ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਰਹਿ ਰਹੇ 300 ਅਫਗਾਨ-ਪਾਕਿਸਤਾਨ ਸਿੱਖ ਹੁਣ ਬਣ ਜਾਣਗੇ ਭਾਰਤੀ, CAA ਲਾਗੂ ਹੋਣ ਨਾਲ ਪੱਧਰਾ ਹੋਇਆ ਰਾਹ

Pak Hindu Sikh Can Get Citizenship: 1989 ਤੋਂ ਬਾਅਦ ਅਫਗਾਨਿਸਤਾਨ ਦੇ ਹਾਲਾਤ ਕਾਰਨ ਬਹੁਤ ਸਾਰੇ ਸਿੱਖ ਪਰਿਵਾਰ ਪੰਜਾਬ ਆ ਕੇ ਵੱਸ ਗਏ ਸਨ। ਭਾਰਤ ਨੇ ਇਨ੍ਹਾਂ ਪਰਿਵਾਰਾਂ ਨੂੰ ਸ਼ਰਣ ਦਿੱਤੀ, ਪਰ ਨਾਗਰਿਕਤਾ ਨਹੀਂ ਦਿੱਤੀ। ਜਿਸ ਕਾਰਨ ਇਹ ਪਰਿਵਾਰ ਇੰਨੇ ਸਾਲਾਂ ਤੋਂ ਕਿਰਾਏ ਦੇ ਮਕਾਨਾਂ ਵਿੱਚ ਰਹਿਣ ਲਈ ਮਜਬੂਰ ਹਨ। ਭਾਰਤੀ ਨਾਗਰਿਕਤਾ ਨਾ ਹੋਣ ਕਾਰਨ ਉਨ੍ਹਾਂ ਨੂੰ ਪੰਜਾਬ ਵਿੱਚ ਨੌਕਰੀ ਲੈਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕੁਝ ਪਰਿਵਾਰਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰ ਲਿਆ।

ਪੰਜਾਬ 'ਚ ਰਹਿ ਰਹੇ 300 ਅਫਗਾਨ-ਪਾਕਿਸਤਾਨ ਸਿੱਖ ਹੁਣ ਬਣ ਜਾਣਗੇ ਭਾਰਤੀ, CAA ਲਾਗੂ ਹੋਣ ਨਾਲ ਪੱਧਰਾ ਹੋਇਆ ਰਾਹ
ਪੁਰਾਣੀ ਤਸਵੀਰ
Follow Us
kusum-chopra
| Updated On: 12 Mar 2024 11:50 AM IST

ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਯਾਨੀ CAA ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। CAA ਨੂੰ ਨਾਗਰਿਕਤਾ ਸੋਧ ਕਾਨੂੰਨ ਕਿਹਾ ਜਾਂਦਾ ਹੈ। ਇਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਗੈਰ-ਮੁਸਲਿਮ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲਣ ਦਾ ਰਾਹ ਸਾਫ ਹੋ ਗਿਆ ਹੈ। 2021 ਵਿੱਚ ਤਖ਼ਤਾਪਲਟ ਦੌਰਾਨ 300 ਤੋਂ ਵੱਧ ਸਿੱਖ ਅਫਗਾਨ ਨਾਗਰਿਕਾਂ ਨੂੰ ਬਚਾਇਆ ਗਿਆ ਸੀ, ਜਿਨ੍ਹਾਂ ਨੂੰ ਹੁਣ ਭਾਰਤੀ ਨਾਗਰਿਕਤਾ ਮਿਲ ਜਾਵੇਗੀ।

