AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੈਨੇਡਾ ਦੇ ਤਿੰਨ ਸਿੱਖ MPs ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, SGPC ਪ੍ਰਧਾਨ ਵੱਲੋਂ ਨਿੱਘਾ ਸਵਾਗਤ

ਮੀਡੀਆ ਨਾਲ ਗੱਲਬਾਤ ਕਰਦਿਆਂ ਐਮ.ਪੀ. ਜਸਰਾਜ ਸਿੰਘ ਹਾਲਣ ਅਤੇ ਦਲਵਿੰਦਰ ਸਿੰਘ ਗਿੱਲ ਨੇ ਕਿਹਾ, "ਸਾਨੂੰ ਮਾਣ ਮਹਿਸੂਸ ਹੁੰਦਾ ਹੈ ਜਦੋਂ ਅਸੀਂ ਪੂਰਨ ਗੁਰਸਿੱਖੀ ਸਰੂਪ ਵਿੱਚ ਕੈਨੇਡਾ ਦੀ ਪਾਰਲੀਮੈਂਟ ਵਿੱਚ ਖੜ੍ਹ ਕੇ ਸਮੁੱਚੀ ਮਨੁੱਖਤਾ ਦੇ ਭਲੇ ਦੀ ਗੱਲ ਕਰਦੇ ਹਾਂ।" ਉਨ੍ਹਾਂ ਕਿਹਾ ਕਿ ਕੈਨੇਡਾ 'ਲੈਂਡ ਆਫ ਅਪੋਰਚੁਨਿਟੀਜ਼' (ਅਵਸਰਾਂ ਦੀ ਧਰਤੀ) ਹੈ, ਜਿੱਥੇ ਤੁਹਾਡੇ ਨਾਲ ਕੋਈ ਵਿਤਕਰਾ ਨਹੀਂ ਹੁੰਦਾ।

ਕੈਨੇਡਾ ਦੇ ਤਿੰਨ ਸਿੱਖ MPs ਨੇ ਦਰਬਾਰ ਸਾਹਿਬ 'ਚ ਟੇਕਿਆ ਮੱਥਾ, SGPC ਪ੍ਰਧਾਨ ਵੱਲੋਂ ਨਿੱਘਾ ਸਵਾਗਤ
tv9-punjabi
| Updated On: 14 Feb 2026 12:07 PM IST

ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਕੈਨੇਡਾ ਤੋਂ ਆਏ ਉੱਚ ਪੱਧਰੀ ਸਿੱਖ ਵਫ਼ਦ ਨੇ ਦਰਸ਼ਨ-ਦੀਦਾਰੇ ਕੀਤੇ। ਇਸ ਵਫ਼ਦ ਵਿੱਚ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਸ਼ੈਡੋ ਵਿੱਤ ਮੰਤਰੀ ਅਤੇ ਐਮ.ਪੀ. ਜਸਰਾਜ ਸਿੰਘ ਹਾਲਣ, ਐਮ.ਪੀ. ਅਮਰਪ੍ਰੀਤ ਸਿੰਘ ਗਿੱਲ (ਕੈਲਗਰੀ ਸਕਾਈਵਿਊ) ਅਤੇ ਐਮ.ਪੀ. ਦਲਵਿੰਦਰ ਸਿੰਘ ਗਿੱਲ ਸ਼ਾਮਲ ਸਨ।

SGPC ਪ੍ਰਧਾਨ ਵੱਲੋਂ ਵਫ਼ਦ ਦਾ ਸਵਾਗਤ

ਉਨ੍ਹਾਂ ਦੇ ਨਾਲ ਸਰਦਾਰ ਅਮਰਪ੍ਰੀਤ ਸਿੰਘ ਬੈਂਸ, ਅੰਮ੍ਰਿਤਪਾਲ ਸਿੰਘ (ਸਰਪੰਚ) ਅਤੇ ਸੁਖਵਿੰਦਰ ਸਿੰਘ ਚੋਹਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗੁਰੂ ਸਾਹਿਬ ਦੀ ਵੱਡੀ ਬਖ਼ਸ਼ਿਸ਼ ਹੈ ਕਿ ਵਿਦੇਸ਼ਾਂ ਵਿੱਚ ਵਸਦੇ ਸਿੱਖ ਨਾ ਕੇਵਲ ਰਾਜਨੀਤੀ ਵਿੱਚ ਮੱਲਾਂ ਮਾਰ ਰਹੇ ਹਨ, ਸਗੋਂ ਆਪਣੇ ਗੁਰਸਿੱਖੀ ਜੀਵਨ ਨੂੰ ਵੀ ਬਾਖ਼ੂਬੀ ਸੰਭਾਲ ਰਹੇ ਹਨ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ। ਜਿਨ੍ਹਾਂ ਨੇ ਕੈਨੇਡੀਅਨ ਐਮ.ਪੀਜ਼ ਵੱਲੋਂ ਆਪਣੀ ਧਰਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਜਜ਼ਬੇ ਦੀ ਸ਼ਲਾਘਾ ਕੀਤੀ।

