ਰਾਮ ਨੌਮੀ 'ਤੇ ਇਕੱਠੇ ਨਜ਼ਰ ਆਏ ਸਾਰੀਆਂ ਪਾਰਟੀਆਂ ਦੇ ਉਮੀਦਵਾਰ, ਚੰਨੀ ਨੇ CM ਮਾਨ ਦੀ ਮਾਤਾ ਪੈਰ ਛੂਹ ਕੇ ਲਿਆ ਅਸ਼ੀਰਵਾਦ | Candidates of all parties seen together on Rama Navami in Jalandhar know in Punjabi Punjabi news - TV9 Punjabi

ਰਾਮ ਨੌਮੀ ‘ਤੇ ਇਕੱਠੇ ਨਜ਼ਰ ਆਏ ਸਾਰੀਆਂ ਪਾਰਟੀਆਂ ਦੇ ਉਮੀਦਵਾਰ, ਚੰਨੀ ਨੇ CM ਮਾਨ ਦੀ ਮਾਤਾ ਪੈਰ ਛੂਹ ਕੇ ਲਿਆ ਅਸ਼ੀਰਵਾਦ

Published: 

17 Apr 2024 22:20 PM

ਜਲੰਧਰ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੇ ਸਿਆਸੀ ਉਤਸ਼ਾਹ ਦਰਮਿਆਨ ਸਿਆਸਤ ਦੀ ਚੰਗੀ ਤਸਵੀਰ ਸਾਹਮਣੇ ਆਈ ਹੈ। ਜਲੰਧਰ ਦੇ ਸ਼੍ਰੀ ਸਿੱਧ ਸ਼ਕਤੀਪੀਠ ਦੇਵੀ ਤਾਲਾਬ ਮੰਦਿਰ ਵਿਖੇ ਸ਼੍ਰੀ ਰਾਮ ਨੌਮੀ ਦੇ ਮੌਕੇ 'ਤੇ ਕੱਢੇ ਗਏ ਜਲੂਸ ਵਿੱਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਹਿੱਸਾ ਲਿਆ।

ਰਾਮ ਨੌਮੀ ਤੇ ਇਕੱਠੇ ਨਜ਼ਰ ਆਏ ਸਾਰੀਆਂ ਪਾਰਟੀਆਂ ਦੇ ਉਮੀਦਵਾਰ, ਚੰਨੀ ਨੇ CM ਮਾਨ ਦੀ ਮਾਤਾ ਪੈਰ ਛੂਹ ਕੇ ਲਿਆ ਅਸ਼ੀਰਵਾਦ
Follow Us On

ਜਲੰਧਰ ਤੋਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਆਮ ਆਦਮੀ ਪਾਰਟੀ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਤੋਂ AAP ਵਿੱਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ ‘ਤੇ ਪਾਰਟੀ ਨੇ ਜਲੰਧਰ ਤੋਂ ਦਾਅ ਲਗਾਇਆ ਹੈ। ਉੱਥੇ ਹੀ ਕਾਂਗਰਸ ਨੇ ਆਪਣੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਆਸੀ ਅਖਾੜੇ ਵਿੱਚ ਉਤਾਰਿਆ ਹੈ।

ਜਲੰਧਰ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੇ ਸਿਆਸੀ ਉਤਸ਼ਾਹ ਦਰਮਿਆਨ ਸਿਆਸਤ ਦੀ ਚੰਗੀ ਤਸਵੀਰ ਸਾਹਮਣੇ ਆਈ ਹੈ। ਜਲੰਧਰ ਦੇ ਸ਼੍ਰੀ ਸਿੱਧ ਸ਼ਕਤੀਪੀਠ ਦੇਵੀ ਤਾਲਾਬ ਮੰਦਿਰ ਵਿਖੇ ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ ਕੱਢੇ ਗਏ ਜਲੂਸ ਵਿੱਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਹਿੱਸਾ ਲਿਆ।

ਇਸੇ ਮੰਚ ‘ਤੇ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ, ਵਿਧਾਇਕ ਸ਼ੀਤਲ ਅੰਗੁਰਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ, ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਟੀਨੂੰ, ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਮੌਜੂਦ ਸਨ।

ਇਸ ਦੌਰਾਨ ਸਾਬਕਾ ਸੀਐਮ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਉਨ੍ਹਾਂ ਨੇ ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਜੱਫੀ ਵੀ ਪਾਈ। ਇਹ ਸਾਰੀਆਂ ਤਸਵੀਰਾਂ ਦੇਖ ਕੇ ਲੱਗ ਨਹੀਂ ਰਿਹਾ ਸੀ ਕਿ ਇਹ ਸਭ ਵੱਖ-ਵੱਖ ਪਾਰਟੀਆਂ ਦੇ ਸਿਆਸਤਦਾਨ ਹਨ। ਅੱਜ ਇਨ੍ਹਾਂ ਨੇ ਸਿਆਸਤ ਨੂੰ ਪਾਸੇ ਰੱਖ ਕੇ ਧਾਰਮਿਕ ਜਗ੍ਹਾਂ ‘ਤੇ ਇਸ ਤਰ੍ਹਾਂ ਮੁਲਾਕਤ ਕਰ ਇੱਕ ਚੰਗੀ ਮਿਸਾਲ ਪੇਸ਼ ਕੀਤੀ ਹੈ।

ਇਹ ਵੀ ਪੜ੍ਹੋ: ਸ਼ੰਭੂ ਬਾਰਡਰ ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ: ਤੋੜੇ ਬੈਰੀਕੇਡ, ਪੁਲਿਸ ਨਾਲ ਹੱਥੋਪਾਈ; 34 ਟ੍ਰੇਨਾਂ ਪ੍ਰਭਾਵਿਤ, 11 ਰੱਦ

Exit mobile version