AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ ‘ਚ ਹੋਈ NRI ਮਿਲਣੀ, ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਸੁਣੀਆਂ ਸਮੱਸਿਆਵਾਂ; ਅਫ਼ਸਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਲੁਧਿਆਣਾ ਵਿਖੇ ਅੱਜ ਇੱਕ ਵਿਸ਼ੇਸ਼ 'ਐੱਨ.ਆਰ.ਆਈ. (NRI) ਮਿਲਣੀ' ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮਿਲਣੀ ਦੌਰਾਨ ਲਗਭਗ 40 ਤੋਂ 50 ਦੇ ਕਰੀਬ ਪ੍ਰਵਾਸੀ ਭਾਰਤੀ ਪਹੁੰਚੇ, ਜਿਨ੍ਹਾਂ ਨੇ ਆਪਣੀਆਂ ਦਰਪੇਸ਼ ਮੁਸ਼ਕਿਲਾਂ ਸਿੱਧੇ ਤੌਰ 'ਤੇ ਕੈਬਨਿਟ ਮੰਤਰੀ ਦੇ ਸਾਹਮਣੇ ਰੱਖੀਆਂ।

ਲੁਧਿਆਣਾ 'ਚ ਹੋਈ NRI ਮਿਲਣੀ, ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਸੁਣੀਆਂ ਸਮੱਸਿਆਵਾਂ; ਅਫ਼ਸਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼
rajinder-arora-ludhiana
| Updated On: 22 Jul 2026 17:46 PM IST
Share

ਲੁਧਿਆਣਾ ਵਿਖੇ ਅੱਜ ਇੱਕ ਵਿਸ਼ੇਸ਼ ‘ਐੱਨ.ਆਰ.ਆਈ. (NRI) ਮਿਲਣੀ’ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮਿਲਣੀ ਦੌਰਾਨ ਲਗਭਗ 40 ਤੋਂ 50 ਦੇ ਕਰੀਬ ਪ੍ਰਵਾਸੀ ਭਾਰਤੀ ਪਹੁੰਚੇ, ਜਿਨ੍ਹਾਂ ਨੇ ਆਪਣੀਆਂ ਦਰਪੇਸ਼ ਮੁਸ਼ਕਿਲਾਂ ਸਿੱਧੇ ਤੌਰ ‘ਤੇ ਕੈਬਨਿਟ ਮੰਤਰੀ ਦੇ ਸਾਹਮਣੇ ਰੱਖੀਆਂ। ਇਸ ਮੌਕੇ ਪੁਲਿਸ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਮੌਕੇ ‘ਤੇ ਹੀ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ, ਉਨ੍ਹਾਂ ਨੂੰ ਨੋਟ ਕੀਤਾ ਅਤੇ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਲਗਭਗ 50 ਦੇ ਕਰੀਬ ਐੱਨ.ਆਰ.ਆਈਜ਼ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲੇ ਘਰੇਲੂ ਵਿਵਾਦਾਂ ਅਤੇ ਜ਼ਮੀਨ-ਜਾਇਦਾਦ ਨਾਲ ਸਬੰਧਤ ਹਨ। ਮੰਤਰੀ ਨੇ ਆਖਿਆ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਇਨ੍ਹਾਂ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾਵੇ, ਜਿਸ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਕਿਸੇ ਵੀ ਮਾਮਲੇ ਵਿੱਚ ਜਾਂ ਸ਼ਿਕਾਇਤ ਨਿਪਟਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਪ੍ਰਸ਼ਾਸਨ ਨੂੰ ਵੀ ਇਸ ਸਬੰਧ ਵਿੱਚ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਦਿੱਲੀ ਲਾਠੀਚਾਰਜ ਅਤੇ ਕਿਸਾਨੀ ਮੁੱਦਿਆਂ ‘ਤੇ ਦਿੱਤਾ ਬਿਆਨ

ਇਸ ਮੌਕੇ ਕੈਬਨਿਟ ਮੰਤਰੀ ਨੇ ਦਿੱਲੀ ਵਿੱਚ ਧਰਨੇ ਦੌਰਾਨ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨਾਲ ਇਸ ਤਰ੍ਹਾਂ ਕੁੱਟਮਾਰ ਕਰਨਾ ਬਿਲਕੁਲ ਗਲਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਮਸਲੇ ਦਾ ਹੱਲ ਮੇਜ਼ ‘ਤੇ ਬੈਠ ਕੇ ਚਰਚਾ ਨਾਲ ਹੋ ਸਕਦਾ ਹੈ, ਅਤੇ ਵਿਦਿਆਰਥੀ ਸਿਰਫ਼ ਪ੍ਰੀਖਿਆ ਲੀਕ ਨਾ ਹੋਣ ਵਰਗੀ ਜਾਇਜ਼ ਮੰਗ ਹੀ ਕਰ ਰਹੇ ਸਨ। ਇਸ ਤੋਂ ਇਲਾਵਾ, ਕਿਸਾਨੀ ਧਰਨਿਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਜੋ ‘ਟ੍ਰੇਡ ਡੀਲ’ ਹੋ ਰਹੀ ਹੈ, ਉਸ ਨੂੰ ਲੈ ਕੇ ਕਿਸਾਨਾਂ ਦੇ ਜੋ ਵੀ ਖ਼ਦਸ਼ੇ ਜਾਂ ਚਿੰਤਾਵਾਂ ਹਨ, ਕੇਂਦਰ ਸਰਕਾਰ ਨੂੰ ਉਨ੍ਹਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜ਼ਰੂਰ ਦੂਰ ਕਰਨਾ ਚਾਹੀਦੀ ਹੈ।

