ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬੁਨਿਆਦੀ ਸਹੂਲਤਾਂ, ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ ਸਰਕਾਰ : ਨਿੱਜਰ

ਜਲੰਧਰ ਵਿੱਖੇ ਸੀਵਰੇਜ ਟਰੀਟਮੈਂਟ ਪਲਾਂਟ, ਮੁੱਖ ਪੰਪਿੰਗ ਸਟੇਸ਼ਨ ਦਾ ਸੰਚਾਲਨ ਅਤੇ ਰੱਖ-ਰਖਾਅ ਅਤੇ ਵੱਖ-ਵੱਖ ਜੋਨਾਂ ਵਿੱਚ ਸੀਵਰਲਾਈਨ ਅਤੇ ਮੈਨਹੋਲ ਦੀ ਸਕਸ਼ਨ ਮਸ਼ੀਨਾਂ ਰਾਹੀਂ ਸਫਾਈ ਕਰਨ ਲਈ 10.87 ਕਰੋੜ ਰੁਪਏ ਖਰਚੇ ਜਾਣਗੇ।

ਬੁਨਿਆਦੀ ਸਹੂਲਤਾਂ, ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ ਸਰਕਾਰ : ਨਿੱਜਰ
ਬੁਨਿਆਦੀ ਸਹੂਲਤਾਂ, ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ ਸਰਕਾਰ : ਨਿੱਜਰ। Cabinet Minister Nijhar on projects
Follow Us
davinder-kumar-jalandhar
| Published: 15 Feb 2023 18:14 PM

ਜਲੰਧਰ: ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ ਵਿੱਖੇ ਸੀਵਰੇਜ, ਮੈਨਹੋਲਾਂ ਦੀ ਸਫ਼ਾਈ ਸਕਸ਼ਨ ਮਸ਼ੀਨਾਂ ਰਾਹੀਂ ਕਰਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 10.87 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਇਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ । ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੈਤੇਵਾਲੀ, ਜਲੰਧਰ ਵਿਖੇ 25 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 3.92 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਕਿਹਾ ਪੰਜਾਬ ਦੀ ਮਾਨ ਸਰਕਾਰ ਲੋਕਾ ਦੀ ਸਹੁਲਤਾਂ ਵਚਨਬੱਧ ਹੈ ।

ਮੰਤਰੀ ਨੇ ਦਿੱਤੀ ਪ੍ਰੋਜੇਕਟਾਂ ਦੀ ਜਾਣਕਾਰੀ

ਉਨ੍ਹਾਂ ਦੱਸਿਆ ਕਿ ਬੰਬਿਆਂਵਾਲੀ, ਜਲੰਧਰ ਵਿਖੇ 10 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨ ਦੇ ਸੰਚਾਲਨ ਅਤੇ ਰੱਖ-ਰਖਾਅ ‘ਤੇ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ । ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਦੇ ਵੱਖ-ਵੱਖ ਜ਼ੋਨਾਂ ਦੀਆਂ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਨ ‘ਤੇ ਵੀ ਲਗਭਗ 4.29 ਕਰੋੜ ਰੁਪਏ ਖਰਚ ਕੀਤੇ ਜਾਣਗੇ । ਉਨਾਂ ਅੱਗੇ ਦੱਸਿਆ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਮੇਂ ਸਮੇਂ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ ਅਤੇ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫਾਈ ਲਈ ਅਧਿਕਾਰੀਆ ਨੂੰ ਆਦੇਸ਼ ਦਿੱਤੇ ਗਏ ਹਨ ।

‘ਵੈੱਬਸਾਈਟ ‘ਤੇ ਮਿਲੇਗੀ ਟੈਂਡਰਾਂ ਦੀ ਜਾਣਕਾਰੀ’

ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ । ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ । ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ ਤੇ ਧਿਆਨ ਵੀ ਰੱਖ ਰਹੀ ਹੈ । ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤੇ ਕੇ ਕੋਈ ਵਿਭਾਗ ਦੇ ਅਧਿਕਾਰੀ ਅਨਗੈਲੀ ਕਰਨਗੇ ਉਨਾਂ ਤੇ ਤੁਰੰਤ ਕਾਰਵਾਈ ਵੀ ਕੀਤੀ ਜਾਵੇਗੀ ।

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...