ਪੰਜਾਬ ਵਿੱਚ NRI ਮਿਲਨੀ ਪ੍ਰੋਗਰਾਮ, ਰਾਜ ਸਰਕਾਰ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

Updated On: 

03 Jan 2025 23:00 PM

ਪੰਜਾਬ ਸਰਕਾਰ ਨੇ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਅਤੇ ਵਿਲੱਖਣ ਪਹਿਲਕਦਮੀ "ਆਨਲਾਈਨ ਐਨਆਰਆਈ ਮਿਲਨੀ" ਸ਼ੁਰੂ ਕੀਤੀ ਹੈ। ਇਸ ਸੇਵਾ ਤਹਿਤ ਸੂਬਾ ਸਰਕਾਰ ਪ੍ਰਵਾਸੀ ਪੰਜਾਬੀਆਂ ਵੱਲੋਂ ਮਿਲੀਆਂ ਕਈ ਸ਼ਿਕਾਇਤਾਂ ਦਾ ਤੁਰੰਤ ਅਤੇ ਢੁਕਵਾਂ ਹੱਲ ਮੁਹੱਈਆ ਕਰਵਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕੋਸ਼ਿਸ਼ ਜਾਰੀ ਰਹੇਗੀ।

ਪੰਜਾਬ ਵਿੱਚ NRI ਮਿਲਨੀ ਪ੍ਰੋਗਰਾਮ, ਰਾਜ ਸਰਕਾਰ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

Follow Us On

ਭਗਵੰਤ ਸਿੰਘ ਮਾਨ ਸਰਕਾਰ ਨੇ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਅਤੇ ਨਿਵੇਕਲੀ ਪਹਿਲ ਕੀਤੀ ਹੈ। ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਆਨਲਾਈਨ ਮੀਟਿੰਗ ਦੇ ਦੂਜੇ ਸੈਸ਼ਨ ਵਿੱਚ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਮੌਕੇ ਤੇ ਹੀ ਹਦਾਇਤਾਂ ਦਿੱਤੀਆਂ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦੀ ਹਰ ਸ਼ਿਕਾਇਤ ਸੁਣੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ, ਜਰਮਨੀ, ਆਸਟਰੀਆ, ਇਟਲੀ ਅਤੇ ਅਫਰੀਕਾ ਵਿੱਚ ਵਸੇ ਪੰਜਾਬੀਆਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਜਾਇਦਾਦ ਦੇ ਝਗੜੇ, ਨਾਜਾਇਜ਼ ਕਬਜ਼ੇ ਅਤੇ ਵਿਆਹ ਨਾਲ ਸਬੰਧਤ ਮਾਮਲੇ ਸ਼ਾਮਲ ਹਨ।

ਹਰ ਮਹੀਨੇ ਦੇ ਪਹਿਲੇ ਹਫ਼ਤੇ ਆਨਲਾਈਨ ਮੀਟਿੰਗ

ਸ਼ੁੱਕਰਵਾਰ ਸਵੇਰੇ 11:00 ਵਜੇ ਆਯੋਜਿਤ ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਨਿਵੇਕਲੀ ਸੇਵਾ ਰਾਹੀਂ ਪੰਜਾਬ ਸਰਕਾਰ ਲਗਾਤਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਰ ਮਹੀਨੇ ਦੇ ਪਹਿਲੇ ਹਫ਼ਤੇ ਆਨਲਾਈਨ ਮੀਟਿੰਗਾਂ ਕੀਤੀਆਂ ਜਾਣਗੀਆਂ।

ਪ੍ਰਵਾਸੀਆਂ ਦੇ ਕੇਸ ਹੱਲ ਕਰਨ ਦੇ ਹੁਕਮ ਦਿੱਤੇ

ਕੈਬਿਨਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਮੌਕੇ ਏਡੀਜੀਪੀ ਐਨਆਰਆਈ ਵਿੰਗ ਪੰਜਾਬ ਪ੍ਰਵੀਨ ਕੁਮਾਰ ਸਿਨਹਾ, ਏਆਈਜੀ ਅਜਿੰਦਰ ਸਿੰਘ ਤੇ ਐਨਆਰਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।