈ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ‘ਚ ਪੂਰੀ ਵਾਹ ਲਗਾ ਰਹੀਆਂ ਹਨ। ਪਰ, ਇਸ ਦੌਰਾਨ ਕਈ ਆਗੂਆਂ ਦੀਆਂ ਟਿੱਪਣੀਆਂ ‘ਤੇ ਵਿਵਾਦ ਵੀ ਖੜੇ ਹੋ ਰਹੇ ਹਨ, ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ ਪਹਿਲੇ ਹੀ ਚੋਣ ਕਮੀਸ਼ਨ ਨੋਟਿਸ ਭੇਜ ਚੁੱਕਿਆ ਹੈ। ਹੁਣ ਤਾਜਾ ਮਾਮਲਾ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਜੁੜਿਆ ਹੈ, ਜਿਨ੍ਹਾਂ ਦੇ ਇੱਕ ਬਿਆਨ ‘ਤੇ ਵਿਵਾਦ ਖੜਾ ਹੋ ਗਿਆ ਹੈ।
ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ‘ਚ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰ ਰਹੇ ਸਨ, ਇਸ ਦੌਰਾਨ ਉਹ ਭਾਜਪਾ ਤੇ ਆਪ ਤੇ ਨਿਸ਼ਾਨਾ ਸਾਧਦੇ ਇੱਕ ਉਦਾਹਰਨ ਦੇ ਰਹੇ ਸਨ, ਜਿਸ ‘ਚ ਮਹਿਲਾਵਾਂ ਦਾ ਵੀ ਜ਼ਿਕਰ ਸੀ। ਉਨ੍ਹਾਂ ਦੇ ਇਸ ਬਿਆਨ ‘ਤੇ ਭਾਜਪਾ ਤੇ ਆਪ ਆਗੂਆਂ ਨੇ ਸਵਾਲ ਚੁੱਕੇ ਹਨ ਤੇ ਕਿਹਾ ਹੈ ਕਿ ਇਸ ਬਿਆਨ ‘ਚ ਉਨ੍ਹਾਂ ਨੇ ਮਹਿਲਾਵਾਂ ਦਾ ਅਪਮਾਨ ਕੀਤਾ ਹੈ। ਆਪ ਦੇ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਚਰਨਜੀਤ ਨੇ ਮਹਿਲਾਵਾਂ ਤੇ ਤੰਜ਼ ਕੱਸਿਆ ਹੈ ਤੇ ਮਹਿਲਾ ਕਮਿਸ਼ਨ ਨੂੰ ਇਸ ‘ਤੇ ਐਕਸ਼ਨ ਲੈਣਾ ਚਾਹੀਦਾ ਹੈ।
ਵਿਰੋਧੀਆਂ ਨੇ ਚੁੱਕੇ ਸਵਾਲ
ਗਿੱਦੜਬਾਹਾ ਤੋਂ ਆਪ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਹੈ ਕਿ ਚਰਨਜੀਤ ਚੰਨੀ ਇੱਕ ਮਹਿਲਾ ਉਮੀਦਵਾਰ ਦੇ ਸਾਹਮਣੇ ਅਜਿਹੇ ਸ਼ਬਦ ਇਸਤੇਮਾਲ ਕਰ ਰਹੇ ਹਨ। ਉਹ ਪੰਜਾਬ ਦੇ ਸੀਐਮ ਰਹਿ ਚੁੱਕੇ ਹਨ ਤੇ ਉਨ੍ਹਾਂ ਨੇ ਇਸ ਤਰ੍ਹਾਂ ਦਾ ਬਿਆਨ ਦਿੱਤਾ। ਉਨ੍ਹਾਂ ‘ਤੇ ਮਹਿਲਾ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਭਾਜਪਾ ਦੇ ਆਸ਼ੂਤੋਸ਼ ਤਿਵਾੜੀ ਨੇ ਵੀ ਚਰਨਜੀਤ ਚੰਨੀ ;ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਸਿਰਫ਼ ਚੰਨੀ ਦੀ ਨਹੀਂ, ਸਗੋਂ ਪੂਰੀ ਕਾਂਗਰਸ ਦੀ ਮਾਨਸਿਕਤਾ ਹੈ, ਉਨ੍ਹਾਂ ਨੇ ਪੰਜਾਬ ਦੀਆਂ ਮਹਿਲਾਵਾਂ, ਬ੍ਰਾਹਮਣਾਂ ਤੇ ਜੱਟਾਂ ਦਾ ਅਪਮਾਨ ਕੀਤਾ ਹੈ। ਇਸ ਬਿਆਨ ਪਤਾ ਲੱਗਦਾ ਹੈ ਉਨ੍ਹਾਂ ਦੇ ਦਿਮਾਗ ‘ਚ ਫਿਰਕਾਪ੍ਰਸਤੀ ਤੇ ਜਾਤੀਵਾਦ ਕਿਸ ਕਦਰ ਭਰਿਆ ਹੋਇਆ ਹੈ।