ਕੈਪਟਨ ਨਾਲ ਸਹਿਮਤ ਨਹੀਂ ਅਸ਼ਵਨੀ ਸ਼ਰਮਾ, ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕਹੀ ਇਹ ਗੱਲ
Punjab BJP Alliance With SAD: ਕੈਪਟਨ ਅਮਰਿੰਦਰ ਸਿੰਘ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਭਾਜਪਾ ਨੂੰ ਜੇਕਰ ਪੰਜਾਬ 'ਚ ਸਰਕਾਰ ਬਣਾਉਣੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਲੈਣਾ ਚਾਹੀਦਾ ਹੈ। ਨਹੀਂ ਤਾਂ 2027 ਤਾਂ ਕਿ 2032 ਤੇ 2037 ਵੀ ਭੁੱਲ ਜਾਓ। ਹਾਲਾਂਕਿ, ਹੁਣ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਇਹ ਕੈਪਟਨ ਦੀ ਨਿੱਜੀ ਰਾਏ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਜਿੱਥੇ 2027 ਪੰਜਾਬ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਵਕਾਲਤ ਕਰ ਰਹੇ ਹਨ। ਦੂਜੇ ਪਾਸੇ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪਾਰਟੀ ਪੰਜਾਬ ਦੀ ਸਾਰੀਆਂ 117 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜਨ ਨੂੰ ਲੈ ਕੇ ਤਿਆਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਨੇ ਕਿਸੇ ਗਠਜੋੜ ਦੀ ਲੋੜ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਭਾਜਪਾ ਨੂੰ ਜੇਕਰ ਪੰਜਾਬ ‘ਚ ਸਰਕਾਰ ਬਣਾਉਣੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਲੈਣਾ ਚਾਹੀਦਾ ਹੈ। ਨਹੀਂ ਤਾਂ 2027 ਤਾਂ ਕਿ 2032 ਤੇ 2037 ਵੀ ਭੁੱਲ ਜਾਓ। ਹਾਲਾਂਕਿ, ਹੁਣ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਇਹ ਕੈਪਟਨ ਦੀ ਨਿੱਜੀ ਰਾਏ ਹੈ।
ਕੈਪਟਨ ਨੇ ਕੀ ਕਿਹਾ ਸੀ?
ਇੱਕ ਮੀਡੀਆ ਹਾਊਸ ਨਾਲ ਪੋਡਕਾਸਟ ਦੌਰਾਨ, ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਨਹੀਂ ਜਿੱਤ ਸਕਦੀ ਤੇ ਸੱਤਾ ‘ਚ ਵਾਪਸ ਆਉਣ ਲਈ ਅਕਾਲੀ ਦਲ ਨਾਲ ਆਪਣਾ ਗਠਜੋੜ ਮੁੜ ਸੁਰਜੀਤ ਕਰਨਾ ਪਵੇਗਾ। ਇਹ ਧਿਆਨ ਦੇਣ ਯੋਗ ਹੈ ਕਿ ਸਤੰਬਰ 2020 ‘ਚ ਤਿੰਨ ਖੇਤੀਬਾੜੀ ਕਾਨੂੰਨ ਪਾਸ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਆਪਣਾ 27 ਸਾਲ ਪੁਰਾਣਾ ਗਠਜੋੜ ਤੋੜ ਦਿੱਤਾ ਸੀ, ਪਰ ਅਮਰਿੰਦਰ ਸਿੰਘ ਦੇ ਇਸ ਬਿਆਨ ਨੇ ਇੱਕ ਵਾਰ ਫਿਰ ਗਠਜੋੜ ਨੂੰ ਮੁੜ ਸੁਰਜੀਤ ਕਰ ਦਿੱਤਾ।
ਪੰਜਾਬ ‘ਚ ਭਾਜਪਾ ਦੀ ਸਥਿਤੀ ਦੇ ਸਵਾਲ ‘ਤੇ, ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਸੂਬੇ ਨੂੰ ਚੰਗੀ ਤਰ੍ਹਾਂ ਨਹੀਂ ਸਮਝਦੀ ਤੇ ਆਪਣੇ ਆਪ ਇੱਕ ਮਜ਼ਬੂਤ ਸੰਗਠਨਾਤਮਕ ਅਧਾਰ ਬਣਾਉਣ ‘ਚ ਅਸਮਰੱਥ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਹੀ ਜ਼ਰੂਰੀ ਕਾਰਜਬਲ ਤੇ ਜ਼ਮੀਨੀ ਪੱਧਰ ‘ਤੇ ਨੈੱਟਵਰਕ ਪ੍ਰਦਾਨ ਕਰ ਸਕਦਾ ਹੈ, ਨਹੀਂ ਤਾਂ ਭਾਜਪਾ ਨੂੰ ਆਪਣਾ ਅਧਾਰ ਬਣਾਉਣ ਲਈ ਦੋ ਤੋਂ ਤਿੰਨ ਚੋਣਾਂ ਲੱਗਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅਕਾਲੀ ਦਲ ਨਾਲ ਗਠਜੋੜ ਤੋਂ ਬਿਨਾਂ ਸਰਕਾਰ ਬਣਾਉਣ ਦਾ ਕੋਈ ਹੋਰ ਤਰੀਕਾ ਨਹੀਂ ਹੈ।”
ਭਾਜਪਾ ਦੇ ਅੰਦਰ ਗਠਜੋੜ ਲਈ ਉੱਠ ਰਹੀਆਂ ਆਵਾਜ਼ਾਂ
ਅਮਰਿੰਦਰ ਸਿੰਘ ਦੇ ਬਿਆਨ ਅਜਿਹੇ ਸਮੇਂ ਆਏ ਹਨ ਜਦੋਂ ਪੰਜਾਬ ਭਾਜਪਾ ਲੀਡਰਸ਼ਿਪ ਦੇ ਅੰਦਰ ਵੀ ਅਜਿਹੀਆਂ ਚਿੰਤਾਵਾਂ ਉੱਭਰ ਰਹੀਆਂ ਹਨ। ਮਾਰਚ 2024 ‘ਚ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਵੀਕਾਰ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਜਨਤਕ ਭਾਵਨਾਵਾਂ ਨੂੰ ਦਰਸਾਉਂਦਾ ਹੈ। ਜੁਲਾਈ 2025 ‘ਚ, ਉਨ੍ਹਾਂ ਇੱਕ ਕਦਮ ਹੋਰ ਅੱਗੇ ਵਧਦੇ ਹੋਏ ਕਿਹਾ ਕਿ ਪੰਜਾਬ ‘ਚ ਰਾਜਨੀਤਿਕ ਸਥਿਰਤਾ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਜ਼ਰੂਰੀ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਹਾਲ ਹੀ ‘ਚ ਹੋਈਆਂ ਉਪ-ਚੋਣਾਂ ‘ਚ ਹਾਰਾਂ ਤੋਂ ਬਾਅਦ, ਇੱਕ ਵਾਰ ਫਿਰ ਜ਼ਮੀਨੀ ਪੱਧਰ ‘ਤੇ ਗਠਜੋੜ ਬਾਰੇ ਚਰਚਾ ਦੀ ਮੰਗ ਕੀਤੀ ਜਾ ਰਹੀ ਹੈ।


