ਕੈਪਟਨ ਅਮਰਿੰਦਰ ਸਿੰਘ ਨੂੰ ਈਡੀ ਦਾ ਨੋਟਿਸ, ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ

Updated On: 

12 Feb 2026 14:06 PM IST

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਫੋਰਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਕਥਿਤ ਉਲੰਘਣਾ ਅਤੇ ਅਣ ਦੱਸੀਆਂ ਵਿਦੇਸ਼ੀ ਜਾਇਦਾਦਾਂ ਦੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੂੰ ਈਡੀ ਦਾ ਨੋਟਿਸ, ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ

ਕੈਪਟਨ ਨੂੰ ਨੋਟਿਸ ਭੇਜਣ ਵਾਲੇ ਅਧਿਕਾਰੀ ਦਾ ਤਬਾਦਲਾ

Follow Us On

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਫੋਰਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਕਥਿਤ ਉਲੰਘਣਾ ਅਤੇ ਅਣ ਦੱਸੀਆਂ ਵਿਦੇਸ਼ੀ ਜਾਇਦਾਦਾਂ ਦੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।

ਇਸ ਜਾਂਚ ਦਾ ਮੁੱਖ ਕੇਂਦਰ ਸਵਿਟਜ਼ਰਲੈਂਡ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਦੇ ਟਰੱਸਟਾਂ ਵਿੱਚ ਕੀਤੇ ਗਏ ਲੈਣ-ਦੇਣ ਹਨ। ਅਦਾਲਤਾਂ ਨੇ ED ਨੂੰ ਉਨ੍ਹਾਂ ਆਮਦਨ ਕਰ ਰਿਕਾਰਡਾਂ ਤੱਕ ਪਹੁੰਚ ਦੀ ਇਜਾਜ਼ਤ ਦੇ ਦਿੱਤੀ ਹੈ, ਜੋ ਅੰਤਰਰਾਸ਼ਟਰੀ ਸੰਧੀਆਂ ਰਾਹੀਂ ਪ੍ਰਾਪਤ ਕੀਤੇ ਗਏ ਸਨ।

ਰਣਇੰਦਰ ਸਿੰਘ ਨੇ ਸਾਂਝੀ ਕੀਤੀ ਪੋਸਟ ਜਾਣੋ

ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਹਰ ਜਾਂਚ ਏਜੰਸੀ ਨਾਲ ਪੂਰੀ ਤਰ੍ਹਾਂ ਸਹਿਯੋਗ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਕਾਨੂੰਨ ਵਿੱਚ ਪੂਰ ਭਰੋਸਾ ਹੈ।

ਗੋਡਿਆਂ ਦੀ ਸਰਜਰੀ ਕਾਰਨ ਹਸਪਤਾਲ ਵਿੱਚ ਹਨ ਭਰਤੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੇ ਗੋਡਿਆਂ ਦੀ ਸਰਜਰੀ ਹੋਈ। ਦੱਸ ਦਈਏ ਕਿ ਬੀਤੇ ਕੁਝ ਸਮੇਂ ਤੋਂ ਉਨ੍ਹਾਂ ਦੇ ਗੋਡਿਆਂ ਵਿੱਚ ਲਗਾਤਾਰ ਦਰਦ ਦੀ ਸ਼ਿਕਾਇਤ ਸੀ। ਜਿਸ ਕਾਰਨ ਉਨ੍ਹਾਂ ਦੀਆਂ ਸਰੀਰਕ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਡਿਆਂ ਦੀ ਸਰਜਰੀ ਕਾਰਨ ਉਨ੍ਹਾਂ ਨੇ ਈਡੀ ਤੋਂ ਥੋੜ੍ਹਾ ਸਮਾਂ ਮੰਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਬਾਰੇ ਜਾਣੋ

ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਰਾਜਨੀਤੀ ਦਾ ਇੱਕ ਮਹੱਤਵਪੂਰਨ ਨਾਮ ਹਨ। ਉਨ੍ਹਾਂ ਦਾ ਜਨਮ 11 ਮਾਰਚ 1942 ਨੂੰ ਪਟਿਆਲਾ ਵਿੱਚ ਹੋਇਆ। ਭਾਰਤੀ ਫੌਜ ਵਿੱਚ ਸੇਵਾ ਕਰਨ ਤੋਂ ਬਾਅਦ ਉਹ ਰਾਜਨੀਤੀ ਵਿੱਚ ਆਏ। ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ—ਪਹਿਲੀ ਵਾਰ 2002 ਤੋਂ 2007 ਅਤੇ ਦੂਜੀ ਵਾਰ 2017 ਤੋਂ 2021 ਤੱਕ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹੇ। ਬਾਅਦ ਵਿੱਚ ਉਨ੍ਹਾਂ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਅਤੇ ਫਿਰ ਭਾਰਤੀ ਜਨਤਾ ਪਾਰਟੀ ਨਾਲ ਜੁੜ ਗਏ। ਉਹ ਆਪਣੀ ਸਾਫ਼ ਛਵੀ ਅਤੇ ਮਜ਼ਬੂਤ ਪ੍ਰਸ਼ਾਸਕੀ ਸੋਚ ਲਈ ਜਾਣੇ ਜਾਂਦੇ ਹਨ।

Follow Us