AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਲੀਫੋਰਨੀਆ ‘ਚ ਪੰਜਾਬੀ ਮੁੰਡੇ ਨੇ ਪਤਨੀ ਦਾ ਕੀਤਾ ਕਤਲ, ਪੁਲਿਸ ਨੂੰ ਗੁਮਰਾਹ ਕਰਨ ਲਈ ਕਿਡਨੈਪਿੰਗ ਦੀ ਰਚੀ ਝੂਠੀ ਕਹਾਣੀ

ਕੈਲੀਫੋਰਨੀਆ ਦੇ ਸੈਕਰਾਮੈਂਟੋ ਚ ਪੰਜਾਬੀ ਮੂਲ ਦੇ ਗੁਰਿੰਦਰ ਗਿੱਲ ਨੇ ਪਤਨੀ ਜੈਸਮੀਨ ਗਿੱਲ ਦਾ ਕਤਲ ਕਰ ਦਿੱਤਾ। ਗੁਮਰਾਹ ਕਰਨ ਲਈ ਉਸ ਨੇ ICE ਏਜੰਟਾਂ ਵੱਲੋਂ ਹਿਰਾਸਤ ਚ ਲੈਣ ਦੀ ਝੂਠੀ ਕਹਾਣੀ ਘੜੀ। ਐਲਡੋਰਾਡੋ ਕਾਊਂਟੀ ਚੋਂ ਸੜੀ ਹੋਈ ਲਾਸ਼ ਮਿਲਣ ਮਗਰੋਂ ਡੀਐੱਨਏ ਰਿਪੋਰਟ ਰਾਹੀਂ ਸ਼ਨਾਖ਼ਤ ਹੋਈ। ਪੁਲਿਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਕੈਲੀਫੋਰਨੀਆ 'ਚ ਪੰਜਾਬੀ ਮੁੰਡੇ ਨੇ ਪਤਨੀ ਦਾ ਕੀਤਾ ਕਤਲ, ਪੁਲਿਸ ਨੂੰ ਗੁਮਰਾਹ ਕਰਨ ਲਈ ਕਿਡਨੈਪਿੰਗ ਦੀ ਰਚੀ ਝੂਠੀ ਕਹਾਣੀ
tv9-punjabi
| Updated On: 17 Oct 2026 12:08 PM IST
Share

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਅਧੀਨ ਪੈਂਦੇ ਸ਼ਹਿਰ ਸੈਕਰਾਮੈਂਟੋ ਵਿੱਚ ਪੰਜਾਬੀ ਭਾਈਚਾਰੇ ਨਾਲ ਸਬੰਧਤ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਮੂਲ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਦੀ ਇਸ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਖ਼ੁਦ ਨੂੰ ਕਾਨੂੰਨ ਦੇ ਸ਼ਿਕੰਜੇ ਵਿੱਚੋਂ ਬਚਾਉਣ ਅਤੇ ਜਾਂਚ ਅਧਿਕਾਰੀਆਂ ਨੂੰ ਗੁਮਰਾਹ ਕਰਨ ਲਈ ਇਹ ਝੂਠਾ ਦਾਅਵਾ ਕੀਤਾ ਕਿ ਅਮਰੀਕੀ ਇਮੀਗ੍ਰੇਸ਼ਨ ਵਿਭਾਗ (ICE) ਦੇ ਏਜੰਟ ਉਸ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਕੇ ਗਏ ਹਨ।

ਇਸੇ ਦੌਰਾਨ ਪੁਲਿਸ ਨੂੰ ਐਲਡੋਰਾਡੋ ਕਾਊਂਟੀ ਦੇ ਇਲਾਕੇ ਵਿੱਚੋਂ ਇੱਕ ਸੜੀ ਹੋਈ ਲਾਸ਼ ਬਰਾਮਦ ਹੋਈ। ਫੋਰੈਂਸਿਕ ਜਾਂਚ ਅਤੇ ਡੀਐੱਨਏ (DNA) ਰਿਪੋਰਟ ਦੇ ਆਧਾਰ ‘ਤੇ ਇਹ ਪੁਸ਼ਟੀ ਹੋਈ ਕਿ ਇਹ ਲਾਸ਼ ਗੁੰਮਸ਼ੁਦਾ ਜੈਸਮੀਨ ਗਿੱਲ ਦੀ ਹੀ ਸੀ। ਵਿਗਿਆਨਕ ਸਬੂਤ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸ਼ਿਕੰਜਾ ਕੱਸਦਿਆਂ 16 ਅਕਤੂਬਰ ਨੂੰ ਮ੍ਰਿਤਕਾ ਦੇ ਪਤੀ ਗੁਰਿੰਦਰ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ। ਸਖ਼ਤੀ ਨਾਲ ਕੀਤੀ ਗਈ ਪੁੱਛਗਿੱਛ ਦੌਰਾਨ ਸਾਰੀ ਸੱਚਾਈ ਸਾਹਮਣੇ ਆ ਗਈ ਅਤੇ ਹੁਣ ਪੁਲਿਸ ਕਤਲ ਪਿੱਛੇ ਰਹੇ ਹੋਰ ਪਹਿਲੂਆਂ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।

