ਮੁੰਬਈ ਚ ਸੀਐਮ ਮਾਨ ਨੇ ਮਹਿੰਦਰਾ ਐਂਡ ਮਹਿੰਦਰਾ, ਗੋਦਰੇਜ ਅਤੇ ਜਿੰਦਲ ਸਟੀਲ ਸਣੇ ਕਈ ਵੱਡੀ ਕੰਪਨੀਆਂ ਨਾਲ ਕੀਤੀ ਮੁਲਾਕਾਤ Captains of industry give affirmative response to cm mumbai Punjabi news - TV9 Punjabi

ਮੁੰਬਈ ਚ ਸੀਐਮ ਮਾਨ ਨੇ ਮਹਿੰਦਰਾ ਐਂਡ ਮਹਿੰਦਰਾ, ਗੋਦਰੇਜ ਅਤੇ ਜਿੰਦਲ ਸਟੀਲ ਸਣੇ ਕਈ ਵੱਡੀ ਕੰਪਨੀਆਂ ਨਾਲ ਕੀਤੀ ਮੁਲਾਕਾਤ

Published: 

24 Jan 2023 08:45 AM

ਭਗਵੰਤ ਮਾਨ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।

ਮੁੰਬਈ ਚ ਸੀਐਮ ਮਾਨ ਨੇ ਮਹਿੰਦਰਾ ਐਂਡ ਮਹਿੰਦਰਾ, ਗੋਦਰੇਜ ਅਤੇ ਜਿੰਦਲ ਸਟੀਲ ਸਣੇ ਕਈ ਵੱਡੀ ਕੰਪਨੀਆਂ ਨਾਲ ਕੀਤੀ ਮੁਲਾਕਾਤ

ਮੁੰਬਈ ਚ ਸੀਐਮ ਮਾਨ ਨੇ ਮਹਿੰਦਰਾ ਐਂਡ ਮਹਿੰਦਰਾ, ਗੋਦਰੇਜ ਅਤੇ ਜਿੰਦਲ ਸਟੀਲ ਸਣੇ ਕਈ ਵੱਡੀ ਕੰਪਨੀਆਂ ਨਾਲ ਕੀਤੀ ਮੁਲਾਕਾਤ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਆਪਣੇ ਮੁੰਬਈ ਦੌਰੇ ਦੌਰਾਨ ਗੋਦਰੇਜ, ਹਿੰਦੁਸਤਾਨ ਯੂਨੀਲਿਵਰ, ਮਫ਼ਤਲਾਲ ਗਰੁੱਪ, ਮਹਿੰਦਰਾ ਐਂਡ ਮਹਿੰਦਰਾ, ਜਿੰਦਲ ਸਟੀਲਜ਼ ਅਤੇ ਹੋਰਾਂ ਸਨਅਤਕਾਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਉਨ੍ਹਾਂ ਨੇ ਪੰਜਾਬ ਨੂੰ ਇਨ੍ਹਾਂ ਉਦਯੋਗਿਕ ਇਕਾਈਆਂ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦੇ ਹੋਏ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ। ਭਗਵੰਤ ਮਾਨ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਸਹੀ ਮਾਅਨਿਆਂ ਵਿਚ ਸਹੂਲਤ ਵਜੋਂ ਕੰਮ ਕਰੇ। ਹਿੰਦੁਸਤਾਨ ਯੂਨੀਲਿਵਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨਾਭਾ ਵਿਖੇ ਸਥਾਪਤ ਟੋਮਾਟੋ ਕੈਚੱਪ ਦੇ ਪਲਾਂਟ ਦਾ ਵਿਸਥਾਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਟਮਾਟਰਾਂ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰੇਗੀ ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ। ਕੰਪਨੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਵਿੱਚ ਆਪਣੀ ਯੂਨਿਟ ਸਥਾਪਤ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣਗੇ।