ਐੱਨ.ਆਰ.ਆਈਜ਼ ਨੇ ਬਿਆਨ ਕੀਤਾ ਦਰਦ

ਜ਼ਮੀਨੀ ਵਿਵਾਦ ਅਤੇ ਅਦਾਲਤੀ ਚੱਕਰ: ਇੱਕ ਐੱਨ.ਆਰ.ਆਈ. ਨੇ ਦੱਸਿਆ ਕਿ ਜ਼ਮੀਨੀ ਮਸਲੇ ਨੂੰ ਲੈ ਕੇ ਉਹ ਪਿਛਲੇ ਕਈ ਸਾਲਾਂ ਤੋਂ ਕੋਰਟ-ਕਚਹਿਰੀਆਂ ਦੇ ਚੱਕਰ ਲਗਾ ਰਹੇ ਹਨ ਅਤੇ ਇਸ ਸਬੰਧੀ 150 ਦੇ ਕਰੀਬ ਕੇਸ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਆਪਣੇ ਭਰਾ ਨੇ ਹੀ ਉਨ੍ਹਾਂ ਦੀ ਜ਼ਮੀਨ ‘ਤੇ ਨਜਾਇਜ਼ ਕਬਜ਼ਾ ਕਰ ਲਿਆ ਸੀ, ਜਿਸ ਤੋਂ ਬਾਅਦ ਇਹ ਮਸਲਾ ਸੁਲਝ ਨਹੀਂ ਸਕਿਆ ਅਤੇ ਉਹ ਲੰਬੇ ਸਮੇਂ ਤੋਂ ਇਨਸਾਫ਼ ਲਈ ਭਟਕ ਰਹੇ ਹਨ।

ਪੁਲਿਸ ਕਾਰਜਪ੍ਰਣਾਲੀ ‘ਤੇ ਚੁੱਕੇ ਸਵਾਲ: ਪੀੜਤ ਐੱਨ.ਆਰ.ਆਈ. ਨੇ ਦੱਸਿਆ ਕਿ ਉਹ ਖ਼ੁਦ ਵੀ ਸਰਕਾਰੀ ਮੁਲਾਜ਼ਮ ਰਹਿ ਚੁੱਕੇ ਹਨ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਸ਼ਿਕਾਇਤ ਡੀ.ਜੀ.ਪੀ. ਪੱਧਰ ਤੱਕ ਵੀ ਪਹੁੰਚਦੀ ਹੈ, ਤਾਂ ਉਸ ਦੀ ਉੱਚ ਪੱਧਰ ‘ਤੇ ਮਾਨੀਟਰਿੰਗ ਨਹੀਂ ਹੁੰਦੀ। ਮੁੜ ਤੋਂ ਉਹ ਸ਼ਿਕਾਇਤ ਏ.ਐੱਸ.ਆਈ. ਪੱਧਰ ਦੇ ਅਫ਼ਸਰਾਂ ਕੋਲ ਮਾਰਕ ਕਰ ਦਿੱਤੀ ਜਾਂਦੀ ਹੈ।

ਗੰਭੀਰਤਾ ਦੀ ਘਾਟ: ਉਨ੍ਹਾਂ ਦੋਸ਼ ਲਾਇਆ ਕਿ ਹੇਠਲੇ ਪੱਧਰ ਦੇ ਅਫ਼ਸਰ ਜਾਂ ਤਾਂ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ ਜਾਂ ਫਿਰ ਉਹ ਐੱਨ.ਆਰ.ਆਈਜ਼ ਨਾਲ ਜੁੜੇ ਅਜਿਹੇ ਪੇਚੀਦਾ ਕੇਸਾਂ ਨੂੰ ਸੁਲਝਾਉਣ ਲਈ ਪੂਰੀ ਤਰ੍ਹਾਂ ਸਮਰੱਥ ਨਹੀਂ ਹੁੰਦੇ। ਇਸ ਲਈ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਬੇਹੱਦ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

Follow Us
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...