ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਦਾ ਲੁਧਿਆਣਾ ਪੁੱਜਣ ‘ਤੇ ਸਵਾਗਤ, ਜ਼ਿਲ੍ਹਾ ਪ੍ਰਸਾਸ਼ਨ ਨੇ ਦਿੱਤਾ ਗਾਰਡ ਆਫ ਆਨਰ

Updated On: 

25 Sep 2024 05:58 AM

ਪੰਜਾਬ ਦੇ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਪ੍ਰੈਸ ਕਾਨਫਰੰਸ ਕਰ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਯਕੀਨ ਜਿਤਾਇਆ ਕਿ ਉਹ ਇਸ ਭਰੋਸੇ 'ਤੇ ਖਰਾ ਉਤਰਨਗੇ ਅਤੇ ਪੰਜਾਬ ਦੇ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣਗੇ।

ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਦਾ ਲੁਧਿਆਣਾ ਪੁੱਜਣ ਤੇ ਸਵਾਗਤ, ਜ਼ਿਲ੍ਹਾ ਪ੍ਰਸਾਸ਼ਨ ਨੇ ਦਿੱਤਾ ਗਾਰਡ ਆਫ ਆਨਰ

ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆ

Follow Us On

ਪੰਜਾਬ ਮੰਤਰੀ ਮੰਡਲ ਵਿੱਚ ਚੌਥੀ ਵਾਰ ਫੇਰ ਬਦਲ ਕੀਤਾ ਗਿਆ ਹੈ। ਜਿਸ ਵਿੱਚ ਲੁਧਿਆਣਾ ਤੋਂ ਦੋ ਮੰਤਰੀ ਬਣਾਏ ਗਏ ਹਨ। ਜਿਨਾਂ ਵਿੱਚ ਹਰਦੀਪ ਸਿੰਘ ਮੁੰਡੀਆਂ ਜੋ ਕਿ ਹਲਕਾ ਸਾਹਨੇਵਾਲ ਤੋਂ ਵਿਧਾਇਕ ਅਤੇ ਤਰੁਣਪ੍ਰੀਤ ਸੋਂਦ ਜੋ ਕਿ ਹਲਕਾ ਖੰਨਾ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਕੈਬਿਨਟ ਵਿੱਚ ਮੰਤਰੀ ਬਣਨ ਤੋਂ ਬਾਅਦ ਹਰਦੀਪ ਸਿੰਘ ਮੁੰਡੀਆ ਪਹਿਲੀ ਵਾਰ ਲੁਧਿਆਣਾ ਸਰਕਟ ਹਾਊਸ ਪਹੁੰਚੇ। ਜਿੱਥੇ ਉਨ੍ਹਾਂ ਨੂੰ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

ਮੰਤਰੀ ਹਰਦੀਪ ਸਿੰਘ ਮੁੰਡੀਆਂ ਅਹੁਦਾ ਸੰਭਾਲਣ ਤੋਂ ਪਹਿਲਾਂ ਉਹਨਾਂ ਨੇ ਕਟਾਣੀ ਸਾਹਿਬ ਗੁਰਦੁਆਰਾ ਵਿੱਚ ਮੱਥਾ ਟੇਕਿਆ। ਗੁਰੂ ਘਰ ਚ ਉਨ੍ਹਾਂ ਅਰਦਾਸ ਕੀਤੀ ਕਿ ਜਿਸ ਤਰੀਕੇ ਨਾਲ ਉਹ ਪਹਿਲਾਂ ਲੋਕਾਂ ਦੀ ਸੇਵਾ ਕਰਦੇ ਰਹੇ ਹਨ ਉਸੀ ਤਰ੍ਹਾਂ ਉਹ ਹੁਣ ਪੰਜਾਬ ਭਰ ਦੇ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸ਼ਣ। ਉੱਥੇ ਹੀ ਉਹਨਾਂ ਨੇ ਪਾਰਟੀ ਅਤੇ ਆਪਣੇ ਪਾਰਟੀ ਵਰਕਰਾਂ ਦਾ ਵੀ ਧੰਨਵਾਦ ਕੀਤਾ।

ਦਰਬਾਰ ਸਾਹਿਬ ਹੋਣਗੇ ਨਤਮਸਤਕ

ਉਨ੍ਹਾਂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾ ਕੇ ਨਤਮਸਤਕ ਹੋਣਗੇ। ਲੁਧਿਆਣਾ ਦੇ ਕੁਝ ਲੀਡਰਾਂ ਦੇ ਨਾਂ ਪਹੁੰਚਣ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਾਰੇ ਹੀ ਲੀਡਰਾਂ ਨੇ ਵਧਾਈਆਂ ਦਿੱਤੀਆਂ ਹਨ। ਕੁਝ ਲੀਡਰਾਂ ਦੀ ਡਿਊਟੀ ਹਰਿਆਣਾ ਵਿੱਚ ਲੱਗੀ ਹੋਈ ਹੈ। ਹਰਦੀਪ ਮੁੰਡੀਆਂ ਨੇ ਉਨ੍ਹਾਂ ਲੀਡਰਾਂ ਨੂੰ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਆਪਣੀ ਡਿਊਟੀ ਨਿਭਾਉਣ ਅਤੇ ਸੇਵਾਵਾਂ ਜਾਰੀ ਰੱਖਣ। ਕੈਬਿਨਟ ਮੰਤਰੀ ਹਰਦੀਪ ਮੁੰਡੀਆਂ ਨੇ ਕਿਹਾ ਕਿ ਜੇਕਰ ਕੋਈ ਵੀ ਰਿਸ਼ਵਤ ਖੋਰੀ ਜਾਂ ਭ੍ਰਿਸ਼ਟਾਚਾਰ ਹੁੰਦਾ ਹੈ ਤਾਂ ਉਨ੍ਹਾਂ ਤੱਕ ਇਹ ਗੱਲ ਪਹੁੰਚਾਈ ਜਾਵੇ ਤਾਂ ਜੋ ਪੰਜਾਬ ਸਰਕਾਰ ਇਸ ਦੇ ਪ੍ਰਤੀ ਐਕਸ਼ਨ ਲੈ ਸਕੇ।

ਇਹ ਵੀ ਪੜ੍ਹੋ: ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ ਆਪਣਾ ਕੰਮ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

Exit mobile version