ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੈਪਟਨ ਅਮਰਿੰਦਰ ਸਿੰਘ 3 ਸਾਲਾਂ ਬਾਅਦ ਸਿਆਸਤ ‘ਚ ਹੋਏ ਐਕਟਿਵ, ਤਰਨਤਾਰਨ ਜ਼ਿਮਨੀ ਚੋਣ ਲਈ ਕਰਨਗੇ ਪ੍ਰਚਾਰ, ਜਾਣੋ

Captain Amrinder Singh Active in Politics: ਕੈਪਟਨ ਅਮਰਿੰਦਰ ਸਿੰਘ 3 ਸਾਲਾਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਐਕਟਿਵ ਹੋ ਗਏ ਹਨ। ਉਹ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਕਰਨਗੇ ਅਤੇ ਭਾਜਪਾ ਨੂੰ ਮਜ਼ਬੂਤ ​​ਕਰਨਗੇ। ਕੈਪਟਨ ਮਾਲਵਾ ਖੇਤਰ 'ਤੇ ਵੀ ਫੋਕਸ ਕਰ ਰਹੇ ਹਨ, ਜਿੱਥੇ ਉਨ੍ਹਾਂ ਦਾ ਕਿਸਾਨਾਂ ਵਿੱਚ ਡੂੰਘਾ ਪ੍ਰਭਾਵ ਹੈ।

ਕੈਪਟਨ ਅਮਰਿੰਦਰ ਸਿੰਘ 3 ਸਾਲਾਂ ਬਾਅਦ ਸਿਆਸਤ 'ਚ ਹੋਏ ਐਕਟਿਵ, ਤਰਨਤਾਰਨ ਜ਼ਿਮਨੀ ਚੋਣ ਲਈ ਕਰਨਗੇ ਪ੍ਰਚਾਰ, ਜਾਣੋ
Follow Us
tv9-punjabi
| Updated On: 01 Nov 2025 07:58 AM IST

ਪੰਜਾਬ ਦੀ ਰਾਜਨੀਤੀ ਤੋਂ ਕਰੀਬ ਤਿੰਨ ਸਾਲ ਤੱਕ ਦੂਰ ਰਹੇ ਕੈਪਟਨ ਅਮਰਿੰਦਰ ਸਿੰਘ ਮੁੜ ਤੋਂ ਐਕਟਿਵ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਕਰਨਗੇ। ਉਨ੍ਹਾਂ ਨੇ ਸ਼ਹੀਦੀ ਸਮਾਗਮ ਦੌਰਾਨ ਆਨੰਦਪੁਰ ਸਾਹਿਬ ਜਾਣ ਦੀ ਵੀ ਪ੍ਰੋਗਰਾਮ ਬਣਾ ਲਿਆ ਹੈ। ਇਸ ਦੌਰਾਨ ਹੱਥ ਵਿੱਚ ਖੁੰਡਾ ਸਟੇਜ ‘ਤੇ ਪੁਰਾਣੇ ਅੰਦਾਜ ਵਿੱਚ ਬੈਠੇ ਨਜ਼ਰ ਆਏ। ਬੀਜੇਪੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਪੁਰਾਣੇ ਰੂਪ ਵਿੱਚ ਪੰਜਾਬੀਆਂ ਦਾ ਨੇਤੇ ਵਜੋਂ ਅਕੈਟਿਵ ਕਰਨ ਦੀ ਯੋਜਨਾ ਬਣਾ ਰਹੀ ਹੈ।

ਬੀਜੇਪੀ ਨੂੰ ਲਗਾਤਾਰ ਕਰ ਰਹੇ ਮਜ਼ਬੂਤ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਮੇਰੀ ਰੀੜ੍ਹ ਦੀ ਹੱਡੀ ਦੀ ਸਰਜਰੀ ਹੋਈ ਸੀ ਅਤੇ ਇਸ ਕਾਰਨ ਮੈਂ ਰਾਜਨੀਤੀ ਵਿੱਚ ਐਕਟਿਵ ਨਹੀਂ ਸੀ। ਹੁਣ ਮੈਂ ਠੀਕ ਹਾਂ ਅਤੇ ਚੋਣ ਮੈਦਾਨ ਵਿੱਚ ਉਤਰਿਆ ਹਾਂ, ਲੜਾਈ ਜਿੱਤਣ ਤੋਂ ਬਾਅਦ ਹੀ ਵਾਪਸ ਪਰਤਾਂਗਾ। ਰਾਜਨੀਤੀ ਵਿੱਚ ਸਰਗਰਮ ਹੁੰਦੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੁਰਾਣੇ ਸਾਥੀ ਸੰਦੀਪ ਸਿੰਘ ਸੰਨੀ ਬਰਾੜ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਤੋਂ ਪਹਿਲਾਂ, ਉਹ ਮੋਗਾ ਸਥਿਤ ਭਾਰਤੀ ਜਨਤਾ ਪਾਰਟੀ ਦਫ਼ਤਰ ਗਏ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ। ਉੱਥੇ ਇੱਕ ਰਸਮੀ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਇਸ ਦੌਰਾਨ ਉਹ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਤੀ ਹਮਲਾਵਰ ਦਿਖਾਈ ਦਿੱਤੇ।

