ਕੈਬਨਿਟ ਮੰਤਰੀ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਭੇਟ ਕੀਤਾ ਫਰਨੀਚਰ
ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਵਿੱਖੇ ਪਹੁੰਚੇ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਾਅਵਾ ਕੀਤਾ ਕਿ ਸੂਬੇ ਚ ਸਕੂਲੀ ਸਿੱਖਿਆ ਨੂੰ ਨਵੀਂ ਮਜਬੂਤੀ ਮਿਲੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਸਕੂਲ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਕੈਬਨਿਟ ਮੰਤਰੀ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਭੇਟ ਕੀਤਾ ਫਰਨੀਚਰ। Cabinet Minister Zimpa gave furniture to Govt School, Adampur
ਹੁਸ਼ਿਆਰਪੁਰ:ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਆਦਮਵਾਲ ਦਾ ਦੌਰਾ ਕਰਕੇ ਸਕੂਲ ਨੂੰ ਫਰਨੀਚਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸਿਹਤ ਅਤੇ ਸਿੱਖਿਆ ਹੈ ਅਤੇ ਇਨ੍ਹਾਂ ਦੋਵਾਂ ਵਿਸ਼ਿਆਂ ਤੇ ਸਰਕਾਰ ਬਹੁਤ ਹੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਬੱਚਿਆਂ ਨਾਲ ਕੀਤੀ ਸਿੱਧੀ ਗੱਲਬਾਤ
ਕੈਬਨਿਟ ਮੰਤਰੀ ਨੇ ਸਕੂਲ ਦੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸਕੂਲ ਡਰੈਸ ਭੇਟ ਕਰਦੇ ਹੋਏ ਸਕੂਲ ਦੇ ਅਧਿਆਪਕਾਂ ਨਾਲ ਸਕੂਲ ਦੀਆਂ ਜਰੂਰਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਬੱਚਿਆਂ ਦੀ ਸਿੱਖਿਆ ਅਤੇ ਖੇਡ ਨਾਲ ਜੁੜੀ ਹਰੇਕ ਜਰੂਰਤ ਨੂੰ ਛੇਤੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਬੱਚਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਨ ਲਗਾ ਕੇ ਪੜ੍ਹਨ ਲਈ ਪ੍ਰੇਰਿਤ ਕੀਤਾ। ਨਾਲ ਹੀ ਉਨ੍ਹਾਂ ਨੇ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਜਿੰਪਾ ਸਕੂਲ ਵਿਚ ਮਿਡ-ਡੇਅ-ਮੀਲ ਬਣਾਉਣ ਦੇ ਤਰੀਕੇ ਨੂੰ ਦੇਖ ਕੇ ਬਹੁਤ ਖੁਸ਼ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੇ ਮਿਡ-ਡੇਅ-ਮੀਲ ਦੇ ਵਰਕਰਾਂ ਨੂੰ ਆਪਣੇ ਵਲੋਂ ਵੀ ਨਕਦ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ
ਜ਼ਿਕਰਯੋਗ ਹੈ ਕਿ ਪਹਿਲਾਂ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੱਚੇ ਜ਼ਮੀਨ ਤੇ ਤਰਪਾਲ ਵਿਛਾ ਕੇ ਜਾਂ ਫਿਰ ਟੁੱਟੇ ਭੱਜੇ ਫਰਨੀਚਰ ਤੇ ਬੈਠੇ ਨਜਰ ਆ ਰਹੇ ਹਨ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਪੜ੍ਹਾਈ ਦਾ ਪੱਧਰ ਜਿੱਥੇ ਉੱਚਾ ਹੋਇਆ ਹੈ ਉੱਥੇ ਹੀ ਬੱਚਿਆਂ ਅਤੇ ਅਧਿਆਪਕਾਂ ਦੇ ਬੈਠਣ ਦੀ ਸੁਵਿਧਾ ਵਿੱਚ ਵੀ ਸੁਧਾਰ ਹੋਇਆ ਹੈ।