River Water Supply: ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਇਕ ਅਪਰੈਲ ਤੋਂ

Updated On: 

01 Mar 2023 18:24 PM

Punjab News: ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫ਼ਸਲ ਲਈ ਢੁਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ।

River Water Supply: ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਇਕ ਅਪਰੈਲ ਤੋਂ

ਫਾਈਲ ਫੋਟੋ

Follow Us On

ਪੰਜਾਬ ਨਿਊਜ: ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ (Cotton Farmers) ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪ੍ਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਨਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।

‘ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ’

ਚੰਡੀਗੜ੍ਹ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਦੀ ਕਾਸ਼ਤ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਯਕੀਨੀ ਬਣੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜ਼ਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ।

ਕੰਮ ਵਿਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ – ਸੀਐੱਮ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁਕਵੀਂ ਸਫ਼ਾਈ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੇਸ਼ੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫ਼ਾਈ 31 ਮਾਰਚ ਤੱਕ ਜ਼ਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।

ਪਾਣੀ ਦੀ ਚੋਰੀ ਨੂੰ ਰੋਕਣ ਲਈ ਪਹਿਰਾ

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