ਅੰਮ੍ਰਿਤਸਰ ‘ਚ SDM ‘ਤੇ ਧੋਖਾਧੜੀ ਦਾ ਮਾਮਲਾ ਦਰਜ case of fraud has been registered against SDM in Amritsar Punjabi news - TV9 Punjabi

ਅੰਮ੍ਰਿਤਸਰ ਚ SDM ਤੇ ਧੋਖਾਧੜੀ ਦਾ ਮਾਮਲਾ ਦਰਜ

Updated On: 

29 Jan 2023 19:18 PM

ਮਿਲੀ ਸਿਕਾਇਤ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਤਿੰਨਾਂ ਖਿਲਾਫ ਥਾਣਾ ਜੰਡਿਆਲਾਗੁਰੂ ਵਿਖੇ ਧਾਰਾ 420, 120-ਬੀ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਅੰਮ੍ਰਿਤਸਰ ਚ SDM ਤੇ ਧੋਖਾਧੜੀ ਦਾ ਮਾਮਲਾ ਦਰਜ

ਸੰਕੇਤਕ ਤਸਵੀਰ

Follow Us On

ਅੰਮ੍ਰਿਤਸਰ ਪੁਲਿਸ ਨੇ ਇੱਕ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਐਸ.ਡੀ.ਐਮ. ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਇਕ ਡਾਕਟਰ ਹੈ, ਜਿਸ ਨੇ ਆਪਣੇ ਪਤੀ, ਹਸਪਤਾਲ ਦੇ ਪੀ.ਆਰ.ਓ. ਅਤੇ ਐਸ.ਡੀ.ਐਮ. ‘ਤੇ ਸਾਜ਼ਿਸ਼ ਰਚ ਕੇ ਉਸ ਦੀ ਜ਼ਮੀਨ ਹਥਿਆਉਣ ਦਾ ਦੋਸ਼ ਲਾਇਆ ਹੈ। ਇਸ ਦੇ ਉਲਟ ਇਸ ਮਾਮਲੇ ਵਿਚ ਐਸ.ਡੀ.ਐਮ. ਨੇ ਖੁਦ ਨੂੰ ਬੇਕਸੂਰ ਕਰਾਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਚ ਸਥਿਤ ਰਣਜੀਤ ਹਸਪਤਾਲ ਦੀ ਡਾਕਟਰ ਰਣਜੀਤ ਸ਼ਰਮਾ ਨੇ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੇ ਪਤੀ ਸਚਿਨ ਸ਼ਰਮਾ, ਹਸਪਤਾਲ ਦੇ ਪੀਆਰਓ ਖੁਸ਼ਬੀਰ ਸਿੰਘ ਅਤੇ ਐਸ.ਡੀ.ਐਮ. ਦੀਪਕ ਭਾਟੀਆ ਨੇ ਧੋਖੇ ਨਾਲ ਹਸਪਤਾਲ ਦੀ ਜਾਇਦਾਦ ਹਥਿਆਉਣ ਦੀ ਕੋਸ਼ਿਸ਼ ਕੀਤੀ ਹੈ।ਮਿਲੀ ਸਿਕਾਇਤ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਤਿੰਨਾਂ ਖਿਲਾਫ ਥਾਣਾ ਜੰਡਿਆਲਾਗੁਰੂ ਵਿਖੇ ਧਾਰਾ 420, 120-ਬੀ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਐਸਡੀਐਮ ਦੀਪਕ ਭਾਟੀਆ ਇਸ ਵੇਲੇ ਤਰਨਤਾਰਨ ਵਿੱਚ ਤਾਇਨਾਤ ਹਨ। ਇਸ ਤੋਂ ਪਹਿਲਾਂ ਉਹ ਬਟਾਲਾ, ਗੁਰਦਾਸਪੁਰ ਵਿਖੇ ਵੀ ਸੇਵਾ ਨਿਭਾ ਚੁੱਕੇ ਹਨ। ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦੀ ਘਟਨਾ ਦੀ ਜਾਂਚ ਦੇ ਇੰਚਾਰਜ ਵੀ ਐਸ.ਡੀ.ਐਮ. ਦੀਪਕ ਭਾਟੀਆ ਸਨ। ਉਹ ਤਰਨਤਾਰਨ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਤਾਇਨਾਤ ਸੀ। ਐਸ.ਡੀ.ਐਮ. ਭਾਟੀਆ ਨੇ ਆਪਣੇ ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ।

ਉਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਸਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈਕੇ ਸਚਿਨ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਡਾ.ਰਣਜੀਤ ਸ਼ਰਮਾ ਵਿਚਾਲੇ ਵਿਵਾਦ ਚੱਲ ਰਿਹਾ ਹੈ। ਉਸ ਦਾ ਪੂਰੇ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਐਸ ਡੀ ਐਮ ਭਾਟੀਆ ਨੇ ਕਿਹਾ ਕਿ ਸਚਿਨ ਉਸ ਦਾ ਦੋਸਤ ਹੈ ਜਿਸ ਕਾਰਨ ਉਸ ਦਾ ਨਾਂ ਇਸ ਮਾਮਲੇ ਵਿਚ ਉਛਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਵਿਚ ਪੁਲਿਸ ਨੂੰ ਪੂਰਾ ਸਹਿਯੋਗ ਦੇਣਗੇ।

Related Stories
Exit mobile version