ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਅਕਾਲ ਤਖ਼ਤ ਸਾਹਿਬ ‘ਤੇ ਦਿੱਤਾ ਸਪਸ਼ਟੀਕਰਨ, ਜਥੇਦਾਰ ਨੇ ਕੀਤਾ ਕਬੂਲ
ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਅੱਜ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਵਿੱਚ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਆਪਣੇ ਵਿਭਾਗ ਵੱਲੋਂ ਪੂਰਾ ਸਪਸ਼ਟੀਕਰਨ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ਤੇ ਅਤੇ ਆਪਣੇ ਵਿਭਾਗ ਦੀਆਂ ਸਾਰੀਆਂ ਗੱਲਾਂ ਸਾਫ਼-ਸਾਫ਼ ਰੱਖੀਆਂ ਹਨ।
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਧ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਅੰਮ੍ਰਿਤਸਰ ਪਹੁੰਚੇ। ਮੰਤਰੀ ਹੈਰੀਟੇਜ ਸਟਰੀਟ ਤੋਂ ਅਕਾਲ ਤਖ਼ਤ ਸਾਹਿਬ ਤੱਕ ਨੰਗੇ ਪੈਰੀਂ ਤੁਰ ਕੇ “ਸਤਿਨਾਮ ਵਾਹਿਗੁਰੂ” ਦਾ ਜਾਪ ਕਰਦੇ ਹੋਏ ਅਤੇ ਸਿਰ ਝੁਕਾਉਂਦੇ ਹੋਏ ਨਜ਼ਰ ਆਏ। ਉਨ੍ਹਾਂ ਨੂੰ ਪੰਜ ਸਿੰਘ ਸਾਹਿਬਾਨ ਨੇ ਫੋਟੋ ਵਿਵਾਦ ਸਬੰਧੀ ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਕੀਤਾ ਸੀ।
ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਅੱਜ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਵਿੱਚ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਆਪਣੇ ਵਿਭਾਗ ਵੱਲੋਂ ਪੂਰਾ ਸਪਸ਼ਟੀਕਰਨ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ਤੇ ਅਤੇ ਆਪਣੇ ਵਿਭਾਗ ਦੀਆਂ ਸਾਰੀਆਂ ਗੱਲਾਂ ਸਾਫ਼-ਸਾਫ਼ ਰੱਖੀਆਂ ਹਨ।
‘ਟੂਰਿਜ਼ਮ ਵਿਭਾਗ ‘ਚ ਧਾਰਮਿਕ ਮਾਮਲਿਆਂ ਦਾ ਅਫਸਰ ਨਿਯੁਕਤ ਹੋਵੇਗਾ’
ਤਰਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਹੈ ਕਿ ਟੂਰਿਜ਼ਮ ਵਿਭਾਗ ਵਿੱਚ ਇੱਕ ਅਜਿਹਾ ਅਫਸਰ ਨਿਯੁਕਤ ਕੀਤਾ ਜਾਵੇ। ਜਿਸ ਨੂੰ ਸਿੱਖ ਸਿਧਾਂਤਾਂ, ਸਿੱਖ ਮਰਿਆਦਾ ਅਤੇ ਪੰਜਾਬ ਦੀ ਵਿਰਾਸਤ ਬਾਰੇ ਪੂਰੀ ਜਾਣਕਾਰੀ ਹੋਵੇ।
ਜਿਸ ਤੋਂ ਬਾਅਦ ਤਰਨਪ੍ਰੀਤ ਸਿੰਘ ਸੌਂਦ ਕਿ ਨੇ ਕਿਹਾ ਕਿ ਇਸ ਸਬੰਧੀ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ ਅਜਿਹਾ ਅਫਸਰ ਲਗਾਉਣ ਦੀ ਅਪੀਲ ਕਰਨਗੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਭਵਿੱਖ ਵਿੱਚ ਕਿਸੇ ਵੀ ਤਸਵੀਰ ਜਾਂ ਪ੍ਰਚਾਰ ਸਮੱਗਰੀ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ। ਇਸ ਲਈ ਇੱਕ ਸੂਝਵਾਨ ਅਤੇ ਜ਼ਿੰਮੇਵਾਰ ਅਫਸਰ ਦੀ ਨਿਯੁਕਤੀ ਜ਼ਰੂਰੀ ਹੈ।
ਜਥੇਦਾਰ ਨੇ ਮੰਤਰੀ ਸੌਂਦ ਦਾ ਸਪਸ਼ਟੀਕਰਨ ਕੀਤਾ ਕਬੂਲ
ਤਰਨਪ੍ਰੀਤ ਸਿੰਘ ਸੌਂਦ ਨੇ ਯਾਦ ਦਿਵਾਇਆ ਕਿ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮਨਾਈ ਗਈ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ਾਸ ਤੌਰ ਤੇ ਸਿੱਖ ਮਰਿਆਦਾ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਕੈਬਨਿਟ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਕਬੂਲ ਕੀਤਾ ਗਿਆ। ਜਿਸ ਲਈ ਉਹ ਸਦਾ ਆਭਾਰੀ ਰਹਿਣਗੇ।


