AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੈਪਟਨ ਅਮਰਿੰਦਰ ਸਿੰਘ ਨੂੰ ਫੌਰਟਿਸ ਹਸਪਤਾਲ ਤੋਂ ਮਿਲੀ ਛੁੱਟੀ, ਗੋਡਿਆਂ ਦਾ ਕਰਵਾਇਆ ਆਪਰੇਸ਼ਨ

ਕੈਪਟਨ ਅਮਰਿੰਦਰ ਸਿੰਘ ਨੂੰ ਫੌਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਸਮੇਂ ਤੋਂ ਲਗਾਤਾਰ ਗੋਡਿਆਂ ਦੇ ਦਰਦ ਦੀ ਸ਼ਿਕਾਇਤ ਸੀ। ਜਿਸ ਕਾਰਨ ਉਨ੍ਹਾਂ ਦੀਆਂ ਸਰੀਰਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਸਨ।

ਕੈਪਟਨ ਅਮਰਿੰਦਰ ਸਿੰਘ ਨੂੰ ਫੌਰਟਿਸ ਹਸਪਤਾਲ ਤੋਂ ਮਿਲੀ ਛੁੱਟੀ, ਗੋਡਿਆਂ ਦਾ ਕਰਵਾਇਆ ਆਪਰੇਸ਼ਨ
tv9-punjabi
| Updated On: 14 Feb 2026 17:46 PM IST

ਪੰਜਾਬ ਬੀਜੇਪੀ ਦੀ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਫੌਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਸਮੇਂ ਤੋਂ ਲਗਾਤਾਰ ਗੋਡਿਆਂ ਦੇ ਦਰਦ ਦੀ ਸ਼ਿਕਾਇਤ ਸੀ। ਜਿਸ ਕਾਰਨ ਉਨ੍ਹਾਂ ਦੀਆਂ ਸਰੀਰਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਸਨ। ਡਾਕਟਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਇਹ ਸਪੱਸ਼ਟ ਹੋ ਗਿਆ ਕਿ ਉਨ੍ਹਾਂ ਨੂੰ ਗੋਡੇ ਬਦਲਣ ਦੀ ਸਰਜਰੀ ਦੀ ਲੋੜ ਸੀ। ਨਤੀਜੇ ਵਜੋਂ, ਉਨ੍ਹਾਂ ਨੂੰ ਮੰਗਲਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਹਸਪਤਾਲ ਪ੍ਰਸ਼ਾਸਨ ਨੇ ਬਲੱਡ ਪ੍ਰੈਸ਼ਰ, ਦਿਲ ਦੀ ਧੜਕਣ ਅਤੇ ਹੋਰ ਟੈਸਟਾਂ ਸਮੇਤ ਸਾਰੇ ਜ਼ਰੂਰੀ ਟੈਸਟ ਕੀਤੇ। ਨਤੀਜੇ ਆਮ ਆਉਣ ਤੋਂ ਬਾਅਦ ਉਨ੍ਹਾਂ ਦੇ ਗੋਡੇ ਦੀ ਸਰਜਰੀ ਕੀਤੀ ਗਈ।

ਬੀਜੇਪੀ ਆਗੂਆਂ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਬੀਤੇ ਕੱਲ੍ਹ ਪੰਜਾਬ ਭਾਜਪਾ ਦੀ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦੇ ਲਈ ਮੋਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਪਹੁੰਚੇ। ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਸੀ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦ ਹੀ ਸਿਹਤਯਾਬ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ।

ਕੈਪਟਨ ਨੂੰ ਕਾਂਗਰਸ ਨੇ ਭੇਜਿਆ ਆਫਰ

ਇਸੇ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਵੱਲੋਂ ਸੰਮਨ ਵੀ ਜਾਰੀ ਕੀਤਾ ਗਿਆ। ਜਿਸ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਦੇ ਨਾਲ ਭੱਖ ਗਿਆ। ਇਸ ਵਿਚਕਾਰ ਕਾਂਗਰਸ ਦੇ ਵੱਡੇ ਆਗੂ ਇੱਥੋਂ ਤੱਕ ਕਿ ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਕੈਪਟਨ ਨੂੰ ਕਾਂਗਰਸ ਵਿੱਚ ਮੁੜ ਜੁਆਇੰਨ ਕਰਨ ਦਾ ਆਫਰ ਤੱਕ ਦੇ ਦਿੱਤਾ। ਭੁਪੇਸ਼ ਬਘੇਲ ਨੇ ਕਿਹਾ ਕਿ ਜੇਕਰ ਉਹ ਕਾਂਗਰਸ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਤਾਂ ਪਾਰਟੀ ਹਾਈਕਮਾਨ ਇਸ ‘ਤੇ ਵਿਚਾਰ ਕਰ ਸਕਦੀ ਹੈ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਬੀਤੇ ਦਿਨੀਂ ਲੁਧਿਆਣਾ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਤੇ ਵੀ ਨਹੀਂ ਜਾ ਰਹੇ ਹਨ। ਉਹ ਬੀਜੇਪੀ ਵਿੱਚ ਹਨ ਅਤੇ ਬੀਜੇਪੀ ਵਿੱਚ ਰਹਿਣਗੇ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...