ਕੈਲੀਫੋਰਨੀਆ ਹਾਦਸਾ: ਜਸ਼ਨਪ੍ਰੀਤ ਦੇ ਹੱਕ ‘ਚ ਆਇਆ ਪੂਰਾ ਪਿੰਡ, ਬੋਲੇ- ਨਸ਼ੇ ਨੂੰ ਕਦੇ ਹੱਥ ਵੀ ਨਹੀਂ ਲਾਇਆ

Published: 

25 Oct 2025 14:27 PM IST

California Road Accident Jashanpreet: ਜਸ਼ਨਪ੍ਰੀਤ ਜੋ ਗੁਰਦਾਸਪੁਰ ਦੇ ਪਿੰਡ ਪੁਰਾਨਾ ਸ਼ਾਲਾ ਦਾ ਰਹਿਣ ਵਾਲਾ ਹੈ, ਉਸ ਦੇ ਪਰਿਵਾਰ ਤੇ ਪਿੰਡ ਵਾਸੀ ਜਸ਼ਨਪ੍ਰੀਤ ਦੇ ਹੱਕ 'ਚ ਆ ਖਲੋਤੇ ਹਨ ਤੇ ਗੁਰਦੁਆਰਾ ਸਾਹਿਬ ਦੀ ਹਾਜ਼ਰੀ 'ਚ ਦਾਅਵਾ ਕੀਤਾ ਹੈ ਕਿ ਜਸ਼ਨਪ੍ਰੀਤ ਬਚਪਨ ਤੋਂ ਹੀ ਗੁਰਸਿੱਖ ਸੀ ਤੇ ਇੱਕ ਹੋਣਹਾਰ ਬੱਚਾ ਸੀ। ਇਥੋਂ ਤੱਕ ਕਿ ਉਸ ਦਾ ਪੂਰਾ ਪਰਿਵਾਰ ਵੀ ਗੁਰਸਿੱਖ ਹੈ। ਨਸ਼ਾ ਕਰਨਾ ਤਾਂ ਦੂਰ ਉਸ ਨੇ ਕਦੀ ਨਸ਼ੇ ਵੱਲ ਵੇਖਿਆ ਵੀ ਨਹੀਂ ਹੈ।

ਕੈਲੀਫੋਰਨੀਆ ਹਾਦਸਾ: ਜਸ਼ਨਪ੍ਰੀਤ ਦੇ ਹੱਕ ਚ ਆਇਆ ਪੂਰਾ ਪਿੰਡ, ਬੋਲੇ- ਨਸ਼ੇ ਨੂੰ ਕਦੇ ਹੱਥ ਵੀ ਨਹੀਂ ਲਾਇਆ
Follow Us On

ਬੀਤੇ ਦਿਨ ਕੈਲੀਫੋਰਨੀਆ ‘ਚ ਪੰਜਾਬ ਦੇ ਇੱਕ ਟਰੱਕ ਡਰਾਈਵਰ ਨੇ ਲਗਭਗ 10 ਵਾਹਨਾਂ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਮੌਕੇ ਤੇ ਹੀ 3 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ 22 ਅਕਤੂਬਰ ਨੂੰ ਹੋਇਆ ਸੀ। ਹਾਦਸੇ ਦੀ ਵੀਡੀਓ ਵੀ ਕਾਫੀ ਵਾਇਰਲ ਹੋਈ ਸੀ। ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਦੀ ਪਛਾਣ 21 ਸਾਲਾ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ।

ਅਮਰੀਕੀ ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਟਰੱਕ ਡਰਾਈਵਰ ਨਸ਼ੇ ਦੀ ਹਾਲਤ ‘ਚ ਸੀ। ਹਾਲਾਂਕਿ, ਹੁਣ ਜਸਪ੍ਰੀਤ ਦਾ ਪਰਿਵਾਰ ਸਾਹਮਣੇ ਆਇਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਗੁਰਸਿੱਖ ਹੈ ਤੇ ਉਸ ਨੇ ਨਸ਼ਾ ਕਰਨਾ ਤਾਂ ਕਿ ਕਦੇ ਨਸ਼ੇ ਨੂੰ ਹੱਥ ਵੀ ਨਹੀਂ ਲਾਇਆ ਹੈ।

