AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ

ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਆਉਣ ਵਾਲੇ ਮਾਨਸੂਨ ਦੇ ਅਗਾਹੂੰ ਪ੍ਰਬੰਧਾਂ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਹੋਣ ਵਾਲੀ ਮੁਸ਼ਕਲਾਂ ਨਾਲ ਨਜਿੱਠਣ ਲਈ ਵਿਭਾਗੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ
tv9-punjabi
| Published: 15 Jul 2024 22:30 PM IST
Share
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸੂਬੇ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ, ਨਾਲੀਆਂ ਦੀ ਸਾਫ ਸਫਾਈ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮਿਉਨਿਸਪਲ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ, ਕਮੇਟੀਆਂ ਦੇ ਕਾਰਜ ਸਾਧਕ ਅਫਸਰਾਂ ਅਤੇ ਹੋਰ ਅਧਿਕਾਰੀ ਨਾਲ ਸੋਮਵਾਰ ਨੂੰ ਚੰਡੀਗੜ ਤੋਂ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਆਉਣ ਵਾਲੇ ਮਾਨਸੂਨ ਦੇ ਅਗਾਹੂੰ ਪ੍ਰਬੰਧਾਂ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਹੋਣ ਵਾਲੀ ਮੁਸ਼ਕਲਾਂ ਨਾਲ ਨਜਿੱਠਣ ਲਈ ਵਿਭਾਗੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।

ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਹੁਕਮ

ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਸੀਵਰੇਜ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਸੀਵਰੇਜ਼ ਬਲਾਕ ਹੁੰਦਾ ਹੈ ਤਾਂ ਲੋੜੀਦਿਆਂ ਬਕਟ ਮਸ਼ੀਨਾਂ, ਜੈਟਿੰਗ ਮਸ਼ੀਨਾਂ ਅਤੇ ਜੈੱਟ ਸੈਕਿੰਗ ਮਸ਼ੀਨਾਂ ਅਤੇ ਲੋੜੀਂਦੀ ਮੈਨ ਪਾਵਰ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਪੰਪਸ ਅਤੇ ਜਨਰੇਟਰ ਸੈਟ ਦਾ ਪ੍ਰਬੰਧ ਰੱਖਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਮੱਛਰ ਅਤੇ ਮੱਖੀ ਦੀ ਰੋਕਥਾਮ ਲਈ ਦਵਾਇਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਮੇਨ ਹੋਲਜ਼ ਚੰਗੀ ਤਰ੍ਹਾਂ ਕਵਰ ਹੋਣ ਤਾਂ ਜੋ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ।

ਚੁਣੌਤੀਆਂ ਨਾਲ ਤੇਜ਼ੀ ਨਾਲ ਨਿਪਟਿਆ ਜਾਵੇ

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਏਰੀਏ ਵਿੱਚ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਉਥੇ ਦੇ ਲੋਕਾਂ ਨੂੰ ਸੇਫ ਬਿਲਡਿੰਗਾਂ ਵਿੱਚ ਸ਼ਿਫਟ ਕਰਨ ਲਈ ਹੋਰ ਬਿਲਡਿੰਗਾਂ ਦੀ ਅਗਾਹੂੰ ਪਛਾਣ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਕੱਚੇ ਘਰ ਜਿਨ੍ਹਾਂ ਦੇ ਬਰਸਾਤੀ ਮੌਸਮ ਵਿੱਚ ਢਹਿਣ ਦੀ ਸੰਭਾਵਨਾ ਹੈ ਉੱਥੇ ਰਹਿੰਦੇ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਯੋਗ ਪ੍ਰਬੰਧ ਕੀਤੇ ਜਾਣ। ਉਨ੍ਹਾ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਸਮੇਂ-ਸਮੇਂ ਤੇ ਫੋਗਿੰਗ ਵੀ ਕਰਵਾਈ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੀਂਹ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਨਾਲ ਨੱਜਿਠਣ ਲਈ ਤੇਜ਼ੀ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨੀ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀਈਓ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...