ਬੁਨਿਆਦੀ ਸਹੂਲਤਾਂ, ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ ਸਰਕਾਰ : ਨਿੱਜਰ
ਜਲੰਧਰ ਵਿੱਖੇ ਸੀਵਰੇਜ ਟਰੀਟਮੈਂਟ ਪਲਾਂਟ, ਮੁੱਖ ਪੰਪਿੰਗ ਸਟੇਸ਼ਨ ਦਾ ਸੰਚਾਲਨ ਅਤੇ ਰੱਖ-ਰਖਾਅ ਅਤੇ ਵੱਖ-ਵੱਖ ਜੋਨਾਂ ਵਿੱਚ ਸੀਵਰਲਾਈਨ ਅਤੇ ਮੈਨਹੋਲ ਦੀ ਸਕਸ਼ਨ ਮਸ਼ੀਨਾਂ ਰਾਹੀਂ ਸਫਾਈ ਕਰਨ ਲਈ 10.87 ਕਰੋੜ ਰੁਪਏ ਖਰਚੇ ਜਾਣਗੇ।
ਬੁਨਿਆਦੀ ਸਹੂਲਤਾਂ, ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ ਸਰਕਾਰ : ਨਿੱਜਰ। Cabinet Minister Nijhar on projects
ਮੰਤਰੀ ਨੇ ਦਿੱਤੀ ਪ੍ਰੋਜੇਕਟਾਂ ਦੀ ਜਾਣਕਾਰੀ
ਉਨ੍ਹਾਂ ਦੱਸਿਆ ਕਿ ਬੰਬਿਆਂਵਾਲੀ, ਜਲੰਧਰ ਵਿਖੇ 10 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨ ਦੇ ਸੰਚਾਲਨ ਅਤੇ ਰੱਖ-ਰਖਾਅ ‘ਤੇ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ । ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਦੇ ਵੱਖ-ਵੱਖ ਜ਼ੋਨਾਂ ਦੀਆਂ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਨ ‘ਤੇ ਵੀ ਲਗਭਗ 4.29 ਕਰੋੜ ਰੁਪਏ ਖਰਚ ਕੀਤੇ ਜਾਣਗੇ । ਉਨਾਂ ਅੱਗੇ ਦੱਸਿਆ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਮੇਂ ਸਮੇਂ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ ਅਤੇ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫਾਈ ਲਈ ਅਧਿਕਾਰੀਆ ਨੂੰ ਆਦੇਸ਼ ਦਿੱਤੇ ਗਏ ਹਨ ।‘ਵੈੱਬਸਾਈਟ ‘ਤੇ ਮਿਲੇਗੀ ਟੈਂਡਰਾਂ ਦੀ ਜਾਣਕਾਰੀ’
ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ । ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ । ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ ਤੇ ਧਿਆਨ ਵੀ ਰੱਖ ਰਹੀ ਹੈ । ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤੇ ਕੇ ਕੋਈ ਵਿਭਾਗ ਦੇ ਅਧਿਕਾਰੀ ਅਨਗੈਲੀ ਕਰਨਗੇ ਉਨਾਂ ਤੇ ਤੁਰੰਤ ਕਾਰਵਾਈ ਵੀ ਕੀਤੀ ਜਾਵੇਗੀ ।
Follow Us
