ਪਿਛਲੀਆਂ ਘਟਨਾਵਾਂ ਦਾ ਜ਼ਿਕਰ ਕਰਕੇ ਮਤਭੇਦ ਨਹੀਂ ਪੈਦਾ ਕਰਨਾ ਚਾਹੀਦਾ, ਕੈਪਟਨ ਦੀ ਬਿੱਟੂ ਨੂੰ ਨਸੀਹਤ!
'ਸਤਲੁਜ' ਫਿਲਮ 'ਤੇ ਵਿਵਾਦ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਘਟਨਾ ਨੂੰ ਸਿਰਫ਼ ਇੱਕ ਪੱਖ ਦੇ ਦ੍ਰਿਸ਼ਟੀਕੋਣ ਤੋਂ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਪੂਰੇ ਸੰਦਰਭ ਨੂੰ ਸਮਝਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਦੌਰਾਨ ਵੱਡੀ ਗਿਣਤੀ 'ਚ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਜੇਕਰ 25 ਹਜ਼ਾਰ ਦੇ ਕਰੀਬ ਲੋਕ ਮਾਰੇ ਗਏ ਸਨ ਤਾਂ 1800 ਪੁਲਿਸ ਮੁਲਾਜ਼ਮ ਵੀ ਅੱਤਵਾਦ ਨਾਲ ਲੜਦੇ ਹੋਏ ਸ਼ਹੀਦ ਹੋਏ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਵੇਂ ਇਤਿਹਾਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਪਿਛਲੀਆਂ ਘਟਨਾਵਾਂ ਨੂੰ ਵਰਤਮਾਨ ‘ਚ ਲੋਕਾਂ ‘ਚ ਮਤਭੇਦ ਪੈਦਾ ਕਰਨ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਪੰਜਾਬ ‘ਚ ਪਿਛਲੇ ਘਟਨਾਵਾਂ ਨੂੰ ਸੰਤੁਲਿਤ ਦ੍ਰਿਸ਼ਟੀਕੋਣ ਤੋਂ ਦੇਖਣ ਦੀ ਲੋੜ ਹੈ। ਇੱਕ ਮੀਡੀਆ ਅਧਾਰੇ ਨੂੰ ਦਿੱਤੀ ਗਈ ਇੰਟਰਵਿਊ ‘ਚ ਕੈਪਟਨ ਅਮਰਿੰਦਰ ਸਿੰਘ ਨੇ ਇਹ ਟਿੱਪਣੀਆਂ ਕੀਤੀਆਂ ਹਨ।
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਹਾਲੀਆਂ ਟਿੱਪਣੀਆਂ ‘ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਮ੍ਰਿਤਕ ਵਿਅਕਤੀਆਂ ਦੀਆਂ ਫੋਟੋਆਂ ਤੇ ਵੀਡੀਓਜ਼ ਸਾਂਝੀਆਂ ਕਰਕੇ ਮੁੱਦੇ ਨੂੰ ਬੇਲੋੜਾ ਉਛਾਲਿਆ ਜਾ ਰਿਹਾ ਹੈ।
ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ
‘ਸਤਲੁਜ’ ਫਿਲਮ ‘ਤੇ ਵਿਵਾਦ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਘਟਨਾ ਨੂੰ ਸਿਰਫ਼ ਇੱਕ ਪੱਖ ਦੇ ਦ੍ਰਿਸ਼ਟੀਕੋਣ ਤੋਂ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਪੂਰੇ ਸੰਦਰਭ ਨੂੰ ਸਮਝਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਦੌਰ ਦੌਰਾਨ ਵੱਡੀ ਗਿਣਤੀ ‘ਚ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਜੇਕਰ 25 ਹਜ਼ਾਰ ਦੇ ਕਰੀਬ ਲੋਕ ਮਾਰੇ ਗਏ ਸਨ ਤਾਂ 1800 ਪੁਲਿਸ ਮੁਲਾਜ਼ਮ ਵੀ ਅੱਤਵਾਦ ਨਾਲ ਲੜਦੇ ਹੋਏ ਸ਼ਹੀਦ ਹੋਏ ਹਨ।
ਖਾਲੜਾ ਬਾਰੇ ਕੀ ਬੋਲੇ?
ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਵਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖਾਲੜਾ ਨੇ ਲਾਪਤਾ ਵਿਅਕਤੀਆਂ ਦੇ ਮਾਮਲਿਆਂ ਬਾਰੇ ਸਬੂਤ ਇਕੱਠੇ ਕਰਨ ਦਾ ਕੰਮ ਕੀਤਾ ਸੀ ਤੇ ਇਸ ਵਿੱਚ ਕੁਝ ਵੀ ਗਲਤ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਵੇਂ ਅਤੀਤ ਨੂੰ ਸਵੀਕਾਰ ਕਰਨਾ ਤੇ ਸਿੱਖਣਾ ਮਹੱਤਵਪੂਰਨ ਹੈ, ਪਰ ਪੁਰਾਣੀਆਂ ਘਟਨਾਵਾਂ ਦੇ ਆਧਾਰ ‘ਤੇ ਨਵੀਂ ਪੀੜ੍ਹੀ ‘ਚ ਤਣਾਅ ਪੈਦਾ ਕਰਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਤਵਾਦ ਦੇ ਦੌਰ ਦੌਰਾਨ ਵੀ ਪੰਜਾਬ ਟਚ ਹਿੰਦੂ ਤੇ ਸਿੱਖਾਂ ਵਿਚਕਾਰ ਭਾਈਚਾਰੇ ਦੀ ਭਾਵਨਾ ਬਰਕਰਾਰ ਰਹੀ।
ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਕੇਪੀਐਸ ਗਿੱਲ ਦਾ ਬਚਾਅ ਕਰਦੇ ਹੋਏ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਨੂੰ ਖ਼ਤਮ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।


