ਮਜੀਠੀਆ ਦੇ ਹੱਕ ‘ਚ ਕੈਪਟਨ ਅਮਰਿੰਦਰ ਸਿੰਘ ਦੀ ਪੋਸਟ, ਸੀਐਮ ਮਾਨ ਨੇ ਘੇਰਿਆ

Updated On: 

26 Jul 2025 15:19 PM IST

Captain Amarinder Singh Supports Bikram Majithia: ਅਮਰਿੰਦਰ ਸਿੰਘ ਨੇ ਪੋਸਟ ਕੀਤੀ ਸੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣਾ ਤੇ ਪਰੇਸ਼ਾਨ ਕਰਨਾ ਅਣਮਨੁੱਖੀ ਚਾਲਾਂ ਦੀ ਇੱਕ ਹੈਰਾਨ ਕਰਨ ਵਾਲੀ ਉਦਾਹਰਣ ਹੈ। ਮੈਂ ਇਸ ਰਾਜਨੀਤਿਕ ਜ਼ੁਲਮ ਦੀ ਸਖ਼ਤ ਨਿੰਦਾ ਕਰਦਾ ਹਾਂ। ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਅਸਹਿਮਤੀ ਨੂੰ ਦਬਾਇਆ ਜਾ ਰਿਹਾ ਹੈ।

ਮਜੀਠੀਆ ਦੇ ਹੱਕ ਚ ਕੈਪਟਨ ਅਮਰਿੰਦਰ ਸਿੰਘ ਦੀ ਪੋਸਟ, ਸੀਐਮ ਮਾਨ ਨੇ ਘੇਰਿਆ

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪੁਰਾਣੀ ਤਸਵੀਰ

Follow Us On

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੇ ਹੱਕ ‘ਚ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਉਨ੍ਹਾਂ ਦੀ ਇਸ ਫੇਸਬੁੱਕ ਪੋਸਟ ‘ਤੇ ਹੁਣ ਵਿਵਾਦ ਖੜ੍ਹਾ ਹੋ ਗਿਆ ਹੈ। ਆਮ ਆਦਮੀ ਪਾਰਟੀ ਉਨ੍ਹਾਂ ਨੂੰ ਇਸ ਬਿਆਨ ‘ਤੇ ਨਿਸ਼ਾਨਾ ਬਣਾ ਰਹੀ ਹੈ।

ਅਮਰਿੰਦਰ ਸਿੰਘ ਨੇ ਪੋਸਟ ਕੀਤੀ ਸੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣਾ ਤੇ ਪਰੇਸ਼ਾਨ ਕਰਨਾ ਅਣਮਨੁੱਖੀ ਚਾਲਾਂ ਦੀ ਇੱਕ ਹੈਰਾਨ ਕਰਨ ਵਾਲੀ ਉਦਾਹਰਣ ਹੈ। ਮੈਂ ਇਸ ਰਾਜਨੀਤਿਕ ਜ਼ੁਲਮ ਦੀ ਸਖ਼ਤ ਨਿੰਦਾ ਕਰਦਾ ਹਾਂ। ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਅਸਹਿਮਤੀ ਨੂੰ ਦਬਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਧਿਆ ਨਿਸ਼ਾਨਾ

ਸੀਐਮ ਭਗਵੰਤ ਮਾਨ ਨੇ ਇਸ ਪੋਸਟ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ, “ਕੈਪਟਨ ਸਾਹਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ..ਜਦੋਂ ਲੋਕਾਂ ਦੇ ਪੁੱਤ ਥੋਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿੱਚ ਤੜਫ ਤੜਫ ਮਰ ਰਹੇ ਸੀ ਓਸ ਵੇਲੇ ਤੁਸੀਂ ਮਹਿਫ਼ਲਾਂ ਚ ਬੈਠੇ ਸੀ..ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ..ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ??”

‘ਆਪ’ ਆਗੂ ਨੀਲ ਗਰਗ ਨੇ ਕੈਪਟਨ ਨੂੰ ਘੇਰਿਆ

ਆਮ ਆਦਮੀ ਪਾਰਟੀ ਆਗੂ ਨੀਲ ਗਰਗ ਨੇ ਸਾਬਕਾ ਮੁੱਖ ਮੰਤਰੀ ਨੂੰ ਘੇਰਦੇ ਹੋਏ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਖੁਦ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਹ ਹਫ਼ਤਿਆਂ ਅੰਦਰ ਹੀ ਨਸ਼ੇ ਨੂੰ ਖ਼ਤਮ ਕਰ ਦੇਣਗੇ। ਨੀਲ ਗਰਗ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ‘ਚ ਨਸ਼ਾ ਖ਼ਤਮ ਨਹੀਂ ਕੀਤਾ, ਸਗੋਂ ਪੰਜਾਬ ਨੂੰ ਬਰਬਾਦ ਜ਼ਰੂਰ ਕਰ ਦਿੱਤਾ।

‘ਆਪ’ ਆਗੂ ਨੇ ਕਿਹਾ ਕਿ ਅੱਜ ਅਮਰਿੰਦਰ ਸਿੰਘ ਦੀ ਬਿਕਰਮ ਮਜੀਠੀਆ ਦੇ ਹੱਕ ‘ਚ ਕੀਤੀ ਗਈ ਪੋਸਟ ਇਹ ਸਾਬਤ ਕਰਦੀ ਹੈ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਨਸ਼ਾ ਤਸਕਰਾਂ ਨੂੰ ਪਨਾਹ ਦਿੰਦੀ ਹੈ। ਇਹ ਸਿਰਫ਼ ਆਮ ਆਦਮੀ ਪਾਰਟੀ ਹੈ ਜੋ ਨਸ਼ਿਆਂ ਖਿਲਾਫ਼ ਅਸਲੀ ਲੜਾਈ ਲੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਨੂੰ ਇਸ ਪੋਸਟ ‘ਤੇ ਸਫ਼ਾਈ ਦੇਣੀ ਚਾਹੀਦੀ ਹੈ।