30 ਸਤੰਬਰ ਤੋਂ ਲਾਪਤਾ ਸੀ ਜੈਸਮੀਨ

ਜਾਂਚ ਤੋਂ ਸਾਹਮਣੇ ਆਇਆ ਹੈ ਕਿ ਜੈਸਮੀਨ ਗਿੱਲ ਨੂੰ ਆਖ਼ਰੀ ਵਾਰ 30 ਸਤੰਬਰ ਨੂੰ ਸੈਕਰਾਮੈਂਟੋ ਸਥਿਤ ਉਸ ਦੇ ਰਿਹਾਇਸ਼ੀ ਘਰ ਵਿੱਚ ਦੇਖਿਆ ਗਿਆ ਸੀ। ਇਸ ਤੋਂ ਬਾਅਦ ਉਸ ਦਾ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਲਗਾਤਾਰ ਕਈ ਦਿਨ ਕੋਈ ਸੂਹ ਨਾ ਮਿਲਣ ਕਾਰਨ 4 ਅਕਤੂਬਰ ਨੂੰ ਉਸ ਦੇ ਚਚੇਰੇ ਭਰਾ ਨੇ ਸਥਾਨਕ ਪੁਲਿਸ ਕੋਲ ਪਹੁੰਚ ਕਰਕੇ ਗੁੰਮਸ਼ੁਦਗੀ ਦੀ ਲਿਖਤੀ ਰਿਪੋਰਟ ਦਰਜ ਕਰਵਾਈ, ਜਿਸ ਮਗਰੋਂ ਪੁਲਿਸ ਨੇ ਉਸ ਦੀ ਭਾਲ ਲਈ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ।

ਪਤੀ ਦਾ ਦਾਅਵਾ, ‘ਡਾਕ ਚੈੱਕ ਕਰਦਿਆਂ ਆਏ ICE ਏਜੰਟ’

ਸ਼ੁਰੂਆਤੀ ਪੁੱਛਗਿੱਛ ਦੌਰਾਨ ਮੁਲਜ਼ਮ ਗੁਰਿੰਦਰ ਗਿੱਲ ਨੇ ਪੁਲਿਸ ਨੂੰ ਕਹਾਣੀ ਸੁਣਾਉਂਦਿਆਂ ਦੱਸਿਆ ਕਿ ਜੈਸਮੀਨ ਘਰ ਦੇ ਬਾਹਰ ਲੱਗੇ ਲੈਟਰਬਾਕਸ ਵਿੱਚੋਂ ਡਾਕ ਚੈੱਕ ਕਰ ਰਹੀ ਸੀ। ਉਸ ਨੇ ਦਾਅਵਾ ਕੀਤਾ ਕਿ ਇਸੇ ਦੌਰਾਨ ਅਚਾਨਕ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਦੇ ਅਧਿਕਾਰੀ ਪਹੁੰਚੇ ਅਤੇ ਉਸ ਦੀ ਪਤਨੀ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਰਵਾਨਾ ਹੋ ਗਏ।

ਹਾਲਾਂਕਿ, ਪੁਲਿਸ ਨੂੰ ਗੁਰਿੰਦਰ ਦੇ ਹਾਵ-ਭਾਵ ਅਤੇ ਬਿਆਨਾਂ ‘ਤੇ ਸ਼ੁਰੂ ਤੋਂ ਹੀ ਸ਼ੱਕ ਹੋ ਗਿਆ ਸੀ। ਜਦੋਂ ਅਮਰੀਕੀ ਜਾਂਚ ਅਧਿਕਾਰੀਆਂ ਨੇ ICE ਵਿਭਾਗ ਨਾਲ ਰਸਮੀ ਸੰਪਰਕ ਕੀਤਾ ਤਾਂ ਏਜੰਸੀ ਨੇ ਸਾਫ਼ ਸ਼ਬਦਾਂ ਵਿੱਚ ਸਪੱਸ਼ਟ ਕਰ ਦਿੱਤਾ ਕਿ ਉਨ੍ਹਾਂ ਵੱਲੋਂ ਅਜਿਹੀ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ ਅਤੇ ਨਾ ਹੀ ਜੈਸਮੀਨ ਨਾਂਅ ਦੀ ਕਿਸੇ ਮਹਿਲਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਮੀਗ੍ਰੇਸ਼ਨ ਏਜੰਸੀ ਦੇ ਇਸ ਖ਼ੁਲਾਸੇ ਨੇ ਗੁਰਿੰਦਰ ਦੇ ਝੂਠ ਦਾ ਪਰਦਾਫ਼ਾਸ਼ ਕਰ ਦਿੱਤਾ।

