ਕੈਬਨਿਟ ਮੰਤਰੀ ਕਟਾਰੂਚੱਕ ‘ਤੇ ਡਿੱਗ ਸਕਦੀ ਹੈ ਗਾਜ; ਮਾਨ ਕੈਬਨਿਟ ਦੇ ਵਿਸਥਾਰ ਦੀ ਤਿਆਰੀ, ਦੋ ਵਿਧਾਇਕ ਬਣ ਸਕਦੇ ਹਨ ਕੈਬਨਿਟ ਮੰਤਰੀ
ਅੱਜ ਚੰਡੀਗੜ੍ਹ ਵਿੱਚ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਦੋ ਮੰਤਰੀਆਂ ਨੂੰ ਹਟਾ ਕੇ ਨਵੇਂ ਵਿਧਾਇਕਾਂ ਨੂੰ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਪੰਜਾਬ ਨਿਊਜ਼। ਪੰਜਾਬ ਕੈਬਨਿਟ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਦੋ ਮੰਤਰੀਆਂ ਨੂੰ ਹਟਾ ਕੇ ਨਵੇਂ ਵਿਧਾਇਕਾਂ ਨੂੰ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ (Lal Chand kataruchak) ਦੀ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੈਬਨਿਟ ਵਿੱਚ ਫੇਰਬਦਲ ਲਈ ਹਾਈਕਮਾਂਡ ਤੋਂ ਹਰੀ ਝੰਡੀ ਮਿਲ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰਨ ਵਾਲੇ ਮੰਤਰੀਆਂ ਬਾਰੇ ਪਾਰਟੀ ਕੋਈ ਸਖ਼ਤ ਫੈਸਲਾ ਲੈ ਸਕਦੀ ਹੈ। ਜਿਨ੍ਹਾਂ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ, ਉਨ੍ਹਾਂ ਵਿੱਚੋਂ ਇੱਕ ਮਾਝਾ ਅਤੇ ਇੱਕ ਮਾਲਵਾ ਤੋਂ ਹਨ।
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਸਿਵਲ ਸਕੱਤਰੇਤ-1 ਵਿਖੇ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਸੱਦੀ ਹੈ। ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ, ਬੋਰਡ ਕਾਰਪੋਰੇਸ਼ਨਾਂ ਦੇ ਕੰਮਕਾਜ ਦੀ ਸਮੀਖਿਆ ਸਮੇਤ ਹੋਰ ਕਈ ਏਜੰਡੇ ਵਿਚਾਰੇ ਜਾਣਗੇ।
ਵਿਵਾਦਾਂ ਚ ਮੰਤਰੀ ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਵੱਲੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਲਾਲ ਚੰਦ ਕਟਾਰੂਚੱਕ ਦਾ ਨਾਮ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ
ਆਮ ਆਦਮੀ ਪਾਰਟੀ ਵਿੱਚ ਮੰਤਰੀ ਬਣਨ ਤੋਂ ਬਾਅਦ ਲਾਲ ਚੰਦ ਕਟਾਰੂਚੱਕ ਵਿਵਾਦਾਂ ਵਿੱਚ ਰਹੇ ਹਨ। ਹੁਣ ਦੇਖਣਾਂ ਇਹ ਹੋਵੇਗਾ ਕਿ ਅੱਜ ਮਾਨ ਕੈਬਨਿਟ ਵਿੱਚ ਕੀ ਫੈਸਲਾ ਲਿਆ ਜਾ ਸਕਦਾ ਹੈ।
What example CM @BhagwantMann is trying to set by shielding the “tainted” cabinet minister, Lal Chand Kataruchak? An alleged sexual offender, Kataruchak’s name has now cropped up in a land scam. Kataruchak played a crucial role in facilitating the posting of DDPO Kuldeep Singh as pic.twitter.com/HAtPtI2NrU
— Partap Singh Bajwa (@Partap_Sbajwa) August 10, 2023
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