ਕੈਨੇਡਾ ਦੇ PM ‘ਤੇ ਭੜਕੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ, ਬੋਲੇ- ਟਰੂਡੋ ਕਰ ਰਹੇ ਹਨ ਵੋਟ ਬੈਂਕ ਦੀ ਰਾਜਨੀਤੀ

Published: 

20 Sep 2023 10:46 AM

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ PM ਟਰੂਡੋ ਵੱਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕੀ ਅਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਰਮਿਆਨ ਅੰਦਰੂਨੀ ਕਲੇਸ਼ ਦਾ ਨਤੀਜਾ ਹੈ।

ਕੈਨੇਡਾ ਦੇ PM ਤੇ ਭੜਕੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ, ਬੋਲੇ- ਟਰੂਡੋ ਕਰ ਰਹੇ ਹਨ ਵੋਟ ਬੈਂਕ ਦੀ ਰਾਜਨੀਤੀ
Follow Us On

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਸਰਕਾਰ ‘ਤੇ ਲਾਏ ਦੋਸ਼ਾਂ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਗੇ ਆਏ ਹਨ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਦਾਅਵਾ ਗਲਤ ਹੈ। ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਰਮਿਆਨ ਅੰਦਰੂਨੀ ਕਲੇਸ਼ ਦਾ ਨਤੀਜਾ ਹੈ। ਕੈਪਟਨ ਨੇ ਟਰੂਡੋ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਟਰੂਡੋ ਵੋਟ ਬੈਂਕ ਦੀ ਰਾਜਨੀਤੀ ਕਰ ਰਹੇ- ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿੱਚ ਫਸ ਗਏ ਹਨ। ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਖ਼ਤਰੇ ‘ਚ ਪਾਇਆ ਹੋਇਆ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਬਿਨਾਂ ਸਬੂਤਾਂ ਦੇ ਬਿਆਨ ਦੇਣਾ ਬਹੁਤ ਗੈਰ-ਜ਼ਿੰਮੇਵਾਰਾਨਾ ਹੈ। ਕਿਉਂਕਿ ਉਹ ਇਹ ਸਭ ਵੋਟ ਬੈਂਕ ਲਈ ਕਰ ਰਹੇ ਹਨ।

ਭਾਰਤੀ ਦੂਤਾਵਾਸ ‘ਤੇ ਹੋਏ ਹਮਲੇ ‘ਤੇ ਕੈਨੇਡਾ ਨੇ ਚੁੱਪੀ ਧਾਰੀ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਥੇ ਭਾਰਤੀ ਲੋਕਾਂ ‘ਤੇ ਹਮਲਾ ਕੀਤਾ ਗਿਆ ਅਤੇ ਡਿਪਲੋਮੈਟਾਂ ਨੂੰ ਧਮਕੀਆਂ ਦਿੱਤੀਆਂ ਗਈਆਂ, ਪਰ ਕੈਨੇਡੀਅਨ ਸਰਕਾਰ ਨੇ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ। ਕੀ ਕੈਨੇਡਾ ਦੀ ਸਰਕਾਰ ਨੇ ਉਥੇ ਭਾਰਤੀ ਦੂਤਾਵਾਸਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਕੀਤੀ ਹੈ? ਅਜਿਹੇ ਦੋਸ਼ ਲਗਾ ਕੇ ਟਰੂਡੋ ਅਪਣੇ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਅੰਮ੍ਰਿਤਸਰ ‘ਚ ਹੋਈ ਮੀਟਿੰਗ ‘ਚ ਟਰੂਡੋ ਨੂੰ ਦੱਸੀ ਸਾਰੀ ਗੱਲ

ਕੈਪਟਨ ਨੇ ਕਿਹਾ ਕਿ 2018 ਵਿੱਚ ਭਾਰਤ ਫੇਰੀ ਦੌਰਾਨ ਜਦੋਂ ਉਹ ਟਰੂਡੋ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮਿਲੇ ਸਨ ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਆਪਣੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਕਿਉਂਕਿ ਸੱਜਣ ਵਰਲਡ ਸਿੱਖ ਆਰਗੇਨਾਈਜੇਸ਼ਨ ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿਰੋਧੀ ਗਤੀਵੀਧੀਆਂ ਵਿੱਚ ਸ਼ਾਮਲ ਸੀ।