Phagwara Railway Bridge : ਫਗਵਾੜਾ ਰੋਡ ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਕੀਤਾ ਜਾਵੇ ਰੱਦ : ਬ੍ਰਹਮ ਸ਼ੰਕਰ ਜਿੰਪਾ

Published: 

22 Feb 2023 11:42 AM

Hoshiarpur News :ਜਿੰਪਾ ਨੇ ਕਿਹਾ ਕਿ ਇਲਾਕੇ ਦੇ ਦੁਕਾਨਦਾਰ ਅਤੇ ਸਥਾਨਕ ਨਿਵਾਸੀ ਨਹੀਂ ਚਾਹੁੰਦੇ ਕਿ ਇਥੇ ਰੇਲਵੇ ਓਵਰਬ੍ਰਿਜ ਬਣੇ, ਜਿਸ ਲਈ ਉਹ ਪਹਿਲਾਂ ਵੀ ਕਾਫ਼ੀ ਲੰਬਾ ਸੰਘਰਸ਼ ਕਰ ਚੁੱਕੇ ਹਨ। ਇਸ ਲਈ ਕੇਂਦਰ ਸਰਕਾਰ ਓਵਰਬ੍ਰਿਜ ਨਾ ਬਣਵਾ ਕੇ ਅੰਡਰ ਪਾਸ ਆਦਿ ਬਣਵਾਉਣ ਦਾ ਪ੍ਰਸਤਾਵ ਲਿਆ ਸਕਦੀ ਹੈ।

Phagwara Railway Bridge : ਫਗਵਾੜਾ ਰੋਡ ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਕੀਤਾ ਜਾਵੇ ਰੱਦ : ਬ੍ਰਹਮ ਸ਼ੰਕਰ ਜਿੰਪਾ

ਫਗਵਾੜਾ ਰੋਡ ’ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਕੀਤਾ ਜਾਵੇ ਰੱਦ : ਬ੍ਰਹਮ ਸ਼ੰਕਰ ਜਿੰਪਾ। Cabinet Minister Jimpa on Railway Bridge

Follow Us On

ਹੁਸ਼ਿਆਰਪੁਰ: ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ (Braham Shankar Jimpa) ਨੇ ਕਿਹਾ ਕਿ ਫਗਵਾੜਾ ਰੋਡ ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਰੱਦ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਥਾਨਕ ਲੋਕਾਂ ਦੇ ਨਾਲ ਮੋਢੇ ਨਾਲ-ਮੋਢਾ ਜੋੜ ਕੇ ਖੜ੍ਹੀ ਹੈ। ਉਹ ਫਗਵਾੜਾ ਰੋਡ ਤੇ ਡੋਗਰਾ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਓਵਰਬ੍ਰਿਜ ਨਾ ਬਣਾਉਣ ਲਈ ਸੌਂਪਿਆ ਮੰਗ ਪੱਤਰ

ਇਸ ਦੌਰਾਨ ਸਥਾਨਕ ਦੁਕਾਨਦਾਰਾਂ ਨੇ ਕੈਬਨਿਟ ਮੰਤਰੀ ਨੂੰ ਰੇਲਵੇ ਓਵਰਬ੍ਰਿਜ ਨਾ ਬਣਾਉਣ ਲਈ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਹਿੱਤ ਵਿਚ ਰੇਲਵੇ ਓਵਰਬ੍ਰਿਜ ਬਣਾਉਣ ਦਾ ਫੈਸਲਾ ਰੱਦ ਕੀਤਾ ਜਾਵੇ। ਉਨ੍ਹਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਅਸਲ ਵਿਚ ਹੁਸ਼ਿਆਰਪੁਰ ਦਾ ਵਿਕਾਸ ਚਾਹੁੰਦੇ ਹਨ, ਤਾਂ ਹੁਸ਼ਿਆਰਪੁਰ ਰੇਲਵੇ ਲਾਈਨ ਨੂੰ ਸੈਲਾ ਖੁਰਦ ਨਾਲ ਜੋੜਨ ਅਤੇ ਹੁਸ਼ਿਆਰਪੁਰ-ਆਦਮਪੁਰ ਰੋਡ ਦੇ ਪੁਨਰ ਨਿਰਮਾਣ ਵੱਲ ਧਿਆਨ ਦੇਣ।

ਇਹ ਹੈ ਪੂਰਾ ਮਾਮਲਾ

ਇੱਥੇ ਦੱਸਣਾ ਬਣਦਾ ਹੈ ਕਿ ਚੋਣਾਂ ਤੋਂ ਪਹਿਲਾਂ ਕਰੀਬ 2 ਸਾਲ ਪਹਿਲਾਂ ਫਗਵਾੜਾ ਰੋਡ ਰੇਲਵੇ ਸਟੇਸ਼ਨ ਦੇ ਨਜਦੀਕ ਰੇਲਵੇ ਲਾਈਨ ਤੇ ਹੁਣ ਬਣਾਉਣ ਦਾ ਮੁੱਦਾ ਗਰਮਾਇਆ ਸੀ ਜਿਸ ਨੂੰ ਲੈਕੇ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਧਰਨਾ-ਪ੍ਰਦਰਸ਼ਨ ਕੀਤਾ ਸੀ ਭੁੱਖ ਹੜਤਾਲ ਦੌਰਾਨ ਇੱਕ ਲੰਬਾ ਸੰਘਰਸ਼ ਕਰਨ ਦੀ ਚੇਤਾਵਨੀ ਦਿਤੀ ਗਈ ਸੀ ਧਰਨੇ-ਪ੍ਰਦਰਸ਼ਨ ਵਿੱਚ ਰਾਜਨੀਤੀ ਤੇ ਸਮਾਜ ਸੇਵੀ ਧਾਰਮਿਕ ਜਥੇਬੰਦੀਆਂ ਨੇ ਪੁਲ ਦੀ ਉਸਾਰੀ ਨੂੰ ਰੋਕਣ ਲਈ ਰੋਸ ਧਰਨੇ ਵਿੱਚ ਹਿੱਸਾ ਲਿਆ ਸੀ ਜਿਸ ਦੇ ਚਲਦੇ ਉਸ ਸਮੇਂ ਦੇ ਕਾਂਗਰਸ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਚੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖੁਦ ਪਹੁੰਚ ਕੇ ਇਸ ਪੁਲ ਦੀ ਉਸਾਰੀ ਨੂੰ ਰੋਕਣ ਦਾ ਐਲਾਨ ਕੀਤਾ ਸੀ। ਹੁਣ ਸਮਾਂ ਬੀਤਣ ਤੋਂ ਬਾਅਦ ਇਕ ਵਾਰ ਫਿਰ ਇਹ ਮਸਲਾ ਉੱਠਿਆ ਹੈਂ ਫਿਰ ਤੋਂ ਮਾਰਕੀਟ ਦੇ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਇਕ ਮੰਗ ਪੱਤਰ ਦੇ ਕੇ ਇਸ ਪੁਲ ਦੀ ਉਸਾਰੀ ਨੂੰ ਰੋਕਣ ਦੀ ਮੰਗ ਕੀਤੀ ਹੈ ਜਿਸਨੂੰ ਲੈ ਕੇ ਜਿੰਪਾ ਨੇ ਵਿਸ਼ਵਾਸ ਦੁਆਇਆ ਕਿ ਇਸ ਪੁੱਲ ਦੀ ਉਸਾਰੀ ਨੂੰ ਬਣਨ ਤੋਂ ਰੋਕ ਦਿੱਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਕੇਂਦਰੀ ਰਾਜ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version