ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ, ਬੋਲੇ- ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ | Cabinet Minister Lal Chand Kataruchak held meetings with various unions know in Punjabi Punjabi news - TV9 Punjabi

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ, ਬੋਲੇ- ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

Published: 

24 Jul 2024 20:40 PM

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜ਼ੋਰਦਾਰ ਹੰਭਲੇ ਮਾਰੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਸੂਬੇ ਦੇ ਇੱਕ ਇੱਕ ਮੁਲਾਜ਼ਮ ਦਾ ਯੋਗਦਾਨ ਅਹਿਮ ਹੈ।

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ, ਬੋਲੇ- ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ

Follow Us On

ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨਪੂਰਵਕ ਵਿਚਾਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਸੂਬੇ ਦੇ ਇੱਕ ਇੱਕ ਮੁਲਾਜ਼ਮ ਦਾ ਯੋਗਦਾਨ ਅਹਿਮ

ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜ਼ੋਰਦਾਰ ਹੰਭਲੇ ਮਾਰੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਸੂਬੇ ਦੇ ਇੱਕ ਇੱਕ ਮੁਲਾਜ਼ਮ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੂੰ ਇਮਾਨਦਾਰੀ ਅਤੇ ਜੀ-ਜਾਨ ਨਾਲ ਸੂਬੇ ਨੂੰ ਤਰੱਕੀ ਦੇ ਰਾਹ ਉੱਤੇ ਲਿਜਾਣ ਲਈ ਪ੍ਰੇਰਿਤ ਕੀਤਾ।

ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦਾ ਬੇਹੱਦ ਸਖ਼ਤ ਰੁਖ

ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦਾ ਬੇਹੱਦ ਸਖ਼ਤ ਰੁਖ ਹੈ ਅਤੇ ਕਿਸੇ ਵੀ ਭ੍ਰਿਸ਼ਟ ਮੁਲਾਜ਼ਮ ਜਾਂ ਅਫਸਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੌਨਸੂਨ ਦੇ ਸੀਜ਼ਨ ਵਿੱਚ ਜੰਗਲਾਤ ਵਿਭਾਗ ਦੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਸਾਰੇ ਸੂਬੇ ਵਿੱਚ ਬੂਟੇ ਲਾਉਣ ਦੀ ਮੁਹਿੰਮ ਵੱਡੇ ਪੱਧਰ ‘ਤੇ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਇਸ ਮੁਹਿੰਮ ਨੂੰ ਹਰ ਮੁਲਾਜ਼ਮ ਕਾਮਯਾਬ ਕਰੇ।

ਮੀਟਿੰਗ ਵਿੱਚ ਜੰਗਲਾਤ ਦੇ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਆਰ ਕੇ ਮਿਸ਼ਰਾ, ਵਧੀਕ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਿਰ ਸਨ।

ਇਹ ਵੀ ਪੜ੍ਹੋ: ਹਰਿਆਣਾ ਵੱਲੋਂ ਪੁਲਿਸ ਮੁਲਜ਼ਮਾਂ ਨੂੰ ਬਹਾਦਰੀ ਪੁਰਸਕਾਰਾਂ ਤੇ ਪੰਜਾਬ ਦਾ ਇਤਰਾਜ਼, ਕੁਲਤਾਰ ਸੰਧਵਾਂ ਨੇ PM ਨੂੰ ਲਿਖੀ ਚਿੱਠੀ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version