ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ, ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

Updated On: 

30 Jul 2024 17:10 PM IST

ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਵ-ਨਿਯੁਕਤ ਸਟਾਫ਼ ਅਹਿਮ ਭੂਮਿਕਾ ਨਿਭਾਏਗਾ।

ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ, ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

Follow Us On

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਵ-ਨਿਯੁਕਤ ਸਟਾਫ਼ ਅਹਿਮ ਭੂਮਿਕਾ ਨਿਭਾਏਗਾ।

ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਅਤੇ ਉਨ੍ਹਾਂ ਦੇ ਰੁਜ਼ਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਵਰਨਣਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਹੀ ਭਰਤੀ ਕੀਤੀ ਗਈ ਹੈ।