ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Case on Ram Rahim: ਜਲੰਧਰ ਵਿੱਚ ਡੇਰਾ ਮੁਖੀ ਖਿਲਾਫ ਦਰਜ ਹੋਇਆ ਕੇਸ

FIR Registered: ਰਵੀਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਵੱਲੋਂ ਰਾਮ ਰਹੀਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ।

Case on Ram Rahim: ਜਲੰਧਰ ਵਿੱਚ ਡੇਰਾ ਮੁਖੀ ਖਿਲਾਫ ਦਰਜ ਹੋਇਆ ਕੇਸ
ਡੇਰਾ ਮੁਖੀ ਰਾਮ ਰਹੀਮ ਦੀ ਪੁਰਾਣੀ ਤਸਵੀਰ
Follow Us
davinder-kumar-jalandhar
| Updated On: 09 Mar 2023 18:58 PM IST
ਜਲੰਧਰ ਨਿਊਜ: ਜਲੰਧਰ ਦੇਹਾਤ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਲੰਧਰ ਦੇਹਾਤ ਪੁਲਿਸ ਦੇ ਐਸਪੀਡੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਰਾਮ ਰਹੀਮ ਨੇ ਆਪਣੇ ਯੂਟਿਊਬ ਚੈਨਲ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਕਬੀਰ ਮਹਾਰਾਜ ਖਿਲਾਫ ਇਤਰਾਜਯੋਗ ਟਿੱਪਣੀਆਂ ਕੀਤੀਆਂ ਸਨ।

ਕਿਉਂ ਦਰਜ ਹੋਈ ਰਾਮ ਰਹੀਮ ਖਿਲਾਫ ਐਫਆਈਆਰ

ਬੀਤੇ ਦਿਨੀਂ ਜੇਲ੍ਹ ਤੋਂ ਪੈਰੋਲ ਤੇ ਬਾਹਰ ਆਏ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਆਪਣੇ ਡੇਰੇ ਵਿਚ 5 ਫਰਵਰੀ ਨੂੰ ਸਤਿਸੰਗ ਦੌਰਾਨ ਇੱਕ ਕਥਾ ਸੁਣਾਈ ਸੀ । ਕਥਾ ਸੁਣਾਉਂਦੇ ਹੋਏ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਅਤੇ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਬਾਰੇ ਇਤਰਾਜਯੋਗ ਸ਼ਬਦਾਵਲੀ ਦਾ ਪ੍ਰਯੋਗ ਕੀਤਾ ਸੀ । ਰਾਮ ਰਾਹੀਮ ਡੇਰਾ ਸਿਰਸਾ ਹਰਿਆਣਾ ਨੇ ਆਪਣੇ ਪ੍ਰਵਚਨ ਨੂੰ ਆਪਣੇ ਇੱਕ ਨਿੱਜੀ ਯੂਟਿਊਬ ਚੈਨਲ ਤੇ ਅਪਲੋਡ ਕੀਤਾ ਸੀ। ਜਿਸ ਤੋਂ ਬਾਅਦ ਪੂਰਾ ਵਿਵਾਦ ਗਰਮਾ ਗਿਆ।

ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਨੇ ਦਰਜ ਕਰਵਾਈ ਐਫਆਈਆਰ

ਰਾਮ ਰਹੀਮ ਵੱਲੋਂ ਵਰਤੀ ਗਈ ਇਤਰਾਜਯੋਗ ਸ਼ਬਦਾਵਲੀ ਤੋਂ ਨਰਾਜ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਪੁਲਿਸ ਵਿੱਚ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਜੱਸੀ ਤੱਲ੍ਹਣ ਨੇ ਕਿਹਾ ਕਿ ਉਹ 5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ 646ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਬਨਾਰਸ ਦੇ ਕਾਂਸ਼ੀ ਗਏ ਹੋਏ ਸਨ । 5 ਫਰਵਰੀ ਨੂੰ ਹੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੇ ਆਪਣੇ ਸਤਿਸੰਗ ਦੌਰਾਨ ਸੰਗਤ ਨੂੰ ਕਥਾ ਸੁਣਾ ਕੇ ਸ੍ਰੀ ਗੁਰੂ ਰਵਿਦਾਸ ਮਾਹਰਾਜ ਜੀ ਅਤੇ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਖਿਲਾਫ ਇਤਰਾਜਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਦਰਜ ਕਰਵਾਉਣ ਲਈ ਉਨ੍ਹਾਂ ਨੂੰ ਥੋੜਾ ਸਮਾਂ ਜਰੂਰ ਲੱਗ ਗਿਆ ਪਰ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ ਤੇ ਮਾਮਲੇ ਤੇ ਐਕਸ਼ਨ ਲੈਂਦੇ ਹੋਏ ਡੇਰਾ ਮੁਖੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ।

ਰਾਮ ਰਹੀਮ ਤੋਂ ਪੁੱਛਗਿੱਛ ਲਈ ਸੁਨਾਰੀਆ ਜੇਲ੍ਹ ਜਾਵੇਗੀ ਪੁਲਿਸ ਦੀ ਟੀਮ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਦਿਹਾਤੀ ਪੁਲਿਸ ਦੇ ਐਸਪੀਡੀ ਸਰਬਜੀਤ ਸਿੰਘ ਬਾਹੀਆ ਨੇ ਦਸਿਆ ਕਿ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲ੍ਹਣ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਰਾਮ ਰਹੀਮ ਵੱਲੋਂ ਅਪਲੋਡ ਕੀਤੀ ਵੀਡੀਓ ਦੀ ਜਾਂਚ ਕਰਦੇ ਹੋਏ ਤੱਥਾਂ ਦੇ ਅਧਾਰ ਤੇ ਡੇਰਾ ਸਿਰਸਾ ਦੇ ਮੁਖੀ ਦੇ ਖਿਲਾਫ਼ 295-ਏ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੁੰਘਾਈ ਨਾ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਪੁਲਿਸ ਦੀ ਇਕ ਟੀਮ ਸੁਨਾਰੀਆ ਜੇਲ੍ਹ ਰਵਾਨਾ ਹੋਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...