ਸੁਨਾਮ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ 2.25 ਕਰੋੜ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ, ਪਿਛਲੀਆਂ ਸਰਕਾਰਾਂ ਨੂੰ ਘੇਰਿਆ

Updated On: 

04 Jun 2026 20:12 PM IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਹਲਕੇ ਸੁਨਾਮ ਦੇ ਪਿੰਡ ਅਕਬਰਪੁਰ ਵਿਖੇ ਖੇਤੀਬਾੜੀ ਅਤੇ ਸਿੰਚਾਈ ਖੇਤਰ ਲਈ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ। ਉਨ੍ਹਾਂ ਨੇ ਪਿੰਡ ਵਿੱਚ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇੱਕ ਨਵੇਂ ਨਹਿਰੀ ਆਊਟਲੈੱਟ ਅਤੇ ਪਾਈਪਲਾਈਨ ਵਿਛਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਸੁਨਾਮ ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ 2.25 ਕਰੋੜ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ, ਪਿਛਲੀਆਂ ਸਰਕਾਰਾਂ ਨੂੰ ਘੇਰਿਆ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਹਲਕੇ ਸੁਨਾਮ ਦੇ ਪਿੰਡ ਅਕਬਰਪੁਰ ਵਿਖੇ ਖੇਤੀਬਾੜੀ ਅਤੇ ਸਿੰਚਾਈ ਖੇਤਰ ਲਈ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ। ਉਨ੍ਹਾਂ ਨੇ ਪਿੰਡ ਵਿੱਚ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇੱਕ ਨਵੇਂ ਨਹਿਰੀ ਆਊਟਲੈੱਟ ਅਤੇ ਪਾਈਪਲਾਈਨ ਵਿਛਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

789 ਏਕੜ ਜ਼ਮੀਨ ਨੂੰ ਮਿਲੇਗੀ ਨਵੀਂ ਜ਼ਿੰਦਗੀ

ਇਸ ਪ੍ਰੋਜੈਕਟ ਦੀ ਸਭ ਤੋਂ ਅਹਿਮ ਗੱਲ ਇਹ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪਿੰਡ ਅਕਬਰਪੁਰ ਦੀ 789 ਏਕੜ ਵਾਹੀਯੋਗ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚੇਗਾ। ਇਸ ਮਹੱਤਵਪੂਰਨ ਸਿੰਚਾਈ ਪ੍ਰੋਜੈਕਟ ਤਹਿਤ ਘੱਗਰ ਬ੍ਰਾਂਚ ਨਹਿਰ ਵਿੱਚ ਇੱਕ ਨਵਾਂ ਮੋਘਾ ਸਥਾਪਿਤ ਕੀਤਾ ਜਾਵੇਗਾ ਅਤੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਆਧੁਨਿਕ ਪਾਈਪਲਾਈਨ ਵਿਛਾਈ ਜਾਵੇਗੀ। ਇਸ ਕਦਮ ਨਾਲ ਇਲਾਕੇ ਦੇ ਲਗਭਗ 250 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ, ਜੋ ਪਿਛਲੇ ਕਈ ਦਹਾਕਿਆਂ ਤੋਂ ਫ਼ਸਲਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਤੋਂ ਵਾਂਝੇ ਸਨ।

ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

ਇਸ ਮੌਕੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੀਆਂ ਸਰਕਾਰਾਂ ਦੀ ਕਾਰਜਸ਼ੈਲੀ ‘ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਘੱਗਰ ਬ੍ਰਾਂਚ ਨਹਿਰ ਇਸ ਪਿੰਡ ਦੇ ਬਿਲਕੁਲ ਕੋਲੋਂ ਲੰਘਦੀ ਹੈ, ਫਿਰ ਵੀ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਅਕਬਰਪੁਰ ਦੇ ਕਿਸਾਨ ਨਹਿਰੀ ਪਾਣੀ ਲਈ ਤਰਸਦੇ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਪਾਣੀ ਵਰਗੇ ਗੰਭੀਰ ਮੁੱਦੇ ‘ਤੇ ਕੇਵਲ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਫੇਲ੍ਹ ਰਹੀਆਂ। ਉਨ੍ਹਾਂ ਕਿਹਾ ਕਿ ਜਿਵੇਂ ਹੀ ਪਿੰਡ ਵਾਸੀਆਂ ਦੀ ਇਹ ਜਾਇਜ਼ ਮੰਗ ਉਨ੍ਹਾਂ ਦੇ ਧਿਆਨ ਵਿੱਚ ਆਈ, ਉਨ੍ਹਾਂ ਨੇ ਬਿਨਾਂ ਕਿਸੇ ਦੇਰੀ ਦੇ ਤੁਰੰਤ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ।

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਿਲੇਗੀ ਮਦਦ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਨਵੇਂ ਨਹਿਰੀ ਪ੍ਰੋਜੈਕਟ ਦੇ ਕਈ ਦੂਰਗਾਮੀ ਫਾਇਦੇ ਹੋਣਗੇ:

ਕਿਸਾਨਾਂ ਦੀ ਖੇਤੀ ਅਤੇ ਸਿੰਚਾਈ ਦੀ ਲਾਗਤ ਵਿੱਚ ਭਾਰੀ ਕਮੀ ਆਵੇਗੀ।

ਸਿੰਚਾਈ ਲਈ ਧਰਤੀ ਹੇਠਲੇ ਪਾਣੀ (ਟਿਊਬਵੈੱਲ) ‘ਤੇ ਨਿਰਭਰਤਾ ਘਟੇਗੀ, ਜਿਸ ਨਾਲ ਲਗਾਤਾਰ ਡਿੱਗ ਰਹੇ ਵਾਟਰ ਲੈਵਲ ਨੂੰ ਸੁਧਾਰਨ ਵਿੱਚ ਮਦਦ ਮਿਲੇਗੀ।

ਇਲਾਕੇ ਵਿੱਚ ਖੇਤੀਬਾੜੀ ਉਤਪਾਦਨ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।

Follow Us