ਇਸ ਤੋਂ ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਮੋਗਾ ਸਥਿਤ ਭਾਰਤੀ ਜਨਤਾ ਪਾਰਟੀ ਦਫ਼ਤਰ ਗਏ ਅਤੇ ਉਨ੍ਹਾਂ ਨੇ ਬੀਜੇਪੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਰਸਮੀ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਜਿਸ ਵਿੱਚ ਉਹ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਹਮਲਾਵਰ ਦਿਖੀ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬੀਜੇਪੀ ਦੀ ਲੋੜ ਹੈ ਕਿਉਂਕਿ ਸੂਬੇ ਵਿੱਚੋਂ ਨਸ਼ਾ, ਗੈਂਗਸਟਰਵਾਦ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਭਾਜਪਾ ਦੀ ਮਦਦ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ।

ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਕਿਹਾ?

ਸ਼੍ਰੋਮਣੀ ਅਕਾਲੀ ਦਲ ਦਾ ਹਿੰਸਾ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਜੇਪੀ ਤੇ ਅਕਾਲੀ ਦਲ ਵਿਚਕਾਰ ਗੱਠਜੋੜ ਦੇ ਹੱਕ ਵਿੱਚ ਨਹੀਂ ਦਿਖ ਰਹੇ। ਇਸ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ਸਾਫ ਇਨਕਾਰ ਕਰ ਦਿੱਤਾ। ਗੱਠਜੋੜ ਬਾਰੇ ਪੁੱਛੇ ਜਾਣ ‘ਤੇ, ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਰਾਸ਼ਟਰੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ।

ਪਰ ਜਿਸ ਤਰ੍ਹਾਂ ਆਗੂ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਅਸੀਂ ਇਕੱਲੇ ਚੋਣਾਂ ਲੜਨ ਦੇ ਸਮਰੱਥ ਹਾਂ। ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਹੋ ਕਿ ਉਹ ਆਪਣੀ ਹਰਕਤਾਂ ਠੀਕ ਕਰਨ।

ਮਾਲਵਾ ਵਿੱਚ ਆਪਣੀ ਟੀਮ ਨੂੰ ਮਜ਼ਬੂਤ ​​ਕਰਨਗੇ ਕੈਪਟਨ

ਕੈਪਟਨ ਅਮਰਿੰਦਰ ਸਿੰਘ ਹੁਣ ਪੂਰੀ ਤਰ੍ਹਾਂ ਮਾਲਵਾ ‘ਤੇ ਫੋਕਸ ਕਰ ਰਹੇ ਹਨ। ਉਹ ਇੱਥੇ ਆਪਣੇ ਪੁਰਾਣੇ ਸਾਥਿਆਂ ਨੂੰ ਐਕਟਿਵ ਕਰ ਰਹੇ ਹਨ। ਸੁਨੀਲ ਜਾਖੜ, ਰਾਹੁਲ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ ਅਤੇ ਹਰਜੋਤ ਕਮਲ ਸਮੇਤ ਉਨ੍ਹਾਂ ਦੇ ਕੋਰ ਗਰੁੱਪ ਦੇ ਮੈਂਬਰ ਆਗੂ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਉਹ ਹੁਣ ਉਨ੍ਹਾਂ ਨੂੰ ਐਕਟਿਵ ਕਰ ਰਹੇ ਹਨ। ਉਨ੍ਹਾਂ ਦੀ ਟੀਮ ਆਉਣ ਵਾਲੇ ਦਿਨਾਂ ਵਿੱਚ ਕਈ ਕਾਂਗਰਸ ਸਣੇ ਹੋਰ ਪਰਟੀ ਦੇ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਲਈ ਕੰਮ ਕਰੇਗੀ।

ਜਾਣੋ ਪਹਿਲਾ ਮਾਲਵਾ ਖੇਤਰ ਹੀ ਕਿਉਂ?

  • ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ 69 ਮਾਲਵੇ ਤੋਂ ਹਨ।
  • ਭਾਜਪਾ ਦਾ ਉਦੇਸ਼ ਮਾਲਵੇ ਵਿੱਚ ਆਗੂਆਂ ਦੀ ਭਾਰੀ ਘਾਟ ਨੂੰ ਪੂਰਾ ਕਰਨਾ ਹੈ।
  • ਕੈਪਟਨ ਕੈਪਟਨ ਅਮਰਿੰਦਰ ਸਿੰਘ ਦਾ ਮਾਲਵੇ ਦੇ ਕਿਸਾਨਾਂ ਵਿੱਚ ਬਹੁਤ ਪ੍ਰਭਾਵ ਹੈ। ਇਸ ਲਈ ਕਿਸਾਨਾਂ ਨੂੰ ਇੱਕਜੁਟ ਕਰਨ ਬੇਹੱਦ ਜ਼ਰੂਰੀ ਹੈ।
  • ਪੰਜਾਬ ਦੇ ਜ਼ਿਆਦਾਤਰ ਮੁੱਖ ਮੰਤਰੀ ਮਾਲਵਾ ਖੇਤਰ ਤੋਂ ਹੀ ਬਣੇ ਹਨ ਇਸ ਲਈ ਬੀਜੇਪੀ ਪਾਰਟੀ ਫੋਕਸ ਕਰ ਰਹੀ ਹੈ।

ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...