ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦਾ ਆਫਰ! ਪੰਜਾਬ ਕਾਂਗਰਸ ਇੰਚਾਰਜ ਨੇ ਕਿਹਾ- ਹਾਈਕਮਾਨ ਕਰੇਗਾ ਵਿਚਾਰ

Updated On: 

12 Feb 2026 23:05 PM IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਈਡੀ ਦਾ ਸੰਮਨ ਜਾਰੀ ਹੋਇਆ ਹੈ। ਜਿਸ ਤੋਂ ਬਾਅਦ ਕਾਂਗਾਰਸ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਆਉਣ ਦਾ ਆਫਰ ਦੇ ਦਿੱਤਾ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦਾ ਆਫਰ! ਪੰਜਾਬ ਕਾਂਗਰਸ ਇੰਚਾਰਜ ਨੇ ਕਿਹਾ- ਹਾਈਕਮਾਨ ਕਰੇਗਾ ਵਿਚਾਰ
Follow Us On

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਈਡੀ ਦਾ ਸੰਮਨ ਜਾਰੀ ਹੋਇਆ ਹੈ। ਜਿਸ ਤੋਂ ਬਾਅਦ ਕਾਂਗਾਰਸ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਆਉਣ ਦਾ ਆਫਰ ਦੇ ਦਿੱਤਾ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਸਿਆਸੀ ਗਲਿਆਰੀਆਂ ਵਿੱਚ ਚਰਚਾ ਚਲ ਰਹੀ ਸੀ ਕਿ ਕੈਪਟਨ ਹੁਣ ਕਾਂਗਰਸ ਪਾਰਟੀ ਵੱਲ ਰੁਖ ਕਰ ਸਕਦੇ ਹਨ। ਇਸ ਲਈ ED ਨੇ ਕੈਪਟਨ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਸੰਮਨ ਜਾਰੀ ਕਰ ਦਿੱਤਾ ਹੈ, ਤਾਂਕਿ ਉਹ ਕਾਂਗਰਸ ਪਾਰਟੀ ਵਿੱਚ ਵਾਪਸੀ ਕਰਨ ਤੋਂ ਪਹਿਲਾਂ ਸੋਚ ਲੈਣ।

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਵਾਪਸ ਆਉਣਾ ਚਾਹੁੰਦੇ ਹਨ, ਤਾਂ ਇਸ ਮਾਮਲੇ ‘ਤੇ ਪਾਰਟੀ ਵੱਲੋਂ ਵਿਚਾਰ ਕੀਤਾ ਜਾ ਸਕਦਾ ਹੈ। ਉੱਥੇ ਹੀ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਅੰਤਿਮ ਫੈਸਲਾ ਹਾਈਕਮਾਨ ਵੱਲੋਂ ਲਿਆ ਜਾਵੇਗਾ। ਬਘੇਲ ਨੇ ਕਿਹਾ ਕਿ ਇਹ ਵੀ ਕਬੂਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਸਿਆਸਤ ਦੇ ਵੱਡੇ ਆਗੂ ਹਨ ਅਤੇ ਉਨ੍ਹਾਂ ਦੀ ਭੁਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਕੈਪਟਨ ਦੀ ਧੀ ਜੈ ਇੰਦਰ ਕੌਰ ਨੇ ਕੀਤਾ ਸਪਸ਼ਟ

ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਵਿੱਚ ਸਾਫ ਕਰ ਦਿੱਤਾ ਕਿ ਈਡੀ ਦਾ ਸੰਮਨ ਪਹਿਲਾਂ ਵੀ ਆਇਆ ਸੀ ਅਤੇ ਹੁਣ ਵੀ ਉਹ ਹੀ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਤੇ ਵੀ ਨਹੀਂ ਜਾ ਰਹੇ। ਉਹ ਭਾਜਪਾ ਵਿੱਚ ਹਨ ਅਤੇ ਭਾਜਪਾ ਵਿੱਚ ਹੀ ਰਹਿਣਗੇ।

ਕੈਪਟਨ ਨੇ ਕਿਹਾ- ਕਾਂਗਰਸ ਨੂੰ ਮਿਸ ਕਰਦਾ ਹਾਂ

ਦੱਸ ਦਈਏ ਕਿ ਕਰੀਬ 2 ਮਹੀਨੇ ਪਹਿਲਾਂ ਇੱਕ ਨਿੱਜੀ ਚੈਨਲ ਦੇ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੈਂ ਕਦੇ ਵੀ ਕਾਂਗਰਸ ਪਾਰਟੀ ਨੂੰ ਨਹੀਂ ਛੱਡਦਾ। ਕਾਂਗਰਸ ਆਗੂਆਂ ਨੇ ਮੇਰੇ ਨਾਲ ਕਈ ਗਲਤ ਕੰਮ ਕੀਤੇ। ਉਨ੍ਹਾਂ ਨੇ ਮੇਰੀਆਂ ਗੱਲਾਂ ਨੂੰ ਨਜ਼ਰ ਅੰਦਾਜ ਕੀਤਾ। ਇਸ ਲਈ ਮੈਂ ਪਾਰਟੀ ਛੱਡ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੈਂ ਬੀਜੇਪੀ ਵਿੱਚ ਹਾਂ ਪਰ ਅੱਜ ਵੀ ਕਾਂਗਰਸ ਪਾਰਟੀ ਨੂੰ ਮਿਸ ਕਰਦਾ ਹਾਂ।

ਬਾਜਵਾ ਤੇ ਰੰਧਾਵਾ ਵੀ ਦੇ ਚੁੱਕੇ ਹਨ ਕੈਪਟਨ ਨੂੰ ਆਫਰ

ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਧੁਰ ਵਿਰੋਧੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੁਝ ਸਮਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਮੁੜ ਵਾਪਸ ਆਉਣ ਦਾ ਆਫਰ ਵੀ ਕੀਤਾ। ਹਲਾਂਕਿ ਉਸ ਤੋਂ ਬਾਅਦ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੜ ਕੈਪਟਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ।