AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Minister on MSP: ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਬਣਾਇਆ ਰਿਕਾਰਡ: ਕਟਾਰੂਚਕ

Cabinet Minister ਨੇ ਕਿਹਾ ਕਿ ਮੌਜੂਦਾ ਸਰਕਾਰ ਫਸਲ ਦੇ ਖਰਾਬੇ ਦਾ ਮੁਆਵਜ਼ਾ ਦੇਣ ਜਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕੇਂਦਰ ਵੱਲੋਂ ਲਗਾਈ ਗਈ ਕਟੌਤੀ ਦੇ ਬਾਵਜੂਦ ਪੂਰਾ ਮੁੱਲ ਦੇਣ ਲਈ ਸਰਗਰਮ ਪਹੁੰਚ ਅਪਣਾ ਰਹੀ ਹੈ।

Minister on MSP: ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਬਣਾਇਆ ਰਿਕਾਰਡ: ਕਟਾਰੂਚਕ
tv9-punjabi
| Updated On: 24 Apr 2023 20:07 PM IST
Share
ਚੰਡੀਗੜ੍ਹ ਨਿਊਜ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak)ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ 23 ਅਪ੍ਰੈਲ, 2023 ਤੱਕ ਕਿਸਾਨਾਂ ਨੂੰ 11,394 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਬਣਾਇਆ ਹੈ, ਜਿਸ ਨਾਲ ਸੱਤਾ ਵਿੱਚ ਆਉਣ ਉਪਰੰਤ ਆਪਣੀ ਹੀ ਸਰਕਾਰ ਵੱਲੋਂ ਬਣਾਏ ਰਿਕਾਰਡ ਨੂੰ ਮਾਤ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਮੰਤਰੀ ਨੇ ਪਿਛਲੇ ਸਾਲਾਂ ਵਿੱਚ 23 ਅਪ੍ਰੈਲ ਤੱਕ ਕਿਸਾਨਾਂ ਦੀਆਂ ਅਦਾਇਗੀਆਂ ਦੇ ਅੰਕੜਿਆਂ ਨਾਲ ਤੁਲਨਾ ਕਰਦਿਆਂ ਦੱਸਿਆ ਕਿ ਇਸ ਸਾਲ ਇਸ ਮਿਤੀ ਤੱਕ 11,394 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ ਨਾਲੋਂ ਵੱਧ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਸੇ ਮਿਤੀ ਤੱਕ 11,288 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਿਤੀ ਤੱਕ ਸਭ ਤੋਂ ਵੱਧ ਅਦਾਇਗੀਆਂ ਸਾਲ 2018-19, 2013-14 ਅਤੇ 2017-18 ਵਿੱਚ ਕ੍ਰਮਵਾਰ ₹7568 ਕਰੋੜ, ₹6745 ਕਰੋੜ ਅਤੇ ₹6418 ਕਰੋੜ ਰੁਪਏ ਕੀਤੀਆਂ ਗਈਆਂ ਸਨ।

‘ਕਿਸਾਨਾਂ ਦੇ ਹਿੱਤ ਚ ਕੰਮ ਕਰ ਰਹੀ ਸਰਕਾਰ’

ਮੰਤਰੀ ਨੇ ਕਿਹਾ ਕਿ 2020-21 ਅਤੇ 2019-20 ਦੌਰਾਨ ਕਿਸਾਨਾਂ ਨੂੰ ਇਸ ਮਿਤੀ ਤੱਕ 300 ਕਰੋੜ ਰੁਪਏ ਵੀ ਨਹੀਂ ਮਿਲੇ ਸਨ ਜਦਕਿ ਸਾਲ 2015-16 ਵਿੱਚ ਅਦਾਇਗੀਆਂ ਸ਼ੁਰੂ ਵੀ ਨਹੀਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵੱਲੋਂ ਕਣਕ ਦੇ ਖਰੀਦ ਕਾਰਜਾਂ ਸਬੰਧੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਭ੍ਰਿਸ਼ਟ ਰਵਾਇਤਾਂ ਨੂੰ ਖਤਮ ਕਰਨ ਲਈ ਕੀਤੇ ਗਏ ਇਮਾਨਦਾਰ ਯਤਨਾਂ ਦਾ ਇਹ ਨਤੀਜਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...