ਮੁੱਖ ਮੰਤਰੀ ਨੇ ਸਿਹਤ ਜਾਂਚ ਤੇ ਸੰਭਾਲ ਬਾਰੇ ਲੈਬਾਰਟਰੀਆਂ ਦੀ ਭਾਰਤੀ ਬਹੁ-ਰਾਸ਼ਟਰੀ ਕੰਪਨੀ ਥਾਈਰੋਕੇਅਰ ਦੇ ਵਫ਼ਦ ਨਾਲ ਵੀ ਵਿਸਥਾਰ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਲੈਬਾਰਟਰੀਆਂ ਸਥਾਪਤ ਕਰਨ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕਾਂ ਨੂੰ ਸਹੂਲਤ ਪਹੁੰਚਾਈ ਜਾ ਸਕੇ।

ਮਫ਼ਤਲਾਲ ਗਰੁੱਪ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿਸ਼ਵ ਭਰ ਵਿੱਚ ਸਭ ਤੋਂ ਵਧੀਆ ਕਪਾਹ ਪੈਦਾ ਕਰਦੀ ਹੈ ਜਿਸ ਨੂੰ ਉੱਤਮ ਦਰਜੇ ਦਾ ਕੱਪੜਾ ਬਣਾਉਣ ਲਈ ਕੱਚੇ ਮਾਲ ਵਜੋਂ ਵਰਤਿਆ ਜਾ ਸਕਦਾ ਹੈ।

ਮਹਿੰਦਰਾ ਐਂਡ ਮਹਿੰਦਰਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟਾ ਖੇਤਰ ਖਾਸ ਕਰਕੇ ਰਣਜੀਤ ਸਾਗਰ ਡੈਮ, ਚੋਹਾਲ ਡੈਮ ਅਤੇ ਹੋਰਾਂ ਪ੍ਰਾਜੈਕਟਾਂ ਦੇ ਆਸ-ਪਾਸ ਵੱਡੀਆਂ ਸੰਭਾਵਨਾਵਾਂ ਹਨ। ਕੰਪਨੀ ਨੇ ਸੂਬੇ ਵਿੱਚ ਕਲੱਬ ਮਹਿੰਦਰਾ ਰਿਜ਼ੌਰਟ ਦੀ ਆਪਣੀ ਚੇਨ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਮੁੱਖ ਮੰਤਰੀ ਨੂੰ ਲਾਲੜੂ ਵਿਖੇ ਸਵਰਾਜ ਟਰੈਕਟਰਜ਼ ਦੇ ਅੱਪਗਰੇਡ ਕੀਤੇ ਪਲਾਂਟ ਦੇ ਉਦਘਾਟਨ ਲਈ ਵੀ ਸੱਦਾ ਦਿੱਤਾ।

ਕੋਟਕ ਮਹਿੰਦਰਾ ਬੈਂਕ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਬੈਂਕਿੰਗ ਖੇਤਰ ਦੇ ਵਿਸਥਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਉਨ੍ਹਾਂ ਦਾ ਕਾਰੋਬਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ।

ਇਸ ਦੌਰਾਨ ਲੌਜਿਸਟਿਕ ਕੰਪਨੀ ਹਿੰਦ ਟਰਮੀਨਲਜ਼ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਸੈਕਟਰ ਦੇ ਵਿਕਾਸ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਨੇ ਕਿਲ੍ਹਾ ਰਾਏਪੁਰ ਵਿੱਚ ਆਪਣੇ ਯੂਨਿਟ ਦੇ ਵਿਸਥਾਰ ਲਈ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੌਜਿਸਟਿਕ ਪਾਰਕ ਨੂੰ ਹੁਲਾਰਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਗੋਦਰੇਜ ਗਰੁੱਪ ਨਾਲ ਵੀ ਵਿਸਥਾਰ ਵਿਚ ਗੱਲਬਾਤ ਕੀਤੀ ।

Exit mobile version