ਜਲੰਧਰ 'ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲੱਗੀ ਅੱਗ, ਪਵਨ ਟੀਨੂੰ ਨੇ ਮਾਮਲੇ 'ਚ ਕੀਤਾ ਵੱਡਾ ਖੁਲਾਸਾ | Car fire in Jalandhar Pawan Tinu expose Culprit names know in Punjabi Punjabi news - TV9 Punjabi

ਜਲੰਧਰ ‘ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲੱਗੀ ਅੱਗ, ਪਵਨ ਟੀਨੂੰ ਨੇ ਮਾਮਲੇ ‘ਚ ਕੀਤਾ ਵੱਡਾ ਖੁਲਾਸਾ

Published: 

18 Jul 2024 19:52 PM

ਜਲੰਧਰ ਪੱਛਮੀ ਇਲਾਕੇ 'ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਕੁਝ ਐਕਟਿਵਾ ਸਵਾਰ ਆ ਕੇ ਗੱਡੀ ਨੂੰ ਅੱਗ ਲਗਾ ਕੇ ਭੱਜਦੇ ਨਜ਼ਰ ਆ ਰਹੇ ਹਨ।

ਜਲੰਧਰ ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲੱਗੀ ਅੱਗ, ਪਵਨ ਟੀਨੂੰ ਨੇ ਮਾਮਲੇ ਚ ਕੀਤਾ ਵੱਡਾ ਖੁਲਾਸਾ

AAP ਆਗੂ ਪਵਨ ਕੁਮਾਰ ਟੀਨੂੰ

Follow Us On

ਜਲੰਧਰ ਪੱਛਮੀ ਇਲਾਕੇ ‘ਚ ਘਰ ਦੇ ਬਾਹਰ ਖੜ੍ਹੀ ਸ਼ਸ਼ੀ ਨਾਂ ਦੇ ਵਿਅਕਤੀ ਦੀ ਕਾਰ ਨੂੰ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ। ਇਸ ਘਟਨਾ ਵਿੱਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਘਟਨਾ ਸਬੰਧੀ ਅੱਜ ਆਮ ਆਦਮੀ ਪਾਰਟੀ ਦੇ ਆਗੂ ਪਵਨ ਟੀਨੂੰ ਨੇ ਏਡੀਸੀਪੀ-2 ਅਦਿੱਤਿਆ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਬਦਲਾ ਲੈਣ ਲਈ ਕਾਰ ਨੂੰ ਅੱਗ ਲਗਾਈ- ਪਵਨ ਟੀਨੂੰ

ਪਵਨ ਟੀਨੂੰ ਨੇ ਦੱਸਿਆ ਕਿ ਪੀੜਤ ਜਾਗਰਣ ਪ੍ਰੋਗਰਾਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਅਜਿਹੇ ‘ਚ ਸ਼ਰਾਰਤੀ ਅਨਸਰਾਂ ਨੇ ਸ਼ਸ਼ੀ ਦੀ ਕਾਰ ਨੂੰ ਅੱਗ ਲਗਾ ਦਿੱਤੀ। ਟੀਨੂੰ ਨੇ ਦੱਸਿਆ ਕਿ ਕਾਰ ਪਿਛਲੇ 4 ਸਾਲਾਂ ਤੋਂ ਉੱਥੇ ਖੜ੍ਹੀ ਸੀ ਪਰ ਹੁਣ ਬਦਲਾ ਲੈਣ ਲਈ ਕਾਰ ਨੂੰ ਅੱਗ ਲਗਾ ਦਿੱਤੀ ਹੈ। ਪਵਨ ਟੀਨੂੰ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕੁਝ ਦਿਨ ਪਹਿਲਾਂ ਹੱਡਾ ਰੋੜੀ ਖਿਲਾਫ ਕੀਤੀ ਗਈ ਕਾਰਵਾਈ ਕਾਰਨ ਸ਼ਰਾਰਤੀ ਅਨਸਰਾਂ ਵੱਲੋਂ ਗੱਡੀ ਨੂੰ ਅੱਗ ਲਗਾਈ ਗਈ ਹੈ।

ਘਟਨਾ ਨੂੰ ਅਯੂਬ ਅਤੇ ਉਸ ਦੇ ਭਰਾ ਨੇ ਅੰਜਾਮ ਦਿੱਤਾ

ਆਮ ਆਦਮੀ ਪਾਰਟੀ ਦੇ ਆਗੂ ਟੀਨੂੰ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਧਿਆਨ ਵਿੱਚ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਸ਼ਰਾਰਤੀ ਅਨਸਰ ਹੋਰ ਵਾਰਦਾਤਾਂ ਨੂੰ ਅੰਜਾਮ ਦੇ ਸਕਦੇ ਹਨ। ਟੀਨੂੰ ਨੇ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਇਸ ਘਟਨਾ ਨੂੰ ਅਯੂਬ ਅਤੇ ਉਸ ਦੇ ਭਰਾ ਵੱਲੋਂ ਅੰਜਾਮ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹੇ ‘ਚ ਦੋਵਾਂ ‘ਤੇ ਸ਼ੱਕ ਹੈ, ਅਸਲ ਤੱਥ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕਣਗੇ।

ਇਹ ਵੀ ਪੜ੍ਹੋ: ਲਾਰੈਂਸ ਗੈਂਗ ਦੇ 2 ਗੁਰਗੇ ਕਾਬੂ, 3 ਪਿਸਤੌਲ ਤੇ ਕਾਰਤੂਸ ਬਰਾਮਦ, ਵੱਡੀ ਸਾਜ਼ਿਸ ਦੀ ਤਿਆਰੀ ਕਰ ਰਹੇ ਸਨ ਬਦਮਾਸ਼

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version