Captain Amarinder Singh ਬਣ ਸਕਦੇ ਹਨ ਜੰਮੂ-ਕਸ਼ਮੀਰ ਦੇ ਰਾਜਪਾਲ !, ਬੀਜੇਪੀ ਦੇ ਸਕਦੀ ਹੈ ਅਹਿਮ ਜਿੰਮੇਵਾਰੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ 81 ਸਾਲ ਦੇ ਹੋ ਗਏ ਹਨ। ਉਹ ਕਾਂਗਰਸ ਛੱਡਣ ਤੋਂ ਬਾਅਦ ਬਣਾਈ ਗਈ ਖੇਤਰੀ ਪਾਰਟੀ ਨੂੰ ਭੰਗ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਕਾਰਨ ਪੀਐੱਮ ਅਤੇ ਬੀਜੇਪੀ ਦੇ ਕਈ ਵੱਡੇ ਨੇਤਾਵਾਂ ਨਾਲ ਉਨ੍ਹਾਂ ਦੀ ਕਾਫੀ ਨੇੜਤਾ ਹੈ।

ਪੰਜਾਬ ਨਿਊਜ। ਅਪ੍ਰੈਲ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਭਾਜਪਾ (BJP) ਕੇਂਦਰੀ ਮੰਤਰੀ ਮੰਡਲ ਅਤੇ ਸੰਗਠਨ ‘ਚ ਫੇਰਬਦਲ ਦੇ ਨਾਲ-ਨਾਲ ਤਿੰਨ ਸੂਬਿਆਂ ‘ਚ ਰਾਜਪਾਲ ਵੀ ਬਦਲ ਸਕਦੀ ਹੈ। ਜੰਮੂ-ਕਸ਼ਮੀਰ ਦੀ ਸਿਆਸਤ ‘ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਚਰਚਾ ‘ਚ ਹੈ। 2020 ‘ਚ ਰਾਜਪਾਲ ਬਣੇ ਮਨੋਜ ਸਿਨਹਾ ਦੀ ਥਾਂ ਕੈਪਟਨ ਨੂੰ ਇਹ ਜ਼ਿੰਮੇਵਾਰੀ ਸੌਂਪਣ ‘ਤੇ ਵਿਚਾਰ ਚੱਲ ਰਿਹਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਇਸ ਸਮੇਂ 81 ਸਾਲ ਦੇ ਹੋ ਗਏ ਹਨ। ਉਹ ਕਾਂਗਰਸ ਛੱਡਣ ਤੋਂ ਬਾਅਦ ਬਣਾਈ ਗਈ ਖੇਤਰੀ ਪਾਰਟੀ ਨੂੰ ਭੰਗ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਮੋਦੀ ਸਰਕਾਰ ਲੋਕ ਸਭਾ ਚੋਣਾਂ ‘ਚ ਉਤਰਨ ਤੋਂ ਪਹਿਲਾਂ ਦੋ-ਤਿੰਨ ਰਾਜਪਾਲਾਂ ਨੂੰ ਹਟਾਉਣ ‘ਤੇ ਵੀ ਵਿਚਾਰ ਕਰ ਰਹੀ ਹੈ, ਜਿਸ ਵਿੱਚ ਜੰਮੂ-ਕਸ਼ਮੀਰ ਵੀ ਸ਼ਾਮਿਲ ਹੈ। ਤੇ ਇੱਥੇ ਇਹ ਜਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਸਕਦੀ ਹੈ।
ਬੀਜੇਪੀ ਸਾਬਕਾ ਕਾਂਗਰਸੀਆਂ ‘ਤੇ ਜਤਾ ਰਹੀ ਭਰੋਸਾ
ਭਾਜਪਾ ਉਨ੍ਹਾਂ ਨੇਤਾਵਾਂ ‘ਤੇ ਵੀ ਵਿਸ਼ਵਾਸ ਜਤਾਈ ਜਾ ਰਹੀ ਹੈ ਜੋ ਲੋਕ ਸਭਾ ਸੀਟਾਂ ਹਾਸਲ ਕਰਨ ਲਈ ਪੰਜਾਬ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਚਰਚਾ ਹੈ ਕਿ ਹੁਣ ਜਦੋਂ ਭਾਜਪਾ ਨੇ ਸਾਬਕਾ ਕਾਂਗਰਸੀ ਆਗੂ ਅਤੇ ਸਾਬਕਾ ਲੋਕ ਸਭਾ ਸਪੀਕਰ ਬਲਰਾਮ ਦੇ ਪੁੱਤਰ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਦਾ ਅਹੁਦਾ ਸੌਂਪਿਆ ਹੈ ਤਾਂ ਕੈਪਟਨ ਨੂੰ ਵੀ ਕੋਈ ਅਹਿਮ ਤੇ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਕੈਪਟਨ ਦੀ ਬੇਟੀ ਜੈਇੰਦਰ ਕੌਰ BJP ‘ਚ ਐਕਟਿਵ
ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀਆਂ ਮੀਟਿੰਗਾਂ ‘ਚ ਜ਼ਿਆਦਾ ਨਜ਼ਰ ਨਹੀਂ ਆਉਂਦੇ ਪਰ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਜੈ ਇੰਦਰ ਕੌਰ ਖੁਦ ਰਾਸ਼ਟਰੀ ਅਤੇ ਰਾਜ ਪੱਧਰੀ ਮੀਟਿੰਗਾਂ ਵਿੱਚ ਪਹੁੰਚਦੇ ਹਨ। ਦੂਜੇ ਪਾਸੇ ਪਿਛਲੇ ਦਿਨੀਂ ਜਾਖੜ ਦੀ ਅੰਮ੍ਰਿਤਸਰ ਫੇਰੀ ਦੌਰਾਨ ਜੈ ਇੰਦਰ ਕੌਰ ਨੇ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਜਾਖੜ ਨੂੰ ਵਧਾਈ ਦਿੱਤੀ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