ਕੈਨੇਡਾ ਵਿੱਚ ਸਿੱਖਾਂ ਨੇ ਆਪਣੇ ਸਕੂਲ ਖੋਲ੍ਹੇ

ਮੀਡੀਆ ਨਾਲ ਗੱਲਬਾਤ ਕਰਦਿਆਂ ਐਮ.ਪੀ. ਜਸਰਾਜ ਸਿੰਘ ਹਾਲਣ ਅਤੇ ਦਲਵਿੰਦਰ ਸਿੰਘ ਗਿੱਲ ਨੇ ਕਿਹਾ, “ਸਾਨੂੰ ਮਾਣ ਮਹਿਸੂਸ ਹੁੰਦਾ ਹੈ ਜਦੋਂ ਅਸੀਂ ਪੂਰਨ ਗੁਰਸਿੱਖੀ ਸਰੂਪ ਵਿੱਚ ਕੈਨੇਡਾ ਦੀ ਪਾਰਲੀਮੈਂਟ ਵਿੱਚ ਖੜ੍ਹ ਕੇ ਸਮੁੱਚੀ ਮਨੁੱਖਤਾ ਦੇ ਭਲੇ ਦੀ ਗੱਲ ਕਰਦੇ ਹਾਂ।” ਉਨ੍ਹਾਂ ਕਿਹਾ ਕਿ ਕੈਨੇਡਾ ‘ਲੈਂਡ ਆਫ ਅਪੋਰਚੁਨਿਟੀਜ਼’ (ਅਵਸਰਾਂ ਦੀ ਧਰਤੀ) ਹੈ, ਜਿੱਥੇ ਤੁਹਾਡੇ ਨਾਲ ਕੋਈ ਵਿਤਕਰਾ ਨਹੀਂ ਹੁੰਦਾ।

ਉਨ੍ਹਾਂ ਦੱਸਿਆ ਕਿ ਕੈਲਗਰੀ ਵਿੱਚ ਤਿੰਨੇ ਐਮ.ਪੀ. ਇਕਜੁੱਟ ਹੋ ਕੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਦਫ਼ਤਰ ਹਰ ਇੱਕ ਲਈ ਖੁੱਲ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਵਿੱਚ ਸਿੱਖਾਂ ਨੇ ਆਪਣੇ ਸਕੂਲ ਖੋਲ੍ਹੇ ਹਨ ਜੋ ਕਿ ਵਿਦਿਅਕ ਮਿਆਰ ਵਿੱਚ ਟੌਪ 15 ਵਿੱਚ ਆਉਂਦੇ ਹਨ। ਜਿੱਥੇ ਪੜ੍ਹਾਈ ਦੇ ਨਾਲ-ਨਾਲ ਗੁਰਮਤਿ ਅਤੇ ਕੀਰਤਨ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ।

ਕੈਨੇਡਾ ਵੀਜ਼ਾ ਨਿਯਮਾਂ ਦੀ ਸਖ਼ਤੀ ਬਾਰੇ ਕੀਤੀ ਗੱਲ

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬੀ ਨੌਜਵਾਨਾਂ ਨੂੰ ਆਪਣੀ ਰੂਟਸ (ਜੜ੍ਹਾਂ) ਨਾਲ ਜੋੜਨ ਲਈ ‘ਕਲਚਰਲ ਐਕਸਚੇਂਜ’ ਪ੍ਰੋਗਰਾਮਾਂ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਤਿਆਰ ਹੈ ਕਿ ਵਿਦੇਸ਼ਾਂ ਵਿੱਚ ਬੈਠੀ ਸੰਗਤ ਨੂੰ ਕਥਾ, ਕੀਰਤਨ ਜਾਂ ਹੋਰ ਧਾਰਮਿਕ ਸਹਿਯੋਗ ਦਿੱਤਾ ਜਾ ਸਕੇ। ਕੈਨੇਡਾ ਵਿੱਚ ਵੀਜ਼ਾ ਨਿਯਮਾਂ ਵਿੱਚ ਹੋ ਰਹੀ ਸਖ਼ਤੀ ਬਾਰੇ ਗੱਲ ਕਰਦਿਆਂ ਐਮ.ਪੀਜ਼ ਨੇ ਕਿਹਾ ਕਿ ਤਬਦੀਲੀਆਂ ਕੁਦਰਤੀ ਹਨ, ਪਰ ਸਹੀ ਰਸਤੇ ਰਾਹੀਂ ਜਾਣ ਵਾਲਿਆਂ ਲਈ ਹਾਲੇ ਵੀ ਬਹੁਤ ਮੌਕੇ ਮੌਜੂਦ ਹਨ।

ਸਮੁੱਚੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰਧਾਨ ਧਾਮੀ ਵੱਲੋਂ ਸਮੂਹ ਸ਼ਖਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਫਮਣ ਸਿੰਘ ਕੈਲਗਰੀ, ਕੁਲਵੰਤ ਸਿੰਘ ਮੰਨਣ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Follow Us
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ...
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ...
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...