ਨਸ਼ੇ ਖਿਲਾਫ ਤੇਜ਼ ਹੋਵੇਗੀ ਮੁਹਿੰਮ, ਹਰ ਜ਼ਿਲ੍ਹੇ ‘ਚ ਨਿਯੁਕਤ ਕੀਤੇ ਕੋਆਰਡੀਨੇਟਰ

tv9-punjabi
Updated On: 

22 Apr 2025 01:19 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਸੂਬੇ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਮੁਕਤ ਕਰਨ ਦੇ ਹੁਕਮ ਦਿੱਤੇ ਹਨ। 1 ਮਾਰਚ ਤੋਂ, ਪੁਲਿਸ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮਾਂ ਅਤੇ ਛਾਪੇਮਾਰੀ ਕਰ ਰਹੀ ਹੈ।

ਨਸ਼ੇ ਖਿਲਾਫ ਤੇਜ਼ ਹੋਵੇਗੀ ਮੁਹਿੰਮ, ਹਰ ਜ਼ਿਲ੍ਹੇ ਚ ਨਿਯੁਕਤ ਕੀਤੇ ਕੋਆਰਡੀਨੇਟਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੁਰਾਣੀ ਤਸਵੀਰ

Follow Us On

ਪੰਜਾਬ ਵਿੱਚ, ਆਮ ਆਦਮੀ ਪਾਰਟੀ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਦੇ ਨਾਲ ਹੀ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਨੂੰ ਨਸ਼ਾ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਸ਼ਿਆਂ ਵਿਰੁੱਧ ਜੰਗ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਹੁਣ ਨਸ਼ਾ ਛੁਡਾਊ ਮੋਰਚਾ ਸ਼ੁਰੂ ਕੀਤਾ ਹੈ।

ਪੰਜਾਬ ਸਰਕਾਰ ਨੇ ਵੀ ਇੱਕ ਨਾਅਰਾ ਦਿੱਤਾ ਹੈ – ਨਸ਼ਾ ਹਾਰੇਗਾ, ਪੰਜਾਬ ਜਿੱਤੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਪੰਜਾਬ ਨੇ ‘ਨਸ਼ਾ ਮੁਕਤੀ ਮੋਰਚਾ’ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਸੂਬੇ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਮੁਕਤ ਕਰਨ ਦੇ ਹੁਕਮ ਦਿੱਤੇ ਹਨ। 1 ਮਾਰਚ ਤੋਂ, ਪੁਲਿਸ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਹਿੱਸੇ ਵਜੋਂ ਰਾਜ ਭਰ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮਾਂ ਅਤੇ ਛਾਪੇਮਾਰੀ ਕਰ ਰਹੀ ਹੈ।

‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ੇੜੀਆਂ ਨੂੰ ਵੀ ਮਰੀਜ਼ਾਂ ਵਾਂਗ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਸਹੀ ਇਲਾਜ ਦੇ ਪ੍ਰਬੰਧ ਵੀ ਇਸ ਮੁਹਿੰਮ ਦਾ ਇੱਕ ਹਿੱਸਾ ਹਨ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਅਤੇ ਪੰਜਾਬ ਦੇ ਸਾਰੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸੂਬਾ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।