ਮੰਤਰੀ ਬੈਂਸ ਦਾ ਨਵਾਂਸ਼ਹਿਰ ਦੇ ਸਕੂਲ ‘ਚ ਅਚਨਚੇਤ ਨਿਰੀਖਣ, ਅਧਿਕਾਰੀਆਂ ਨੂੰ ਦਿੱਤੇ ਆਦੇਸ਼

Updated On: 

06 Apr 2025 02:39 AM

ਮੰਤਰੀ ਬੈਂਸ ਨੇ ਕਿਹਾ ਕਿ ਲੋਕਾਂ ਤੋਂ ਪੁੱਛਿਆ ਕਿ ਉਨ੍ਹਾਂ ਦੇ ਸਕੂਲ ਦੀ ਹਾਲਤ ਕਿਵੇਂ ਬਦਲ ਗਈ ਹੈ। ਮੈਂ ਪਹਿਲਾਂ ਵੀ ਇਸ ਸਕੂਲ ਦਾ ਦੌਰਾ ਕੀਤਾ ਹੈ ਅਤੇ ਕਿਹਾ ਹੈ ਕਿ ਜੇਕਰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਕੋਈ ਕਮੀ ਹੈ, ਤਾਂ ਅਸੀਂ ਇਸ ਦੇ ਲਈ ਜ਼ਿੰਮੇਵਾਰ ਹਾਂ।

ਮੰਤਰੀ ਬੈਂਸ ਦਾ ਨਵਾਂਸ਼ਹਿਰ ਦੇ ਸਕੂਲ ਚ ਅਚਨਚੇਤ ਨਿਰੀਖਣ, ਅਧਿਕਾਰੀਆਂ ਨੂੰ ਦਿੱਤੇ ਆਦੇਸ਼
Follow Us On

Minister Harjot Singh Bains: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨਵਾਂਸ਼ਹਿਰ ਦੇ ਐਮੀਨੈਂਸ ਸਕੂਲ ਦਾ ਅਚਨਚੇਤ ਨਿਰੀਖਣ ਕੀਤਾ। ਸਕੂਲ ਦੇ ਨਿਰੀਖਣ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੀ ਮੌਕੇ ‘ਤੇ ਮੌਜੂਦ ਸੀ। ਐਮੀਨੈਂਸ ਸਕੂਲ ਦੇ ਨਿਰੀਖਣ ਦੌਰਾਨ, ਮੀਡੀਆ ਨੂੰ ਦੂਰ ਰੱਖਿਆ ਗਿਆ ਸੀ ਤਾਂ ਜੋ ਉਸ ਪਲ ਦੀ ਵੀਡੀਓ ਨਾ ਬਣਾਈ ਜਾ ਸਕੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਐਮੀਨੈਂਸ ਸਕੂਲ ਬਾਰੇ ਜਾਣਕਾਰੀ ਵੀ ਲਈ ਅਤੇ ਕਮੀਆਂ ਨੂੰ ਜਲਦੀ ਤੋਂ ਜਲਦੀ ਦੂਰ ਕਰਨ ਦੇ ਆਦੇਸ਼ ਵੀ ਦਿੱਤੇ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਵਿੱਚ ਬਣਾਏ ਗਏ ਲਗਭਗ 12,000 ਸਕੂਲਾਂ ਦਾ ਉਦਘਾਟਨ 7 ਅਪ੍ਰੈਲ ਤੋਂ ਕੀਤਾ ਜਾਣਾ ਹੈ। ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਸਕੂਲਾਂ ਵਿੱਚ ਕੀਤਾ ਗਿਆ ਕੰਮ ਇੱਕ ਬੋਲਦੀ ਤਸਵੀਰ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਸਕੂਲਾਂ ਦੀ ਹਾਲਤ ਬਦਲ ਜਾਵੇਗੀ।

ਮੰਤਰੀ ਬੈਂਸ ਨੇ ਕਿਹਾ ਕਿ ਲੋਕਾਂ ਤੋਂ ਪੁੱਛਿਆ ਕਿ ਉਨ੍ਹਾਂ ਦੇ ਸਕੂਲ ਦੀ ਹਾਲਤ ਕਿਵੇਂ ਬਦਲ ਗਈ ਹੈ। ਮੈਂ ਪਹਿਲਾਂ ਵੀ ਇਸ ਸਕੂਲ ਦਾ ਦੌਰਾ ਕੀਤਾ ਹੈ ਅਤੇ ਕਿਹਾ ਹੈ ਕਿ ਜੇਕਰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਕੋਈ ਕਮੀ ਹੈ, ਤਾਂ ਅਸੀਂ ਇਸ ਦੇ ਲਈ ਜ਼ਿੰਮੇਵਾਰ ਹਾਂ। ਬਹੁਤ ਜਲਦੀ ਇਸ ਸਕੂਲ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਮੀਨੈਂਸ ਸਕੂਲ ਦੇ ਅਧਿਆਪਕ ਚੰਗੇ ਹਨ ਅਤੇ ਬੱਚਿਆਂ ਲਈ ਵਾਧੂ ਕੋਚਿੰਗ ਦਾ ਵੀ ਪ੍ਰਬੰਧ ਕੀਤਾ ਜਾਵੇਗਾ।