ਭਾਜਪਾ-ਅਕਾਲੀ ਮਿਲ ਕੇ ਦੇਣਗੇ ਵਿਰੋਧੀਆਂ ਨੂੰ ਚੁਣੌਤੀ, ਗਠਜੋੜ ਦੇ ਹਾਂ ਹੱਕ ‘ਚ, ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

Updated On: 

19 Feb 2024 19:03 PM

Captain Amrinder Singh on SAD-BJP Alliance: ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਹਨ। ਮੁੱਖ ਮੰਤਰੀ ਹੁੰਦਿਆਂ ਵੀ ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਜਾਣ ਦਿੱਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਲਈ ਯਤਨ ਅਜੇ ਵੀ ਜਾਰੀ ਹਨ। ਮੀਟਿੰਗਾਂ ਦਾ ਦੌਰ ਜਾਰੀ ਹੈ। ਉਮੀਦ ਹੈ ਕਿ ਇਹ ਮਾਮਲਾ ਜਲਦੀ ਹੀ ਨਿਬੜ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨਾਲ ਜੁੜੇ ਸਾਰੇ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਗੱਲ ਕਰਨਗੇ।

ਭਾਜਪਾ-ਅਕਾਲੀ ਮਿਲ ਕੇ ਦੇਣਗੇ ਵਿਰੋਧੀਆਂ ਨੂੰ ਚੁਣੌਤੀ, ਗਠਜੋੜ ਦੇ ਹਾਂ ਹੱਕ ਚ, ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

ਭਾਜਪਾ-ਅਕਾਲੀ ਮਿਲ ਕੇ ਦੇਣਗੇ ਵਿਰੋਧੀਆਂ ਨੂੰ ਚੁਣੌਤੀ, ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

Follow Us On

ਪੰਜਾਬ ‘ਚ ਜਲਦ ਹੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਇਕੱਠੇ ਨਜ਼ਰ ਆ ਸਕਦੇ ਹਨ। ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਹ ਇਸ ਗਠਜੋੜ ਦੇ ਹੱਕ ਵਿੱਚ ਹਨ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਦੇ ਹੱਕ ਵਿੱਚ ਹਨ। ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਤੋਂ ਲੈ ਕੇ ਕਈ ਗੱਲਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਕਰਨ ਜਾ ਰਹੇ ਹਨ।

ਦੋਵਾਂ ਪਾਰਟੀਆਂ ਨੂੰ ਹੈ ਗਠਜੋੜ ਦੀ ਲੋੜ- ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਬਹੁਤ ਲੋੜ ਹੈ। ਜੇਕਰ ਇਹ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਚੋਣ ਮੈਦਾਨ ਵਿੱਚ ਉਤਰਦੀਆਂ ਹਨ ਤਾਂ ਸਾਰੀਆਂ ਵਿਰੋਧੀ ਪਾਰਟੀਆਂ ਲਈ ਚੁਣੌਤੀ ਪੇਸ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਗਠਜੋੜ ਦੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ। ਪੇਂਡੂ ਖੇਤਰਾਂ ਵਿੱਚ ਅਕਾਲੀ ਦਲ ਮਜ਼ਬੂਤ ​​ਹੈ, ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਮਜ਼ਬੂਤ ​​ਹੈ। ਹਾਲਾਂਕਿ ਉਨ੍ਹਾਂ ਨੇ ਸੀਟਾਂ ਦੀ ਵੰਡ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਥਿਤੀ ਜਲਦੀ ਹੀ ਸਪੱਸ਼ਟ ਹੋ ਜਾਵੇਗੀ।

ਇਹ ਵੀ ਪੜ੍ਹੋ – ਨਹੀਂ ਹੋਵੇਗਾ ਅਕਾਲੀ ਦਲ-ਭਾਜਪਾ ਗਠਜੋੜ , ਸੁਖਬੀਰ ਬੋਲੇ- ਅਸੀਂ ਬਸਪਾ ਨਾਲ ਮਿਲ ਕੇ ਲੜਾਂਗੇ ਚੋਣਾਂ, ਭਾਜਪਾ ਬੋਲੀ- ਇਕੱਲੇ ਹੀ ਲੜਾਂਗੇ

ਜਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਬੀਤੇ ਕਈ ਮਹੀਨਿਆਂ ਤੋਂ ਗਠਜੋੜ ਦੀਆਂ ਖਬਰਾਂ ਸੁਰਖੀਆਂ ਬਣੀਆਂ ਹੋਈਆਂ ਹਨ। ਸੂਤਰਾਂ ਮੁਤਾਬਕ, ਕਈ ਵਾਰ ਦੋਵਾਂ ਦਲਾਂ ਵਿਚਾਲੇ ਮੀਟਿੰਗਾਂ ਵੀ ਹੋਈਆਂ ਹਨ ਪਰ ਸੀਟ ਵੰਡ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ ਹੈ। ਪਰ ਹੁਣ ਕਾਂਗਰਸ ਤੋਂ ਭਾਜਪਾ ਵਿੱਚ ਆਏ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਛੇਤੀ ਹੀ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦਾ ਐਲਾਨ ਹੋ ਸਕਦਾ ਹੈ।

Exit mobile version