AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Mandi Upgradation News: ਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਇਆ ਜਾਵੇਗਾ : ਧਾਲੀਵਾਲ

Jalandhar News: ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ ਮਾਰਚ ਮਹੀਨੇ ਦੇ ਅਖੀਰ ਤੱਕ ਲਿਆਂਦੀ ਜਾ ਰਹੀ ਹੈ ਜੋ ਕਿ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੇ ਬੇਹੱਦ ਲਾਹੇਵੰਦ ਹੋਵੇਗੀ

Mandi Upgradation News: ਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਇਆ ਜਾਵੇਗਾ : ਧਾਲੀਵਾਲ
ਪੰਜਾਬ ਦੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਇਆ ਜਾਵੇਗਾ : ਧਾਲੀਵਾਲ।
davinder-kumar-jalandhar
| Published: 22 Feb 2023 19:51 PM IST
Share
ਜਲੰਧਰ ਨਿਊਜ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਇਥੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 11.47 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਸਮੇਂ ਦੇ ਹਾਣ ਦੀਆਂ ਮੰਡੀਆਂ ਬਣਾਉਣ ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਮੁਕੰਮਲ ਕਰਵਾਏ ਜਾ ਰਹੇ ਹਨ ਮੰਡੀਆਂ ਚ ਉਸਾਰੀ ਅਧੀਨ ਕੰਮ

ਸਥਾਨਕ ਨਵੀਂ ਸਬਜ਼ੀ ਮੰਡੀ, ਮਕਸੂਦਾਂ ਵਿਖੇ 2.29 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੰਡੀ ਬੋਰਡ ਵਲੋਂ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾ ਕੇ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਲਈ ਮੰਡੀਆਂ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਕਰੀਬ 18 ਕਰੋੜ ਰੁਪਏ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਦੀ ਕਾਇਆ-ਕਲਪ ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸੂਬੇ ਦੀਆਂ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੀਜ਼ਨ ਦੌਰਾਨ ਫ਼ਸਲਾਂ ਲੈ ਕੇ ਆਉਣ ਵੇਲੇ ਉਨ੍ਹਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।

10 ਤੋਂ 18 ਫੁੱਟ ਕੀਤੀ ਜਾ ਰਹੀ ਸੜਕਾਂ ਦੀ ਚੌੜਾਈ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੋਆਬਾ ਖੇਤਰ ਵਿੱਚ ਅੱਜ ਦੇ ਪਹਿਲੇ ਪੜ੍ਹਾਅ ਤੋਂ ਬਾਅਦ ਜਲਦ ਹੀ ਦੂਜਾ ਪੜ੍ਹਾਅ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸ ਖੇਤਰ ਦੀਆਂ ਸਾਰੀਆਂ ਮੰਡੀਆਂ ਨੂੰ ਆਧੁਨਿਕ ਮੰਡੀਆਂ ਵਜੋਂ ਵਿਕਸਿਤ ਕੀਤਾ ਜਾ ਸਕੇ। ਲਿੰਕ ਸੜਕਾਂ ਮੁਰੰਮਤ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ 10.61 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ, ਸ਼ਾਹਕੋਟ, ਫਿਲੌਰ ਹਲਕਿਆਂ ਵਿੱਚ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਨੂੰ ਅਪਗ੍ਰੇਡ ਕਰਨ ਵਾਲੇ ਪ੍ਰੋਗਰਾਮ ਤਹਿਤ ਇਨ੍ਹਾਂ ਸੜਕਾਂ ਦੀ ਚੌੜਾਈ 10 ਤੋਂ 18 ਫੁੱਟ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਰਹੀ ਆਵਾਜਾਈ ਦੇ ਮੱਦੇਨਜ਼ਰ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਜਲੰਧਰ ਜ਼ਿਲ੍ਹੇ ਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਮੁਰੰਮਤ ਲਈ 9.92 ਕਰੋੜ ਰੁਪਏ ਦੀ ਲਾਗਤ ਨਾਲ 66.75 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੀ ਮੁਕੰਮਲ ਮੁਰੰਮਤ ਕਰਵਾਈ ਜਾ ਰਹੀ ਹੈ।

ਫਸਲਾਂ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ

ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਫਸਲਾਂ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਹਰ ਖੇਤਰ ਵਿੱਚ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਫ਼ਸਲਾਂ ਦੀ ਕਾਸ਼ਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਸਬਜ਼ੀਆਂ ਦੀ ਪੈਦਾਵਾਰ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਫ਼ਸਲਾਂ ਦੇ ਸੁਚੱਜੇ ਮੰਡੀਕਰਨ ਲਈ ਮੰਡੀਆਂ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਆਦਿ ਮੌਜੂਦ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...