ਜਸ਼ਨਪ੍ਰੀਤ ਦੇ ਹੱਕ ‘ਚ ਆਏ ਪਿੰਡ ਵਾਸੀ

ਜਸ਼ਨਪ੍ਰੀਤ ਜੋ ਗੁਰਦਾਸਪੁਰ ਦੇ ਪਿੰਡ ਪੁਰਾਨਾ ਸ਼ਾਲਾ ਦਾ ਰਹਿਣ ਵਾਲਾ ਹੈ, ਉਸ ਦੇ ਪਰਿਵਾਰ ਤੇ ਪਿੰਡ ਵਾਸੀ ਜਸ਼ਨਪ੍ਰੀਤ ਦੇ ਹੱਕ ‘ਚ ਆ ਖਲੋਤੇ ਹਨ ਤੇ ਗੁਰਦੁਆਰਾ ਸਾਹਿਬ ਦੀ ਹਾਜ਼ਰੀ ‘ਚ ਦਾਅਵਾ ਕੀਤਾ ਹੈ ਕਿ ਜਸ਼ਨਪ੍ਰੀਤ ਬਚਪਨ ਤੋਂ ਹੀ ਗੁਰਸਿੱਖ ਸੀ ਤੇ ਇੱਕ ਹੋਣਹਾਰ ਬੱਚਾ ਸੀ। ਇਥੋਂ ਤੱਕ ਕਿ ਉਸ ਦਾ ਪੂਰਾ ਪਰਿਵਾਰ ਵੀ ਗੁਰਸਿੱਖ ਹੈ। ਨਸ਼ਾ ਕਰਨਾ ਤਾਂ ਦੂਰ ਉਸ ਨੇ ਕਦੀ ਨਸ਼ੇ ਵੱਲ ਵੇਖਿਆ ਵੀ ਨਹੀਂ ਹੈ। ਉਸ ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।

ਜਸ਼ਨਪ੍ਰੀਤ ਸਿੰਘ ਦੇ ਪਿਤਾ ਰਵਿੰਦਰ ਸਿੰਘ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੁਰਘਟਨਾ ਮਹਿਜ ਇੱਕ ਦੁਰਘਟਨਾ ਹੈ ਜੋ ਕਦੇ ਵੀ ਕਿਸੇ ਨਾਲ ਵੀ ਵਾਪਰ ਸਕਦੀ ਹੈ , ਉਨ੍ਹਾਂ ਨੂੰ ਦੁਰਘਟਨਾ ‘ਚ ਮਾਰੇ ਗਏ ਤਿੰਨ ਲੋਕਾਂ ਦੀ ਮੌਤ ਦਾ ਦੁੱਖ ਹੈ ਤੇ ਉਹ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ। ਪਰ ਜਸ਼ਨਪ੍ਰੀਤ ਦਾ ਨਸ਼ੇ ਨਾਲ ਕੋਈ ਸੰਬੰਧ ਨਹੀਂ ਹੈ, ਉਹ ਨਸ਼ਾ ਨਹੀਂ ਕਰਦਾ ਉਸ ਨੂੰ ਨਜਾਇਜ਼ ਭੰਡਿਆ ਜਾ ਰਿਹਾ ਹੈ।

ਸਰਕਾਰ ਅੱਗੇ ਬੇਨਤੀ

ਪਰਿਵਾਰ ਤੇ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅੱਗੇ ਮੰਗ ਕੀਤੀ ਹੈ ਕਿ ਮਾਮਲੇ ‘ਚ ਦਖਲੰਦਾਜੀ ਕਰਕੇ ਇਸ ਦੀ ਗਹਿਰਾਈ ਨਾਲ ਜਾਂਚ ਕਰਵਾਉਣ ਲਈ ਅਮਰੀਕੀ ਸਰਕਾਰ ਤੇ ਕੈਲੀਫੋਰਨੀਆ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸਿੱਖ ਧਰਮ ਨੂੰ ਨਾਜਾਇਜ਼ ਬਦਨਾਮ ਨਾ ਕੀਤਾ ਜਾ ਸਕੇ ।

ਦੱਸ ਦੇਈਏ ਕਿ ਘਟਨਾ ਤੋਂ ਬਾਅਦ ਸੈਨ ਬਰਨਾਰਡੀਨੋ ਕਾਉਂਟੀ ਸ਼ੈਰਿਫ਼ ਵਿਭਾਗ ਨੇ ਜਸ਼ਨਪ੍ਰੀਤ ਨੂੰ ਹਿਰਾਸਤ ‘ਚ ਲੈ ਲਿਆ ਸੀ ਤੇ ਉਸ ਤੋਂ ਪੁੱਛਗਿੱਛ ਕੀਤੀ ਗਈ। ਰਿਪੋਰਟਾਂ ਅਨੁਸਾਰ, ਜਸ਼ਨਪ੍ਰੀਤ ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਇਆ ਸੀ।