ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਨੇ MOS ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ, ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਤਾਰ ਸਮੇਤ ਦੋ ਹੋਰ ਮੁੱਦਿਆਂ ‘ਤੇ ਚਰਚਾ

Updated On: 

10 Sep 2024 17:56 PM

ਪੰਜਾਬ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹਾਲੇ ਤੱਕ ਰੇਲਵੇ ਲਾਈਨ ਦਾ ਵਿਸਤਾਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਨੇ MOS ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ, ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਤਾਰ ਸਮੇਤ ਦੋ ਹੋਰ ਮੁੱਦਿਆਂ ਤੇ ਚਰਚਾ
Follow Us On

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (ਮੰਗਲਵਾਰ) ਨੂੰ ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਖਾਸ ਕਰਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਮੁੱਦੇ ਉਠਾਏ। ਪੰਜਾਬ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹਾਲੇ ਤੱਕ ਰੇਲਵੇ ਲਾਈਨ ਦਾ ਵਿਸਤਾਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਦੇ ਨਾਲ ਹੀ ਫੌਜ ਨੂੰ ਵੀ ਇਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਸਬਾ ਰਮਦਾਸ ਦੇ ਰੇਲਵੇ ਸਟੇਸ਼ਨ ਦਾ ਨਾਂ ਬਾਬਾ ਬੁੱਢਾ ਸਾਹਿਬ ਰੱਖਿਆ ਜਾਵੇ। ਡੇਰਾ ਬਾਬਾ ਨਾਨਕ ਰੇਲ ਗੱਡੀ ਵਿੱਚ ਏਸੀ ਕੋਚਾਂ ਦਾ ਪ੍ਰਬੰਧ ਕੀਤਾ ਜਾਵੇ। ਮੀਟਿੰਗ ਤੋਂ ਬਾਅਦ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਉਨ੍ਹਾਂ ਨੇ ਕਿਹਾ ਕਿ ਕੈਬਿਨਟ ਮੰਤਰੀ ਨੇ ਉਨ੍ਹਾਂ ਨੂੰ ਸਾਰੇ ਮਾਮਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ ਕਿਹਾ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਵਿੱਚ ਰਮਦਾਸ ਨਗਰ ਹੈ ਜੋ ਡੇਰਾ ਬਾਬਾ ਨਾਨਕ ਅਤੇ ਕਰਤਾਰਪੁਰ ਸਾਹਿਬ ਦੇ ਬਿਲਕੁਲ ਨੇੜੇ ਹੈ। ਇਹ ਸ੍ਰੀ ਹਰਮਿੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਅੰਤਿਮ ਅਸਥਾਨ ਹੈ ਅਤੇ ਇੱਥੇ ਬਹੁਤ ਵੱਡਾ ਮੇਲਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਨੂੰ ਜਾਣ ਵਾਲੀ ਰੇਲਗੱਡੀ ਦਾ ਰੇਲਵੇ ਸਟੇਸ਼ਨ ਖਸਤਾਹਾਲ ਹੈ ਅਤੇ ਇਸ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ਤੇ ਬਣਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਡਾਕਟਰਾਂ ਦੀ ਸੁਰੱਖਿਆ ਲਈ ਐਕਸ਼ਨ ਮੋਡ ਚ ਸਰਕਾਰ, ਸਾਰੇ ਜਿਲ੍ਹਿਆਂ ‘ਚ ਬਣਾਏ ਬੋਰਡ

Exit mobile version