Aadhar Card Camp : ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ
Hoshiarpur News : ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 5 ਫਰਵਰੀ ਨੂੰ ਲਗਾਇਆ ਜਾਣ ਵਾਲਾ ਵਿਸ਼ੇਸ਼ ਕੈਂਪ ਪਹਿਲਾਂ 12 ਫਰਵਰੀ ਨੂੰ ਲਗਾਇਆ ਗਿਆ। ਕਿਉਂਕਿ ਕਿ 05 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਵਿਸ਼ੇਸ਼ ਕੈਂਪ ਦੀ ਤਰੀਕ ਵਿੱਚ ਬਦਲਾਅ ਕੀਤਾ ਗਿਆ ਸੀ।

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ। Camp for Voter Card Link to Aadhar Card
ਹੁਸ਼ਿਆਰਪੁਰ ਨਿਊਜ। ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ( Voter Card link with Aadhar Card) ਕਰਨ ਲਈ ਪ੍ਰੋਗਰਾਮ ਲਾਂਚ ਕੀਤਾ ਗਿਆ ਹੈ, ਜਿਸ ਵਿਚ ਪਹਿਲਾਂ ਤੋਂ ਰਜਿਸਟਰਡ ਵੋਟਰ ਹੈਲਪਲਾਈਨ ਐਪ ਐਨਵੀਐਸਪੀ ਅਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਫਾਰਮ ਨੰਬਰ-6 ਵੋਟ ਬਣਾਉਣ, ਫਾਰਮ ਨੰਬਰ 7 ਵੋਟ ਕਟਵਾਉਣ ਅਤੇ ਫਾਰਮ ਨੰਬਰ 8 ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਸੋਧ ਕਰਵਾਉਣ ਲਈ ਪਹਿਲਾਂ ਭਰੇ ਜਾਣ ਵਾਲੇ ਫਾਰਮਾਂ ਵਿਚ ਤਬਦੀਲੀਆਂ ਕੀਤੀਆਂ ਹਨ।