ਸੜੀ ਹੋਈ ਲਾਸ਼ ਮਿਲਣ ਮਗਰੋਂ ਡੀਐੱਨਏ ਨੇ ਖੋਲ੍ਹਿਆ ਭੇਤ

ਜੈਸਮੀਨ ਦੀ ਗੁੰਮਸ਼ੁਦਗੀ ਦੀ ਜਾਂਚ ਦਰਮਿਆਨ ਹੀ 1 ਅਕਤੂਬਰ ਨੂੰ ਐਲਡੋਰਾਡੋ ਕਾਊਂਟੀ ਦੇ ਖੇਤਰ ਵਿੱਚੋਂ ਪੁਲਿਸ ਨੂੰ ਇੱਕ ਬੁਰੀ ਤਰ੍ਹਾਂ ਸੜੀ ਹੋਈ ਲਾਸ਼ ਮਿਲੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਲਾਸ਼ ਦੇ ਨਮੂਨੇ ਡੀਐੱਨਏ ਅਤੇ ਫੋਰੈਂਸਿਕ ਲੈਬ ਵਿੱਚ ਭੇਜੇ ਗਏ, ਜਿਸ ਦੀ ਰਿਪੋਰਟ ਨੇ ਪੁਸ਼ਟੀ ਕੀਤੀ ਕਿ ਇਹ ਮ੍ਰਿਤਕ ਦੇਹ ਜੈਸਮੀਨ ਗਿੱਲ ਦੀ ਹੀ ਸੀ। ਇਸ ਪੁਸ਼ਟੀ ਤੋਂ ਬਾਅਦ ਪੁਲਿਸ ਨੇ ਗੁਰਿੰਦਰ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਅਤੇ ਉਸ ਦੇ ਪੁਰਾਣੇ ਬਿਆਨਾਂ ਵਿੱਚ ਵੱਡੇ ਪੱਧਰ ‘ਤੇ ਆਪਾ-ਵਿਰੋਧੀ ਤੱਥ ਸਾਹਮਣੇ ਆਏ।

ਪੁਲਿਸ ਪੜਤਾਲ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਪਤੀ-ਪਤਨੀ ਵਿਚਕਾਰ ਆਪਸੀ ਰਿਸ਼ਤੇ ਲੰਮੇ ਸਮੇਂ ਤੋਂ ਤਣਾਅਪੂਰਨ ਚੱਲ ਰਹੇ ਸਨ। ਦੋਵਾਂ ਵਿਚਾਲੇ ਤਲਾਕ ਅਤੇ ਬੱਚਿਆਂ ਦੀ ਕਾਨੂੰਨੀ ਕਸਟਡੀ ਨੂੰ ਲੈ ਕੇ ਅਦਾਲਤ ਵਿੱਚ ਵਿਵਾਦ ਚੱਲ ਰਿਹਾ ਸੀ। ਪੁਲਿਸ ਦਾ ਮੰਨਣਾ ਹੈ ਕਿ ਘਰੇਲੂ ਕਲੇਸ਼, ਤਲਾਕ ਅਤੇ ਬੱਚਿਆਂ ਦੀ ਕਸਟਡੀ ਨੂੰ ਲੈ ਕੇ ਪੈਦਾ ਹੋਈ ਰੰਜਿਸ਼ ਹੀ ਇਸ ਕਤਲ ਦੀ ਮੁੱਖ ਵਜ੍ਹਾ ਬਣੀ ਹੈ।

ਮੁਲਜ਼ਮ ਨੂੰ ਭੇਜਿਆ ਜੇਲ੍ਹ

ਪੁਲਿਸ ਨੇ ਮੁਲਜ਼ਮ ਗੁਰਿੰਦਰ ਗਿੱਲ ਨੂੰ ਗ੍ਰਿਫ਼ਤਾਰ ਕਰਕੇ ਸੈਕਰਾਮੈਂਟੋ ਕਾਊਂਟੀ ਦੀ ਮੁੱਖ ਜੇਲ੍ਹ (ਮੇਨ ਜੇਲ੍ਹ) ਵਿੱਚ ਭੇਜ ਦਿੱਤਾ ਹੈ। ਮਾਮਲੇ ਦੀ ਤਹਿ ਤੱਕ ਜਾਣ ਲਈ ਪੁਲਿਸ ਟੀਮਾਂ ਨੇ ਮੁਲਜ਼ਮ ਨਾਲ ਸਬੰਧਤ ਦੋ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਜਿੱਥੋਂ ਵਾਰਦਾਤ ਨਾਲ ਜੁੜੇ ਕਈ ਅਹਿਮ ਦਸਤਾਵੇਜ਼ੀ ਤੇ ਭੌਤਿਕ ਸਬੂਤ ਬਰਾਮਦ ਕੀਤੇ ਗਏ ਹਨ। ਅਮਰੀਕੀ ਕਾਨੂੰਨ ਅਨੁਸਾਰ ਮੁਲਜ਼ਮ ਵਿਰੁੱਧ ਕਤਲ ਦੀਆਂ ਸੰਗੀਨ ਧਾਰਾਵਾਂ ਤਹਿਤ ਅਗਲੇਰੀ ਕਾਰਵਾਈ ਜਾਰੀ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...