ਇਨ੍ਹਾਂ ਲੋਕਾ ਵਿੱਚੋਂ ਜ਼ਿਆਦਾ ਤਾਂ ਕੈਨੇਡਾ ਜਾਂ ਦੂਜੇ ਯੁੱਰਪੀ ਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ। ਇਸ ਦੇ ਪਿੱਛੇ ਦੀ ਵਜ੍ਹਾ ਚੰਗੇ ਭਵਿੱਖ ਦਾ ਸੁਪਨਾ ਹੈ। ਜਾਣਕਾਰੀ ਮੁਤਾਬਕ, 2021 ਵਿਚ ਅਫਗਾਨਿਸਤਾਨ ਚੋਂ ਬਚਾ ਕੇ ਲਿਆਏ ਗਏ ਸਿੱਖ ਭਾਈਚਾਰੇ ਦੇ ਲੋਕਾਂ ਵਿਚੋਂ ਕੁਝ ਹੀ ਹੁਣ ਭਾਰਤ ਵਿਚ ਬਚੇ ਹਨ ਅਤੇ ਉਹ ਵੀ ਦੂਜੇ ਦੇਸ਼ਾਂ ਵਿਚ ਵੱਸਣ ਦਾ ਬਦਲ ਲੱਭ ਰਹੇ ਹਨ। ਪਰ ਵੱਡੀ ਗੱਲ ਇਹ ਹੈ ਕਿ ਆਪਣੇ ਦੇਸ਼ ਦੀ ਸਰਕਾਰ ਕੋਲ ਹਾਲੇ ਤੱਕ ਇਸ ਦੀ ਪੂਰੀ ਡਿਟੇਲ ਹੀ ਨਹੀਂ ਹੈ।

ਭਾਰਤ ਵਿੱਚ 2001 ਅਤੇ 2011 ਵਿੱਚ ਕਰਵਾਈਆਂ ਗਈਆਂ ਮਰਦਮਸ਼ੁਮਾਰੀਆਂ ਦੇ ਅੰਕੜਿਆਂ ਵਿੱਚ ਬਹੁਤ ਫਰਕ ਹੈ। 2001 ਦੀ ਜਨਗਣਨਾ ਮੁਤਾਬਕ, ਅਫਗਾਨਿਸਤਾਨ ਤੋਂ 9194 ਹਿੰਦੂ-ਸਿੱਖ ਭਾਈਚਾਰੇ ਦੇ ਲੋਕ ਭਾਰਤ ਆਏ ਸਨ। ਜਦੋਂ ਕਿ 2011 ਦੀ ਜਨਗਣਨਾ ਮੁਤਾਬਕ, ਇਹ ਅੰਕੜਾ 6476 ਦੱਸਿਆ ਗਿਆ ਸੀ।

ਇਹ ਵੀ ਪੜ੍ਹੋ – ਦੇਸ਼ ਚ CAA ਹੋ ਗਿਆ ਲਾਗੂ ਪਰ ਨਾਗਰਿਕਤਾ ਲੈਣਾ ਆਸਾਨ ਨਹੀਂ ਇਹ ਹਨ ਨਿਯਮ-ਕਾਨੂੰਨ

ਪੰਜਾਬ ਵਿੱਚ ਅਫਗਾਨਿਸਤਾਨ ਤੋਂ ਜੋ ਸਿੱਖ ਭਾਈਚਾਰੇ ਦੇ ਪਰਿਵਾਰ ਇਸ ਵੇਲ੍ਹੇ ਰਹਿ ਰਹੇ ਹਨ, ਉਹ1989 ਤੋਂ ਬਾਅਦ ਭਾਰਤ ਆਏ ਸਨ। ਇਨ੍ਹਾਂ ਵਿੱਚੋਂ 15 ਦੇ ਕਰੀਬ ਪਰਿਵਾਰਾਂ ਨੇ ਅੰਮ੍ਰਿਤਸਰ, 25 ਨੇ ਜਲੰਧਰ ਅਤੇ ਲਗਭਗ ਇੰਨੇ ਹੀ ਪਰਿਵਾਰਾਂ ਨੇ ਲੁਧਿਆਣਾ ਵਿੱਚ ਸ਼ਰਨ ਲਈ ਹੈ। ਕੁਝ ਰਾਜ ਦੇ ਹੋਰ ਖੇਤਰਾਂ ਵਿੱਚ ਜਾ ਕੇ ਵਸ ਗਏ। ਪੰਜਾਬ ਵਿੱਚ ਪਾਕਿਸਤਾਨ-ਅਫਗਾਨਿਸਤਾਨ ਤੋਂ ਆਏ ਹਿੰਦੂਆਂ ਅਤੇ ਸਿੱਖਾਂ ਦੀ ਗਿਣਤੀ ਬਾਰੇ ਕੋਈ ਸਹੀ ਜਾਣਕਾਰੀ ਉਪਲਬਧ ਨਹੀਂ ਹੈ, ਪਰ ਇੱਕ ਅੰਦਾਜ਼ੇ ਅਨੁਸਾਰ, ਲਗਭਗ 300 ਪਰਿਵਾਰ ਹਨ, ਜਿਨ੍ਹਾਂ ਨੂੰ ਸੀਏਏ ਬਿੱਲ ਦਾ ਫਾਇਦਾ ਹੋਣ ਜਾ ਰਿਹਾ ਹੈ।

