ਡਾ. ਬਲਬੀਰ ਸਿੰਘ ਨੇ CII ਦੇ ਹੈਲਥ ਕੇਅਰ ਸੰਮੇਲਨ ’ਚ ਕੀਤੀ ਸ਼ਿਰਕਤ, ਬੋਲੇ- ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ | Cabinet Minister Dr Balbir Singh said Punjab government is trying to strengthen health facilities know in Punjabi Punjabi news - TV9 Punjabi

ਡਾ. ਬਲਬੀਰ ਸਿੰਘ ਨੇ CII ਦੇ ਹੈਲਥ ਕੇਅਰ ਸੰਮੇਲਨ ਚ ਕੀਤੀ ਸ਼ਿਰਕਤ, ਬੋਲੇ- ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ

Published: 

25 Jul 2024 18:51 PM

ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਕਰਵਾਇਆ ਗਿਆ। ਇਸ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਬੋਧਿਤ ਕੀਤਾ। ਉਨ੍ਹਾਂ ਨੇਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।

ਡਾ. ਬਲਬੀਰ ਸਿੰਘ ਨੇ CII ਦੇ ਹੈਲਥ ਕੇਅਰ ਸੰਮੇਲਨ ਚ ਕੀਤੀ ਸ਼ਿਰਕਤ, ਬੋਲੇ- ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ

ਡਾ. ਬਲਬੀਰ ਸਿੰਘ ਨੇ ਸੀ.ਆਈ.ਆਈ ਦੇ ਹੈਲਥ ਕੇਅਰ ਸੰਮੇਲਨ ’ਚ ਕੀਤੀ ਸ਼ਿਰਕਤ

Follow Us On

ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ।

ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਕਰਵਾਇਆ ਗਿਆ। ਇਸ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਬੋਧਿਤ ਕੀਤਾ। ਉਨ੍ਹਾਂ ਨੇਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।

ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ ਦੀਆਂ ਬਿਮਾਰੀਆਂ ਬਾਰੇ ਹੁਣ ਪੰਜਾਬ ਦੇ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਦੇ ਅੰਕੜੇ ਵੀ ਬਿਨਾ ਦੇਰੀ ਪ੍ਰਾਪਤ ਹੋ ਰਹੇ ਹਨ। ਜਿਸ ਸਦਕਾ ਇਲਾਜ ਪ੍ਰਬੰਧਾਂ ਦੀ ਨਿਗਰਾਨੀ ਅਤੇ ਢੁੱਕਵੇਂ ਕਦਮ ਚੁੱਕਣੇ ਆਸਾਨ ਹੋ ਗਏ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਟਰਸ਼ਰੀ ਸੈਕਟਰ ਅਤੇ ਹੋਰ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਵਿਕਸਿਤ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ।

ਹਾਦਸਿਆਂ ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 26% ਕਮੀ ਆਈ

ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਫ਼ੋਰਸ ਵੱਲੋਂ ਸੜਕ ਹਾਦਸਿਆਂ ਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਇਹਨਾਂ ਸਦਕਾ ਸੜਕ ਹਾਦਸਿਆਂ ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 26 ਫ਼ੀਸਦ ਕਮੀ ਆਈ ਹੈ।

ਉਨ੍ਹਾਂ ਨਿੱਜੀ ਅਤੇ ਕਾਰਪੋਰੇਟ ਹੈਲਥ ਕੇਅਰ ਖੇਤਰ ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੇਸ਼ੇਵਰ ਰੁਝੇਵਿਆਂ ਵਿੱਚੋਂ ਕੁਝ ਸਮਾਂ ਉਹਨਾਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਦੇ ਲੇਖੇ ਲਾਉਣ ਜਿਨ੍ਹਾਂ ਨੂੰ ਇਹਨਾਂ ਸੇਵਾਵਾਂ ਦੀ ਬਹੁਤ ਜ਼ਰੂਰਤ ਹੈ। ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮਾਜ ਦਾ ਹਰ ਮੈਂਬਰ ਵਾਤਾਵਰਣ ਬਚਾਉਣ ਲਈ ਆਪਣਾ ਯੋਗਦਾਨ ਪਾਵੇ ਕਿਉਂਕਿ ਸੇਹਤਮੰਦ ਵਾਤਾਵਰਣ ਤੋਂ ਬਿਨਾ ਸੇਹਤਮੰਦ ਸਮਾਜ ਦੀ ਕਲਪਨਾ ਨਹੀ ਕੀਤੀ ਜਾ ਸਕਦੀ। ਇਸ ਮੌਕੇ ਡਾ. ਧਰਮਿੰਦਰ ਨਾਗਰ, ਸ਼੍ਰੀਮਈ ਚੱਕਰਵਰਤੀ, ਡਾਇਰੈਕਟਰ ਏ.ਬੀ.ਡੀ ਐਮ ਵਿਕਰਮ ਪਗਾਰੀਆ , ਐਮ.ਡੀ ਐਨ.ਆਈ.ਸੀ.ਐਸ ਡਾ. ਆਰ.ਕੇ. ਮਿਸ਼ਰਾ, ਡਾ. ਭੁਪਿੰਦਰਪਾਲ ਕੌਰ ਅਤੇ ਡਾ. ਰੁਪਿੰਦਰਜੀਤ ਸੈਣੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: CM ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ, ਬਜਟ ਨੂੰ ਦੱਸਿਆ ਕੁਰਸੀ ਬਚਾਓ ਬਜਟ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version