New Mining Policy: ‘ਜਨਤਕ ਰੇਤ ਖੱਡਾਂ ਦੀ ਗਿਣਤੀ ਵਧਾ ਕੇ 50 ਕਰਨ ਦਾ ਟੀਚਾ’
News Mining Policy: ਮੁੱਖ ਮੰਤਰੀ ਵੱਲੋਂ 6 ਫ਼ਰਵਰੀ ਨੂੰ ਜਨਤਕ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਦੇਣ ਦੇ ਉਦਘਾਟਨ ਤੋਂ ਬਾਅਦ ਤਿੰਨ ਹਫ਼ਤਿਆਂ ਦੌਰਾਨ ਲੋਕਾਂ ਨੇ ਹੁਣ ਤੱਕ 19516 ਟਰਾਲੀਆਂ ਰਾਹੀਂ 1,99,991.67 ਮੀਟਰਿਕ ਟਨ ਰੇਤਾ ਵਰਤਿਆ ਹੈ।

‘ਜਨਤਕ ਰੇਤ ਖੱਡਾਂ ਦੀ ਗਿਣਤੀ ਵਧਾ ਕੇ 50 ਕਰਨ ਦਾ ਟੀਚਾ’। Cabinet Minister Meer Hayer on New Mining Policy
ਪੰਜਾਬ ਨਿਊਜ: ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਮੁਹੱਈਆ ਕਰਵਾਉਣ ਲਈ 15 ਮਾਰਚ ਤੱਕ ਜਨਤਕ ਖੱਡਾਂ ਦੀ ਗਿਣਤੀ 32 ਤੋਂ ਵਧਾ ਕੇ 50 ਖੱਡਾਂ ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਵੀਰਵਾਰ ਨੂੰ ਪੰਜਾਬ ਭਵਨ ਵਿਖੇ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨਾਲ ਜਨਤਕ ਖੱਡਾਂ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਵੀਂ ਖਣਨ ਨੀਤੀ ਵੀ ਛੇਤੀ ਆ ਹੀ ਰਹੀ ਹੈ, ਜਿਸ ਨੂੰ ਲੈ ਕੇ ਲੋਕਾਂ ਵੱਲੋਂ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉੱਥੇ ਸਥਾਨਕ ਕਿਰਤੀਆਂ ਨੂੰ ਵੀ ਕੰਮ ਮਿਲਿਆ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ਉਤੇ ਰੁਜਗਾਰ ਮਿਲਿਆ ਹੈ।