ਪੁਰਾਣੀ ਤਸਵੀਰ

5 ਸਾਲਾਂ ‘ਚ 26 ਹਿੰਦੂਆਂ ਨੂੰ ਦਿੱਤੀ ਨਾਗਰਿਕਤਾ

ਕੇਂਦਰ ਸਰਕਾਰ ਵੱਲੋਂ 2021 ਵਿੱਚ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪੰਜਾਬ ਵਿੱਚੋਂ 5 ਸਾਲਾਂ ਵਿੱਚ ਸਿਰਫ਼ 26 ਹਿੰਦੂਆਂ ਨੂੰ ਹੀ ਨਾਗਰਿਕਤਾ ਦਿੱਤੀ ਗਈ ਹੈ। ਇਹ ਨਾਗਰਿਕਤਾ 2016 ਤੋਂ 2021 ਦਰਮਿਆਨ ਦਿੱਤੀ ਗਈ ਸੀ। ਜਿਸ ਵਿੱਚ 2016 ਵਿੱਚ 9, 2017 ਵਿੱਚ 10, 2018 ਵਿੱਚ 5 ਅਤੇ 2019-20 ਵਿੱਚ 1-1 ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਸੀ। ਜਦੋਂ ਕਿ ਪੰਜ ਅਰਜ਼ੀਆਂ ਕਿਸੇ ਨਾ ਕਿਸੇ ਕਾਰਨ ਪੈਂਡਿੰਗ ਰਹਿ ਗਈਆਂ ਸਨ।

ਪੰਜਾਬ ‘ਚ ਰਹਿ ਰਹੇ ਇਨ੍ਹਾਂ ਪਰਿਵਾਰਾਂ ਨੂੰ ਸ਼ਰਨਾਰਥੀ ਕਾਰਡ ਦਿੱਤੇ ਗਏ ਹਨ, ਜਿਸ ਨੂੰ ਹਰ ਸਾਲ ਰੀਨਿਊ ਕਰਵਾਉਣਾ ਜਰੂਰੀ ਹੈ। ਸੀਏਏ ਲਾਗੂ ਹੋਣ ਤੋਂ ਬਾਅਦ, ਇਹ ਲੋਕ ਹੁਣ ਭਾਰਤੀ ਨਾਗਰਿਕਤਾ ਹਾਸਿਲ ਕਰਨ ਲਈ ਬੇਨਤੀਆਂ ਦਾਖ਼ਲ ਕਰ ਸਕਦੇ ਹਨ।

