ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੰਤਰੀ ਅਮਨ ਅਰੋੜਾ ਨੇ ਨਸ਼ਿਆਂ ਖਿਲਾਫ ਮੁਹਿੰਮ ਜਾਰੀ ਰੱਖਣ ਲਈ ਚੁਕਾਈ ਸਹੁੰ, ਸਾਥ ਦੇਣ ਦੀ ਕੀਤੀ ਅਪੀਲ

ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੋਬੰਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਸਾਡੇ ਲੋਕ ਨਸ਼ੇ ਖਿਲਾਫ ਸ਼ੁਰੂ ਕੀਤੀ ਇਸ ਜੰਗ ਵਿਚ ਵੀ ਡਟ ਕੇ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣਗੇ।

ਮੰਤਰੀ ਅਮਨ ਅਰੋੜਾ ਨੇ ਨਸ਼ਿਆਂ ਖਿਲਾਫ ਮੁਹਿੰਮ ਜਾਰੀ ਰੱਖਣ ਲਈ ਚੁਕਾਈ ਸਹੁੰ, ਸਾਥ ਦੇਣ ਦੀ ਕੀਤੀ ਅਪੀਲ
Follow Us
gobind-saini-bathinda
| Updated On: 04 May 2025 23:46 PM

Cabinet Minister Aman Arora: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਾਡੀ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਤਰਜੀਹ ਦੇ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਇਥੇ ਕੁਈਨਜ਼ ਲੈਂਡ ਪੈਲੇਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਦੇ ਮੱਦੇਨਜ਼ਰ ਪਿੰਡਾਂ ਦੇ ਪਹਿਰੇਦਾਰ ਪ੍ਰੋਗਰਾਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, 3556 ਨੁਮਾਇੰਦਿਆਂ ਸਮੇਤ 2232 ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਨਸ਼ਿਆਂ ਖਿਲਾਫ ਮੁਹਿੰਮ ਜਾਰੀ ਰੱਖਣ ਲਈ ਸਹੁੰ ਵੀ ਚੁਕਾਈ।

ਉਨ੍ਹਾਂ ਦੇ ਨਾਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਚੀਫ ਵਿੱਪ ਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਨਸ਼ਾ ਮੁਕਤੀ ਮੋਰਚਾ ਮਾਲਵਾ ਵੈਸਟ ਜ਼ੋਨ ਦੇ ਕੋਆਰਡੀਨੇਟਰ ਸ੍ਰੀ ਚੁਸਪਿੰਦਰ ਚਹਿਲ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਬੰਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਸਾਡੇ ਲੋਕ ਨਸ਼ੇ ਖਿਲਾਫ ਸ਼ੁਰੂ ਕੀਤੀ ਇਸ ਜੰਗ ਵਿਚ ਵੀ ਡਟ ਕੇ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣਗੇ। ਇਸ ਦੌਰਾਨ ਸ਼੍ਰੀ ਅਰੋੜਾ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਉਨ੍ਹਾਂ ਲੋਕਾਂ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਹਰ ਪਿੰਡ, ਹਰ ਘਰ ਤੇ ਮੁਹੱਲੇ ਚੋਂ ਹੋ ਕੇ ਸਰਕਾਰ ਦੀ ਇਸ ਮੁਹਿੰਮ ਦਾ ਮੋਢੇ ਨਾਲ ਮੋਢਾ ਜੋੜ ਕੇ ਇਸ ਯੁੱਧ ਵਿਚ ਯੋਗਦਾਨ ਪਾਇਆ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦਾ ਹਰ ਵਾਸੀ ਚਾਹੁੰਦਾ ਹੈ ਕਿ ਪੰਜਾਬ ਨਸ਼ਾ ਮੁਕਤ ਹੋਵੇ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਣ ਲੈਂਦਿਆਂ ਨਸ਼ੇ ਖਿਲਾਫ਼ ਵੱਡੀ ਜੰਗ ਸ਼ੁਰੂ ਕਰਕੇ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੀ ਭਲਾਈ ਲਈ ਕ੍ਰਾਂਤੀਕਾਰੀ ਅਤੇ ਫੈਸਲਾਕੁਨ ਉਪਰਾਲੇ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਮੁੜ ਦਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਤੋਂ ਪੀੜਤ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਦੀ ਤਰਾਸਦੀ ਬਾਰੇ ਸੋਚਦਿਆਂ ਨਸ਼ੇ ਖਿਲਾਫ ਵੱਡੀ ਜੰਗ ਹੈ।

ਇਸ ਤੋਂ ਪਹਿਲਾ ਚੀਫ਼ ਵਿੱਪ ਅਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ: ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਸੁੱਟਣ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਵੀ ਆ ਰਹੇ ਹਨ। ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਜਾ ਰਹੀਆਂ ਅਤੇ ਉਨ੍ਹਾਂ ਦੇ ਘਰਾਂ ਤੇ ਪੀਲਾ ਪੰਜਾ ਚਲਾ ਕੇ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਇਸ ਮੁਹਿੰਮ ਵਿੱਚ ਤੁਹਾਡਾ ਸਾਥ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਨਸ਼ਿਆਂ ਵਿੱਚ ਗਸਤ ਨੌਜਵਾਨਾਂ ਨੂੰ ਇਸ ਭੈੜੀ ਸੰਗਤ ਵਿੱਚ ਕੱਢਕੇ ਸਿੱਧੇ ਰਸਤੇ ਪਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਲਗਾਤਾਰ ਕੀਤੀ ਜਾ ਰਹੀ ਕਾਰਗੁਜ਼ਾਰੀ ਨੂੰ ਵੀ ਸਾਂਝਾ ਕੀਤਾ।

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...