ਪੰਜਾਬ ਸਰਕਾਰ ਦਾ ਜਲੰਧਰ ਨੂੰ 10 ਕਰੋੜ ਦਾ ਵੱਡਾ ਪ੍ਰੋਜੈਕਟ, ਮੰਤਰੀ ਡਾ. ਰਵਜੋਤ ਨੇ ਕੀਤਾ ਉਦਘਾਟਨ
Jalandhar Project: ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ, ਨਵੀਂ ਪ੍ਰਣਾਲੀ ਇਹ ਯਕੀਨੀ ਬਣਾਏਗੀ ਕਿ ਸਾਰੇ ਗੰਦੇ ਪਾਣੀ ਨੂੰ ਐਸਟੀਪੀ 'ਤੇ ਟ੍ਰੀਟ ਕੀਤਾ ਜਾਵੇ ਅਤੇ ਸਿੰਚਾਈ ਲਈ ਦੁਬਾਰਾ ਵਰਤਿਆ ਜਾਵੇ। ਜਿਸ ਨਾਲ ਆਸ-ਪਾਸ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਪਿੰਡ ਦੇ ਛੱਪੜ ਪ੍ਰਦੂਸ਼ਣ ਮੁਕਤ ਹੋ ਜਾਣਗੇ।
Jalandhar Project: ਜਲੰਧਰ ਦੇ ਅਲਾਵਲਪੁਰ ਕਸਬੇ ਵਿੱਚ ਸਫਾਈ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਮੰਗਲਵਾਰ ਨੂੰ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।
ਇਸ ਦੌਰਾਨ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਅਲਾਵਲਪੁਰ ਨੂੰ ਪੰਜਾਬ ਦੇ ਸਭ ਤੋਂ ਸਾਫ਼ ਸੁਥਰੇ ਪਿੰਡਾਂ ਵਿੱਚੋਂ ਇੱਕ ਬਣਾਉਣਾ ਹੈ। ਇਸ ਦੇ ਲਈ ਲੰਬੇ ਸਮੇਂ ਤੋਂ ਸੀਵਰੇਜ ਦੀ ਰਹਿੰਦ-ਖੂੰਹਦ ਦੇ ਪ੍ਰਬੰਧਾਂ ਦੇ ਮਸਲੇ ਹੱਲ ਕੀਤੇ ਜਾਣਗੇ।
10452 ਦੀ ਆਬਾਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਵਿੱਚ 896 ਮੀਟਰ ਲੰਬੀ ਸੀਵਰੇਜ ਲਾਈਨ, ਦੋ ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ), ਇੱਕ ਮੁੱਖ ਪੰਪਿੰਗ ਸਟੇਸ਼ਨ, 100 ਮੀਟਰ ਰਾਈਜ਼ਿੰਗ ਲਾਈਨ ਅਤੇ ਇੱਕ ਸਕ੍ਰੀਨਿੰਗ ਚੈਂਬਰ ਸ਼ਾਮਲ ਹੋਵੇਗਾ।
ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ, ਨਵੀਂ ਪ੍ਰਣਾਲੀ ਇਹ ਯਕੀਨੀ ਬਣਾਏਗੀ ਕਿ ਸਾਰੇ ਗੰਦੇ ਪਾਣੀ ਨੂੰ ਐਸਟੀਪੀ ‘ਤੇ ਟ੍ਰੀਟ ਕੀਤਾ ਜਾਵੇ ਅਤੇ ਸਿੰਚਾਈ ਲਈ ਦੁਬਾਰਾ ਵਰਤਿਆ ਜਾਵੇ। ਜਿਸ ਨਾਲ ਆਸ-ਪਾਸ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਪਿੰਡ ਦੇ ਛੱਪੜ ਪ੍ਰਦੂਸ਼ਣ ਮੁਕਤ ਹੋ ਜਾਣਗੇ।
ਸੁਬੇ ਭਰ ‘ਚ ਸ਼ੁਰੂ ਕੀਤੇ ਗਏ ਪ੍ਰੋਜੈਕਟ
ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਭਰ ਵਿੱਚ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਵੇਂ ਮਿਆਰ ਕਾਇਮ ਕਰ ਰਿਹਾ ਹੈ। ਇਹ ਪਹਿਲਕਦਮੀ ਟਿਕਾਊ ਵਿਕਾਸ ਵੱਲ ਰਾਜ ਦੀ ਯਾਤਰਾ ਦਾ ਇੱਕ ਹੋਰ ਮੀਲ ਪੱਥਰ ਹੈ।