2009 ਤੋਂ 2011 ਦਰਮਿਆਨ 307 ਅਫਗਾਨ ਨਾਗਰਿਕਾਂ ਨੂੰ ਮਿਲੀ ਨਾਗਰਿਕਤਾ

13 ਅਪ੍ਰੈਲ 2013 ਨੂੰ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਤਤਕਾਲੀ ਕਾਂਗਰਸ ਸਰਕਾਰ ਨੂੰ ਪੁੱਛਿਆ ਸੀ ਕਿ ਕੀ ਐੱਮਐੱਚਏ ਨੂੰ 1989 ਤੋਂ ਬਾਅਦ ਅਫਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਤੋਂ ਨਾਗਰਿਕਤਾ ਲਈ ਬੇਨਤੀਆਂ ਪ੍ਰਾਪਤ ਹੋਈਆਂ ਸਨ। ਗ੍ਰਹਿ ਮੰਤਰਾਲੇ ਨੇ ਜਵਾਬ ਦਿੱਤਾ ਸੀ ਕਿ ਵੱਖ-ਵੱਖ ਰਾਜ ਸਰਕਾਰਾਂ ਤੋਂ ਅਫਗਾਨ ਨਾਗਰਿਕਾਂ ਦੀਆਂ 956 ਅਰਜ਼ੀਆਂ ਪ੍ਰਾਪਤ ਹੋਈਆਂ ਹਨ। 2009 ਤੋਂ 2011 ਦਰਮਿਆਨ 307 ਅਫਗਾਨ ਨਾਗਰਿਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ।

2019 ਵਿੱਚ, ਸਰਕਾਰ ਸਹੀ ਡੇਟਾ ਨਾ ਹੋਣ ਦੀ ਕਹੀ ਸੀ ਗੱਲ

8 ਜਨਵਰੀ 2019 ਨੂੰ ਸੰਸਦ ਮੈਂਬਰ ਬਦਰੂਦੀਨ ਅਜਮਲ ਨੇ ਵੀ ਸ਼ਰਨਾਰਥੀਆਂ ਬਾਰੇ ਸਵਾਲ ਪੁੱਛਿਆ ਸੀ। ਜਿਸ ‘ਤੇ ਸਥਾਨਕ ਸਰਕਾਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਲਗਭਗ 30 ਹਜ਼ਾਰ ਹਿੰਦੂ, ਸਿੱਖ, ਬੋਧੀ, ਜੈਨ ਅਤੇ ਈਸਾਈ ਸ਼ਰਨਾਰਥੀ ਲੰਬੇ ਸਮੇਂ ਦੇ ਵੀਜ਼ੇ ‘ਤੇ ਭਾਰਤ ਵਿਚ ਰਹਿ ਰਹੇ ਹਨ। ਪਰ ਗ੍ਰਹਿ ਮੰਤਰਾਲੇ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ 31 ਦਸੰਬਰ 2014 ਤੱਕ ਵੱਖ-ਵੱਖ ਹਿੱਸਿਆਂ ਵਿੱਚ ਵਸੇ ਇਨ੍ਹਾਂ ਭਾਈਚਾਰਿਆਂ ਦਾ ਸਹੀ ਅੰਕੜਾ ਉਪਲਬਧ ਨਹੀਂ ਸੀ।

2016-18 ਤੱਕ 1986 ਪ੍ਰਵਾਸੀਆਂ ਨੂੰ ਮਿਲੀ ਨਾਗਰਿਕਤਾ

ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ ਫਰਵਰੀ 2019 ਵਿੱਚ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਸੀ ਕਿ ਆਨਲਾਈਨ ਉਪਲਬਧ ਅੰਕੜਿਆਂ ਅਨੁਸਾਰ, 3 ਸਾਲਾਂ (2016-2018) ਵਿੱਚ ਸਾਰੇ ਧਰਮਾਂ ਦੇ 1,595 ਪਾਕਿਸਤਾਨੀ ਅਤੇ 391 ਅਫਗਾਨ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਸੀ। ਅਫਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਘੱਟ ਗਿਣਤੀ ਭਾਈਚਾਰਿਆਂ ਦੇ ਪ੍ਰਵਾਸੀਆਂ ਦੇ ਆਨਲਾਈਨ ਨਾਗਰਿਕਤਾ ਡੇਟਾ ਨੂੰ ਹਾਸਲ ਕਰਨ ਦੀ ਵਿਵਸਥਾ 2018 ਵਿੱਚ ਪੇਸ਼ ਕੀਤੀ ਗਈ ਸੀ।

Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...