ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵੱਲ ਦੇ ਰਹੀ ਵਿਸ਼ੇਸ਼ ਧਿਆਨ

Published: 

09 Jan 2026 20:39 PM IST

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਚਾਰ ਪਹਿਲ ਕਦਮੀਆਂ 'ਚ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ ਫਰੀਦਕੋਟ ਜੋ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਨਾਲ ਐਮ.ਓ.ਯੂ ਤਹਿਤ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਾਈ ਫਿਡੈਲਿਟੀ ਸਿਮੂਲੇਸ਼ਨ ਲੈਬ, ਪ੍ਰਧਾਨ ਮੰਤਰੀ ਵਿਕਾਸ ਯੋਜਨਾ ਅਧੀਨ ਉੱਦਮਤਾ ਵਿਕਾਸ ਪ੍ਰੋਗਰਾਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਅਧੀਨ ਹੈਲਥ ਤੇ ਡੋਮੇਸਟਿਕ ਵਰਕਰਜ਼ ਤੇ ਕੇਅਰ-ਗਿਵਿੰਗ ਸੈਕਟਰ ਆਦਿ ਸ਼ਾਮਲ ਹਨ।

ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵੱਲ ਦੇ ਰਹੀ ਵਿਸ਼ੇਸ਼ ਧਿਆਨ

ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵੱਲ ਦੇ ਰਹੀ ਵਿਸ਼ੇਸ਼ ਧਿਆਨ

Follow Us On

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਅੱਜ ਸਿਹਤ ਸਿੱਖਿਆ, ਸਕਿਲ ਵਿਕਾਸ ਤੇ ਸਮਾਜਿਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਾਰ ਮਹੱਤਵਪੂਰਨ ਪਹਿਲਕਦਮੀਆਂ ਦਾ ਉਦਘਾਟਨ ਕੀਤਾ ਗਿਆ, ਜੋ ਯੂਨੀਵਰਸਿਟੀ ਦੇ ਇਤਿਹਾਸ ਤੇ ਸਿਹਤ ਸੰਭਾਲ ਦੇ ਖੇਤਰ ਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ । ਇਨ੍ਹਾਂ ਪ੍ਰੋਗਰਾਮਾਂ ਦਾ ਉਦਘਾਟਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਅਤੇ ਰੁਜਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਸੰਖਿਅਕ ਮੰਤਰੀ ਡਾ. ਬਲਜੀਤ ਕੌਰ, ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਚਾਰ ਪਹਿਲ ਕਦਮੀਆਂ ਚ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ ਫਰੀਦਕੋਟ ਜੋ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਨਾਲ ਐਮ.ਓ.ਯੂ ਤਹਿਤ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਾਈ ਫਿਡੈਲਿਟੀ ਸਿਮੂਲੇਸ਼ਨ ਲੈਬ, ਪ੍ਰਧਾਨ ਮੰਤਰੀ ਵਿਕਾਸ ਯੋਜਨਾ ਅਧੀਨ ਉੱਦਮਤਾ ਵਿਕਾਸ ਪ੍ਰੋਗਰਾਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਅਧੀਨ ਹੈਲਥ ਤੇ ਡੋਮੇਸਟਿਕ ਵਰਕਰਜ਼ ਤੇ ਕੇਅਰ-ਗਿਵਿੰਗ ਸੈਕਟਰ ਆਦਿ ਸ਼ਾਮਲ ਹਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੈਲਥਕੇਅਰ ਖੇਤਰ ਚ ਗੁਣਵੱਤਾ ਅਤੇ ਕੁਸ਼ਲਤਾ ਨੂੰ ਨਵੇਂ ਪੱਧਰ ਤੇ ਲਿਜਾਣ ਲਈ ਹੈਲਥ ਕੇਅਰ ਸਕਿੱਲ ਐਕਸੀਲੈਂਸ ਪਹਿਲ ਤਹਿਤ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦਾ ਮਕਸਦ ਨਰਸਿੰਗ, ਪੈਰਾਮੈਡੀਕਲ, ਲੈਬ ਟੈਕਨੋਲੋਜੀ, ਐਮਰਜੈਂਸੀ ਕੇਅਰ ਤੇ ਹੋਰ ਸਹਾਇਕ ਸਿਹਤ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਮਰੀਜ਼ਾਂ ਦੀ ਸਿਹਤ ਤੇ ਸੇਵਾ ਦੀ ਗੁਣਵੱਤਾ ਚ ਸੁਧਾਰ ਲਿਆਉਣਾ ਹੈ।

ਉਨ੍ਹਾਂ ਦੱਸਿਆ ਕਿ ਹੈਲਥਕੇਅਰ ਸਕਿਲ ਐਕਸੀਲੈਂਸ ਪ੍ਰੋਗਰਾਮ ਹੇਠ ਹੱਥੀ ਕਿਰਤ ਟ੍ਰੇਨਿੰਗ, ਸਿਮੂਲੇਸ਼ਨ ਲੈਬਜ਼, ਡਿਜ਼ਿਟਲ ਹੈਲਥ ਟੂਲਜ਼ ਤੇ ਨਵੀਂ ਟੈਕਨੋਲੋਜੀ ਬਾਰੇ ਵਿਸਥਾਰਪੂਰਕ ਕੋਰਸ ਸ਼ਾਮਲ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਇੱਕ ਹੱਬ ਐਂਡ ਸਪੋਕ ਮਾਡਲ ਰਾਹੀਂ ਲਾਗੂ ਕੀਤਾ ਜਾਵੇਗਾ ਜਿਸ ਚ ਏਮਜ਼ ਬਠਿੰਡਾ ਨੋਡਲ ਸੈਂਟਰ ਵਜੋਂ ਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਹੱਬ ਵਜੋਂ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਵਸਨੀਕਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਹੁਣ ਤੱਕ ਪੰਜਾਬ ਸਰਕਾਰ 61 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾ ਚੁੱਕੀ ਹੈ।